13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੰਜਾਬ ਵਿਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ-ਭਗਵੰਤ ਮਾਨ

ਅਜੀਤ ਡੈਸਕ 22-07-2026

ਚੰਡੀਗੜ੍ਹ, 21 ਜੁਲਾਈ (ਹਰਕਵਲਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰੇਗੀ। ਇਹ ਮੁਹਿੰਮ ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਪਹੁੰਚਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ । ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ। ਸਰਕਾਰ ਦੇ ਅਨੁਸਾਰ 7 ਲੱਖ ਰਾਸ਼ਨ ਕਾਰਡ ਨਵੇਂ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਸ਼ਾਮਿਲ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੀ ਪ੍ਰਕਿਰਿਆ “ਨਾ ਕੈਸ਼, ਨਾ ਫਾਰਮਾਇਸ਼” ਦੇ ਸਿਧਾਂਤ ’ਤੇ ਆਧਾਰਿਤ ਹੋਵੇਗੀ, ਜਿਸ ਵਿਚ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼, ਰਿਸ਼ਵਤ ਜਾਂ ਸਿਆਸੀ ਦਖ਼ਲਅੰਦਾਜ਼ੀ ਦੀ ਗੁੰਜਾਇਸ਼ ਨਹੀਂ ਹੋਵੇਗੀ । ਹਰ ਅਰਜ਼ੀ ਦੀ ਡਿਜੀਟਲ ਤੇ ਪਾਰਦਰਸ਼ੀ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ। ਲੋਕ ਆਨਲਾਈਨ, ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਜਾਂ ਜ਼ਿਲ੍ਹਾ ਖੁਰਾਕ ਦਫ਼ਤਰਾਂ ਰਾਹੀਂ ਅਰਜ਼ੀ ਦੇ ਸਕਣਗੇ । ਅਰਜ਼ੀ ਜਮ੍ਹਾਂ ਹੋਣ ਉਪਰੰਤ ਬਿਨੈਕਾਰ ਨੂੰ ਐਸ.ਐਮ.ਐਸ. ਰਾਹੀਂ ਰਸੀਦ ਮਿਲੇਗੀ ਤੇ ਉਹ ਆਪਣੀ ਅਰਜ਼ੀ ਦੀ ਸਥਿਤੀ ਵੀ ਆਨਲਾਈਨ ਦੇਖ ਸਕਣਗੇ । ਸਰਕਾਰ ਨੇ ਦੱਸਿਆ ਕਿ ਯੋਗ ਬਿਨੈਕਾਰਾਂ ਦੀ ਚੋਣ ਪੁਆਇੰਟ-ਆਧਾਰਿਤ ਪ੍ਰਣਾਲੀ ਰਾਹੀਂ ਕੀਤੀ ਜਾਵੇਗੀ । ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ, ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ, ਗੰਭੀਰ ਬਿਮਾਰੀਆਂ ਨਾਲ ਪੀੜਤ ਲੋਕਾਂ, ਕੱਚੇ ਘਰਾਂ ਵਿਚ ਰਹਿਣ ਵਾਲਿਆਂ ਤੇ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ ।

ਪਿਛਲੀ ਖ਼ਬਰ – ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਗ੍ਰਨੇਡ ਹਮਲਾ ਮਾਮਲਾ – ਡਿਜੀਟਲ ਟਰਾਂਜ਼ੈਕਸ਼ਨਾਂ ਰਾਹੀਂ ਰਚੀ ਗਈ ਗ੍ਰਨੇਡ ਹਮਲੇ ਦ... ਅਗਲੀ ਖ਼ਬਰ ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਇਜਲਾਸ ਦਾ ਦੂਸਰਾ ਦਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।