07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਕਾਂਗਰਸ ਤੇ ਅਕਾਲੀ ਦਲ ’ਤੇ ਵੀ ਸਾਧੇ ਨਿਸ਼ਾਨੇ

ਅਜੀਤ ਡੈਸਕ 18-07-2026
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਿਛਲੀਆਂ ਕਾਂਗਰਸ ਸਰਕਾਰਾਂ ਵਲੋਂ ਰੇਲਵੇ ਦੇ ਆਧੁਨਿਕੀਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਤੇ ਦੇਸ਼ ’ਚ ਅਜੇ ਵੀ ਕਈ ਰੇਲਵੇ ਸਟੇਸ਼ਨ ਅੰਗਰੇਜ਼ਾਂ ਦੇ ਸਮੇਂ ਦੇ ਬਣੇ ਹੋਏ ਹਨ। ਇਸ ਮੌਕੇ ਉਨ੍ਹਾਂ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸੀਆਂ ਅੰਦਰ ਕੁਰਸੀ ਦਾ ਕਿੱਸਾ ਹੀ ਖ਼ਤਮ ਨਹੀਂ ਹੋ ਰਿਹਾ ਤੇ ਉਨ੍ਹਾਂ ਕੁਰਸੀ ਨੂੰ ਲੈ ਕੇ ਰੋਣ-ਧੋਣ ਪਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਤੇ ਉਹ ਆਪਣੀ ਕੁਰਸੀ ਦੀ ਲੜਾਈ ਲੜ ਰਹੇ ਹਨ। ਇਸੇ ਤਰ੍ਹਾਂ ਉਨ੍ਹਾਂ ਕਦੇ ਭਾਜਪਾ ਦੇ ਭਾਈਵਾਲ ਰਹੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੀ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਆਗੂਆਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਹੈ ਤੇ ਉਹ ਵੀ ਆਪਣੇ ਹਿੱਤਾਂ ਲਈ ਆਪਸ ’ਚ ਲੜ ਰਹੇ ਹਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਹਰਿਆਣਾ ’ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਰੇਲ ਗੱਡੀ ਨੂੰ ਹਰੀ ਝੰਡੀ ਅਗਲੀ ਖ਼ਬਰ ਭਾਜਪਾ ਹੀ ਕਰਵਾ ਸਕਦੀ ਹੈ ਪੰਜਾਬ ਦਾ ਵਿਕਾਸ-ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।