ਟੀ.ਐੱਮ.ਸੀ. ਦੀ ਰੁਕਮਣੀ ਮਲਿਕ ਵਲੋਂ ਰਾਜ ਸਭਾ ਤੋਂ ਅਸਤੀਫ਼ਾ
ਅਜੀਤ ਡੈਸਕ
17-07-2026
ਨਵੀਂ ਦਿੱਲੀ, 16 ਜੁਲਾਈ (ਪੀ.ਟੀ.ਆਈ.)-ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਰੁਕਮਣੀ ਮਲਿਕ ਨੇ ਵੀਰਵਾਰ ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ। ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਤੋਂ ਬਾਅਦ ਉਹ ਅਸਤੀਫ਼ਾ ਦੇਣ ਵਾਲੀ ਚੌਥੀ ਟੀ.ਐੱਮ.ਸੀ. ਸੰਸਦ ਮੈਂਬਰ ਹੈ। ਮਲਿਕ ਨੇ ਰਾਜ ਸਭਾ ਚੇਅਰਮੈਨ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪਿਆ। ਇਸ ਤੋਂ ਪਹਿਲਾਂ, ਟੀ.ਐੱਮ.ਸੀ. ਸੰਸਦ ਮੈਂਬਰ ਸੁਖੇਂਦੂ ਸ਼ੇਖਰ ਰਾਏ, ਸੁਸ਼ਮਿਤਾ ਦੇਵ ਅਤੇ ਪ੍ਰਕਾਸ਼ ਚਿਕ ਬਾਰਿਕ ਨੇ ਵੀ ਉੱਚ ਸਦਨ ਤੋਂ ਅਸਤੀਫਾ ਦੇ ਦਿੱਤਾ ਸੀ।