10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਮੋਦੀ ਦੇ ਆਸਟ੍ਰੇਲੀਆ ਦੌਰੇ ਦੌਰਾਨ ਨਾਅਰੇਬਾਜ਼ੀ

ਅਜੀਤ ਡੈਸਕ 10-07-2026

ਮੈਲਬੌਰਨ, 9 ਜੁਲਾਈ (ਪਰਮਵੀਰ ਸਿੰਘ ਆਹਲੂਵਾਲੀਆ)– ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੈਲਬੌਰਨ ਦੌਰੇ ਦੌਰਾਨ ਇੱਕ 22 ਸਾਲਾ ਨੌਜਵਾਨ ਵਲੋਂ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਨਾਅਰੇਬਾਜ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਵਿਕਟੋਰੀਆ ਪੁਲਿਸ ਅਨੁਸਾਰ ਉਕਤ ਨੌਜਵਾਨ ਇੱਕ ਹੋਟਲ ਦੀ ਪਹਿਲੀ ਮੰਜ਼ਿਲ ਦੀ ਬਾਲਕੋਨੀ ਤੋਂ ਭਾਰਤ, ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤੀ ਪਰਵਾਸ ਸੰਬੰਧੀ ਵਿਵਾਦਿਤ ਟਿੱਪਣੀਆਂ ਕਰ ਰਿਹਾ ਸੀ। ਸੂਚਨਾ ਮਿਲਣ ’ਤੇ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਉਸ ਨੂੰ ਬਿਨਾਂ ਕਿਸੇ ਟਕਰਾਅ ਦੇ ਉਥੋਂ ਹਟਾ ਦਿੱਤਾ। ਘਟਨਾ ਦੌਰਾਨ ਕਿਸੇ ਕਿਸਮ ਦੀ ਹਿੰਸਾ ਜਾਂ ਕਾਨੂੰਨ-ਵਿਵਸਥਾ ਭੰਗ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ।ਇਸ ਦੌਰਾਨ ਬਣੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਗਈ। ਫਿਲਹਾਲ ਇਸ ਮਾਮਲੇ ’ਚ ਕਿਸੇ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਹਮਣੇ ਨਹੀਂ ਆਈ।

ਪਿਛਲੀ ਖ਼ਬਰ ਦੇਸ਼ ਵਿਚ ਸ਼ੁੱਧ ਪੈਟਰੋਲ 82 ਰੁਪਏ ਲੀਟਰ ਮਿਲਣਾ ਚਾਹੀਦਾ ਹੈ ਪਰ ਸਰਕਾਰ 102 ਰੁਪਏ ਵਿਚ ਈ-20 ਦੇ ਰਹੀ- ਕੇਜਰੀਵਾਲ ਅਗਲੀ ਖ਼ਬਰ 30 ਹਜ਼ਾਰ ਭਾਰਤੀਆਂ ਨੂੰ ਕੀਤਾ ਸੰਬੋਧਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।