09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਬੈਂਕਾਕ ਦੇ ਪੱਬ ’ਚ ਅੱਗ ਲੱਗਣ ਨਾਲ 27 ਮੌਤਾਂ

ਅਜੀਤ ਡੈਸਕ 13-07-2026

ਬੈਂਕਾਕ, 12 ਜੁਲਾਈ (ਏਜੰਸੀ)- ਬੈਂਕਾਕ ’ਚ ਇਕ ਪੱਬ ’ਚ ਭਿਆਨਕ ਅੱਗ ਲੱਗ ਗਈ, ਜਿਸ ’ਚ ਅੱਗ ਬੁਝਾਊ ਦਸਤੇ ਵਲੋਂ ਅੱਗ ‘ਤੇ ਕਾਬੂ ਪਾਉਣ ਤੋਂ ਪਹਿਲਾਂ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਨੇ ਕਿਹਾ ਕਿ ਅੱਗ ਅੱਧੀ ਰਾਤ ਦੇ ਕਰੀਬ ਲੱਗੀ। ਆਨਲਾਈਨ ਸਾਂਝੀ ਕੀਤੀ ਗਈ ਫੁਟੇਜ ’ਚ ਥਾਈ ਰਾਜਧਾਨੀ ਦੇ ਉੱਤਰੀ ਹਿੱਸੇ ’ਚ ਪੱਬ ਦੇ ਮੁੱਖ ਦਰਵਾਜ਼ੇ ਤੋਂ ਵੱਡੀ ਅੱਗ ਨਿਕਲਦੀ ਦਿਖਾਈ ਦੇ ਰਹੀ ਹੈ ਤੇ ਲੋਕ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ। ਥਾਈਲੈਂਡ ਦੇ ਪ੍ਰਧਾਨ ਮੰਤਰੀ ਅਨੁਤਿਨ ਚਾਰਨਵਿਰਾਕੁਲ ਨੇ ਮੌਕੇ ‘ਤੇ ਪੱਤਰਕਾਰਾਂ ਨੂੰ ਦੱਸਿਆ ਕਿ 27 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ। ਥਾਈਲੈਂਡ ਨੇ ਪਹਿਲਾਂ ਵੀ ਇਸ ਤਰ੍ਹਾਂ ਦੇ ਦੁਖਾਂਤ ਦੇਖੇ ਹਨ। 2022 ’ਚ ਦੇਸ਼ ਦੇ ਪੂਰਬੀ ਹਿੱਸੇ ’ਚ ਇਕ ਸੰਗੀਤ ਪੱਬ ’ਚ ਅੱਗ ਲੱਗਣ ਨਾਲ 14 ਲੋਕ ਮਾਰੇ ਗਏ ਸਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨਾਲ ਭਾਜਪਾ ਨੂੰ ਮਿਸ਼ਨ -2027 ਦੇ ਪੂਰਾ ਹੋਣ ਦੀ ਆਸ ਅਗਲੀ ਖ਼ਬਰ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ-ਅਨੰਦਿਤਾ ਮਿਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।