13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਇਜਲਾਸ ਦਾ ਦੂਸਰਾ ਦਿਨ

ਅਜੀਤ ਡੈਸਕ 22-07-2026
ਨਵੀਂ ਦਿੱਲੀ, 21 ਜੁਲਾਈ (ਪੀ.ਟੀ.ਆਈ)–ਨੀਟ ਪੇਪਰ ਲੀਕ ਤੇ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਿਆਂ ਅਤੇ ਸੀ.ਜੇ.ਪੀ ਦੀ ਅਗਵਾਈ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਰੋਧੀ ਧਿਰ ਵਲੋਂ ਕੀਤੀ ਨਾਅਰੇਬਾਜ਼ੀ ਕਾਰਨ ਸੰਸਦ ਦੇ ਮੌਨਸੂਨ ਇਜਲਾਸ ਦਾ ਦੂਸਰਾ ਦਿਨ ਵੀ ਹੰਗਾਮੇ ਦੀ ਭੇਟ ਚੜ੍ਹ ਗਿਆ। ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨ ਦੇ ਬਾਅਦ ਸਦਨ ਨੂੰ ਦਿਨ ਭਰ ਲਈ ਉਠਾ ਦਿੱਤਾ ਗਿਆ। ਵਿਰੋਧੀ ਧਿਰ ਦੇ ਮੈਂਬਰਾਂ ਦੀ ਨਾਅਰੇਬਾਜ਼ੀ ਵਿਚਕਾਰ ਹੀ ਮੰਤਰੀਆਂ ਨੇ ਸੰਸਦੀ ਦਸਤਾਵੇਜ਼ ਪੇਸ਼ ਕੀਤੇ। ਸਪੀਕਰ ਵਲੋਂ ਵਿਰੋਧੀ ਮੈਂਬਰਾਂ ਨੂੰ ਆਪਣੀਆਂ ਸੀਟਾਂ ‘ਤੇ ਪਰਤਣ ਦੀਆਂ ਵਾਰ-ਵਾਰ ਕੀਤੀਆਂ ਬੇਨਤੀਆਂ ਦਾ ਕੋਈ ਅਸਰ ਨਾ ਹੁੰਦਾ ਦੇਖ, ਸਦਨ ਦੀ ਕਾਰਵਾਈ ਬੁੱਧਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸਵੇਰੇ 11 ਵਜੇ ਜਿਵੇਂ ਹੀ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ, ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਨੀਟ ਪੇਪਰ ਲੀਕ ਮਾਮਲੇ ‘ਚ ਵਿਰੋਧ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਨੂੰ ਲੈ ਕੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਭਾਰੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਜ਼ਬਰਦਸਤ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਮਹਿਜ਼ ਦੋ ਮਿੰਟਾਂ ਦੇ ਅੰਦਰ-ਅੰਦਰ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰਨੀ ਪਈ। ਸਦਨ ਦੀ ਬੈਠਕ ਮੁੜ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਆਪਣੀਆਂ ਸੀਟਾਂ ਤੋਂ ਉੱਠ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਨ ਲੱਗੇ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧ ਕਰ ਰਹੇ ਮੈਂਬਰਾਂ ਨੂੰ ਸਦਨ ਚੱਲਣ ਦੇਣ ਦੀ ਅਪੀਲ ਕੀਤੀ, ਪਰ ਵਿਰੋਧੀ ਧਿਰਾਂ ਨੇ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ। ਇਜਲਾਸ ਦਾ ਇਹ ਦੂਜਾ ਦਿਨ ਸੀ ਅਤੇ ਦੋਵਾਂ ਹੀ ਦਿਨਾਂ ਵਿਚ ਵਿਰੋਧੀ ਧਿਰ ਦੇ ਵਿਰੋਧ ਕਾਰਨ ਪ੍ਰਸ਼ਨ ਕਾਲ ਪੂਰਾ ਨਹੀਂ ਹੋ ਸਕਿਆ।
ਰਾਜ ਸਭਾ ’ਚ ਹੰਗਾਮਾ
ਇਜਲਾਸ ਦੇ ਦੂਸਰੇ ਦਿਨ ਵੀ ਰਾਜ ਸਭਾ ’ਚ ਹੰਗਾਮਾ ਹੋਣ ਕਾਰਨ ਉਪਰਲੇ ਸਦਨ ਦੀ ਕਾਰਵਾਈ ਕਈ ਵਾਰ ਮੁਲਤਵੀ ਕਰਨ ਦੇ ਬਾਅਦ ਡਿਪਟੀ ਚੇਅਰਮੈਨ ਹਰੀਵੰਸ਼ ਨੇ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ। ਸਦਨ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਨੇ ਦੋਸ਼ ਲਗਾਇਆ ਕਿ ਸੋਮਵਾਰ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਪੁਲਿਸ ਨੇ ਅੱਥਰੂ ਗੈਸ ਦੀ ਵਰਤੋਂ ਵੀ ਕੀਤੀ।
ਪਿਛਲੀ ਖ਼ਬਰ ਪੰਜਾਬ ਵਿਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ-ਭਗਵੰਤ ਮਾਨ ਅਗਲੀ ਖ਼ਬਰ ਕਾਂਗਰਸ ਵਲੋਂ ਜ਼ਬਰਦਸਤ ਪ੍ਰਦਰਸ਼ਨ ਪ੍ਰਧਾਨ ਮੰਤਰੀ ਦੀ ਰਿਹਾਇਸ਼ ਬਾਹਰ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।