08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮੰਤਰੀਆਂ ਤੇ ਵਿਧਾਇਕਾਂ ਵਲੋਂ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਲਈ ਸੂਬੇ ਭਰ ’ਚ ‘ਲੋਕ ਮਿਲਣੀ’ ਸ਼ੁਰੂ

ਅਜੀਤ ਡੈਸਕ 13-07-2026
ਚੰਡੀਗੜ੍ਹ, 12 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀਆਂ ਇਤਿਹਾਸਕ ਲੋਕ-ਹਿਤੈਸ਼ੀ ਨੀਤੀਆਂ, ਜਨ-ਕਲਿਆਣਕਾਰੀ ਯੋਜਨਾਵਾਂ ਤੇ ਪਿਛਲੇ ਚਾਰ ਸਾਲਾਂ ਵਿਚ ਕੀਤੇ ਗਏ ਕ੍ਰਾਂਤੀਕਾਰੀ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਆਮ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨ ਲਈ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਭਰ ਵਿਚ ਵਿਸ਼ਾਲ ਪੱਧਰ ’ਤੇ ਲੋਕ ਮਿਲਣੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਵਿਆਪਕ ਜਨ-ਸੰਪਰਕ ਮੁਹਿੰਮ ਦੇ ਤਹਿਤ ਫਿਰੋਜ਼ਪੁਰ, ਫਿਲੌਰ, ਬਠਿੰਡਾ, ਨਿਹਾਲ ਸਿੰਘ ਵਾਲਾ, ਫਗਵਾੜਾ, ਨਾਭਾ ਅਤੇ ਖੰਨਾ ਸਮੇਤ ਹੋਰ ਵੀ ਵੱਖ-ਵੱਖ ਹਲਕਿਆਂ ਵਿਚ ਇੱਕੋ ਦਿਨ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੇ ਹਜ਼ਾਰਾਂ ਲੋਕਾਂ ਨਾਲ਼ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਉਨ੍ਹਾਂ ਦੇ ਸੁਝਾਵਾਂ ਨੂੰ ਨੋਟ ਕੀਤਾ ਤੇ ਮੌਕੇ ’ਤੇ ਹੀ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ । ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪਿੰਡ ਮਹਿੰਦੀਪੁਰ ਵਿਖੇ ਇੱਕ ਲੋਕ ਮਿਲਣੀ ਕੀਤੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਮਿਲਣੀ ਪ੍ਰੋਗਰਾਮ ਦੇ ਤਹਿਤ ਆਪਣੇ ਹਲਕੇ ਦੇ ਚਾਰ ਵੱਖ-ਵੱਖ ਪਿੰਡਾਂ - ਵਡਾਲਾ ਜੌਹਲ, ਤਲਵੰਡੀ ਡੋਗਰਾ, ਵਡਾਲੀ ਡੋਗਰਾ ਅਤੇ ਅੱਡਾ ਟਾਂਗਰਾ ਵਿਖੇ ਇਲਾਕਾ ਨਿਵਾਸੀਆਂ ਨਾਲ਼ ਰੂਬਰੂ ਹੋਏ। ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਲੋਕ ਮਿਲਣੀ ਦੇ ਤਹਿਤ ਪਿੰਡ ਵਜੀਦਪੁਰ ਵਿਚ ਇੱਕ ਵਿਸ਼ਾਲ ਨੁੱਕੜ ਮੀਟਿੰਗ ਕੀਤੀ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਾਰਡ ਨੰਬਰ 10 ਵਿਖੇ ਵਿਸ਼ਾਲ ਲੋਕ ਮਿਲਣੀ ਕੀਤੀ। ਫਗਵਾੜਾ ਦੇ ਭੁੱਲਾਰਾਏ ਵਿਖੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ।
ਪਿਛਲੀ ਖ਼ਬਰ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਉੱਤਰੀ ਭਾਰਤ ’ਚ ਮੌਨਸੂਨ ਪੂਰੀ ਤਰ੍ਹਾਂ ਸਰਗਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।