13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸੰਸਦ ਤੋਂ ਸੜਕ ਤੱਕ ਘਿਰੀ ਮੋਦੀ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦੇਵਾਂਗੇ-ਮੋਦੀ

ਅਜੀਤ ਡੈਸਕ 22-07-2026

ਨਵੀਂ ਦਿੱਲੀ, 21 ਜੁਲਾਈ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਨ.ਡੀ.ਏ. ਸੰਸਦੀ ਦਲ ਦੀ ਬੈਠਕ ਵਿਚ ਨੀਟ-ਯੂ.ਜੀ. ਪੇਪਰ ਲੀਕ ਮਾਮਲੇ ’ਤੇ ਆਪਣਾ ਸਪੱਸ਼ਟ ਰੁਖ਼ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਇਹ ਕਿਸੇ ਇੱਕ ਪਾਰਟੀ ਦਾ ਸਿਆਸੀ ਮੁੱਦਾ ਨਹੀਂ ਹੈ, ਬਲਕਿ ਦੇਸ਼ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ, ਜਿਸ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਮਾਮਲੇ ’ਚ ਸ਼ਾਮਿਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ, ਤਾਂ ਜੋ ਕੋਈ ਵੀ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਨਾ ਕਰ ਸਕੇ। ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖ ’ਚ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਸਾਰੀਆਂ ਸੂਬਾ ਸਰਕਾਰਾਂ ਨੂੰ ਪਾਰਟੀ ਰਾਜਨੀਤੀ ਤੋਂ ਉੱਪਰ ਉੱਠ ਕੇ ਕੇਂਦਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਹ ਰਾਜਨੀਤੀ ਦਾ ਨਹੀਂ, ਬਲਕਿ ਰਾਸ਼ਟਰੀ ਹਿੱਤ ਦਾ ਵਿਸ਼ਾ ਹੈ। ਪ੍ਰਧਾਨ ਮੰਤਰੀ ਇਹ ਟਿੱਪਣੀ ਐਨ.ਡੀ.ਏ. ਦੀ ਮੀਟਿੰਗ ਦੌਰਾਨ ਕੀਤੀ। ਮੀਟਿੰਗ ਦੇ ਬਾਅਦ ਕੇਂਦਰੀ ਮੰਤਰੀ ਨੇ ਕਿਰਨ ਰਿਜਿਜੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਨੀਟ ਪੇਪਰ ਲੀਕ ਹੋਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਸਰਕਾਰ ਨੇ ਤਤਕਾਲ ਕਾਰਵਾਈ ਕੀਤੀ ਅਤੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਨਾ ਹੋਵੇ, ਇਸ ਲਈ ਨੀਟ ਦੀ ਮੁੜ ਪ੍ਰੀਖਿਆ ਨੂੰ ਪਹਿਲ ਦਿੱਤੀ ਗਈ ਅਤੇ ਮੁੜ ਪ੍ਰੀਖਿਆ ਸਫਲਤਾਪੂਰਵਕ ਕਰਵਾਈ ਗਈ ਤੇ ਨਤੀਜਾ ਵੀ ਬਿਨਾਂ ਕਿਸੇ ਦੇਰੀ ਦੇ ਐਲਾਨਿਆ ਗਿਆ। ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਗਏ ਹਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਪੁਲਾੜ ਸਟਾਰਟ-ਅੱਪ ‘ਸਕਾਈਰੂਟ’ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੇਸ਼ ਦੇ ਨੌਜਵਾਨਾਂ ਦੀ ਸਮਰੱਥਾ ਦੀ ਸ਼ਲਾਘਾ ਕੀਤੀ। ਉਨ੍ਹਾਂ ਸੰਸਦ ਮੈਂਬਰਾਂ ਨੂੰ ਦੇਸ਼ ਦੀਆਂ ਪ੍ਰਾਪਤੀਆਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਮੀਟਿੰਗ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਰਾਸ਼ਟਰ ਹਮੇਸ਼ਾ ਪਹਿਲਾਂ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਸੰਸਦ ਮੈਂਬਰਾਂ ਨੂੰ ਇਸ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਸਰਕਾਰ ਨੇ ਸਾਡਾ ਸਮਾਂ ਬਰਬਾਦ ਕੀਤਾ-ਦਿਪਕੇ ਅਗਲੀ ਖ਼ਬਰ ਰਾਜੇਸ਼ ਕੁਮਾਰ ਕਤਲ ਕਾਂਡ ਵਿਚ ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਆਦਮਪੁਰ-ਜਲੰਧਰ ਹਾਈਵੇ ਜਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।