06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਈਰਾਨ ਨੇ ਇਸਲਾਮਾਬਾਦ ਸਮਝੌਤਾ ਕੀਤਾ ਰੱਦ, ਅਮਰੀਕਾ ਨੂੰ ਠਹਿਰਾਇਆ ਦੋਸ਼ੀ

ਅਜੀਤ ਡੈਸਕ 14-07-2026

ਅੰਮ੍ਰਿਤਸਰ, 13 ਜੁਲਾਈ (ਸੁਰਿੰਦਰ ਕੋਛੜ)-ਈਰਾਨ ਅਤੇ ਅਮਰੀਕਾ ਵਿਚਾਲੇ ਟਕਰਾਅ ਨੂੰ ਖ਼ਤਮ ਕਰਨ ਲਈ ਪਾਕਿਸਤਾਨ ਦੀ ਵਿਚੋਲਗੀ ਨਾਲ ਹੋਣ ਵਾਲਾ ‘ਇਸਲਾਮਾਬਾਦ ਸਮਝੌਤਾ’ ਡਾਵਾਂਡੋਲ ਸਥਿਤੀ ‘ਚ ਵਿਖਾਈ ਦੇ ਰਿਹਾ ਹੈ। ਸੰਯੁਕਤ ਰਾਜ ਅਮਰੀਕਾ ‘ਤੇ ਸਮਝੌਤੇ (ਐੱਮ. ਓ. ਯੂ.) ਨੂੰ ਯੋਜਨਾਬੱਧ ਢੰਗ ਨਾਲ ਖ਼ਤਮ ਕਰਨ, ਜਦਕਿ ਈਰਾਨ ’ਤੇ ਹੋਰਮੁਜ਼ ਜਲਡਮਰੂ ਲਈ ਪ੍ਰਬੰਧਾਂ ਨੂੰ ਲਾਗੂ ਕਰਨ ਤੋਂ ਰੋਕਣ ਦੇ ਦੋਸ਼ ਲਗਾਏ ਜਾ ਰਹੇ ਹਨ। ਪਾਕਿ ਵਲੋਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਘਾਈ ਦੇ ਹਵਾਲੇ ਨਾਲ ਜਾਰੀ ਕੀਤੇ ਗਏ ਬਿਆਨ ’ਚ ਕਿਹਾ ਗਿਆ ਹੈ ਕਿ ਈਰਾਨ ਨੇ ਇਸਲਾਮਾਬਾਦ ਸਮਝੌਤੇ ਨੂੰ ਰੱਦ ਕਰਨ ਦਾ ਐਲਾਨ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਹੁਣ ਉਦੋਂ ਤੱਕ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਨਹੀਂ ਕਰੇਗਾ, ਜਦੋਂ ਤੱਕ ਅਮਰੀਕਾ ਖ਼ੁਦ ਇਸ ਸੰਬੰਧੀ ਦੋ ਕਦਮ ਅੱਗੇ ਨਹੀਂ ਵਧੇਗਾ। ਦੂਜੇ ਪਾਸੇ, ਵਿਚੋਲੇ ਦੀ ਭੂਮਿਕਾ ਨਿਭਾਅ ਰਹੇ ਪਾਕਿ ਨੇ ਮੱਧ ਪੂਰਬ ਦੇ ਤਣਾਅ ਵਿਚ ਹਾਲ ਹੀ ’ਚ ਹੋਏ ਵਾਧੇ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਸਾਰੇ ਪੱਖਾਂ ਨੂੰ ਸੰਜਮ ਵਰਤਣ ਅਤੇ ਇਸਲਾਮਾਬਾਦ ਸਮਝੌਤੇ ਦੇ ਤਹਿਤ ਆਪਣੀਆਂ ਵਚਨਬੱਧਤਾਵਾਂ ਦਾ ਸਨਮਾਨ ਕਰਨ ਦੀ ਅਪੀਲ ਕੀਤੀ। ਪਾਕਿ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸਲਾਮਾਬਾਦ ਸਮਝੌਤਾ ਮੈਮੋਰੰਡਮ ਨੂੰ ਖੇਤਰ ਅਤੇ ਇਸ ਤੋਂ ਬਾਹਰ ਆਪਸੀ ਸਮਝ, ਸਤਿਕਾਰ ਅਤੇ ਸਾਂਝੀ ਖ਼ੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ ਇਕ ਟਿਕਾਊ ਢਾਂਚਾ ਦੱਸਦਿਆਂ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੀ ਤੁਰੰਤ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪਾਕਿ ਗੱਲਬਾਤ ਨੂੰ ਸੁਲਝਾਉਣ ਅਤੇ ਸ਼ਾਂਤੀ ਤੇ ਸਥਿਰਤਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਕੀਤੇ ਗਏ ਸਾਰੇ ਯਤਨਾਂ ਦਾ ਸਮਰਥਨ ਕਰਨ ਵਿਚ ਇਮਾਨਦਾਰ ਅਤੇ ਸੁਹਿਰਦ ਭੂਮਿਕਾ ਨਿਭਾਉਣ ਲਈ ਤਿਆਰ ਹੈ।

ਪਿਛਲੀ ਖ਼ਬਰ ਨਿੱਜੀ ਸਕੂਲਾਂ ਵਲੋਂ ਮਨਮਰਜ਼ੀ ਨਾਲ ਫ਼ੀਸ ਵਧਾਉਣ ’ਤੇ ਲੱਗੀ ਰੋਕ ਅਗਲੀ ਖ਼ਬਰ ਟਰੰਪ ਵਲੋਂ ਈਰਾਨੀ ਜਹਾਜ਼ਾਂ ਦੀ ਨਾਕਾਬੰਦੀ ਅਤੇ 20 ਫ਼ੀਸਦੀ ਟੋਲ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।