12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕੇਂਦਰੀ ਮੰਤਰੀ ਨੱਢਾ, ਰਾਹੁਲ ਤੇ ਪ੍ਰਿਅੰਕਾ ਵਲੋਂ ਜ਼ਖ਼ਮੀ ਪ੍ਰਦਰਸ਼ਨਕਾਰੀਆਂ ਨਾਲ ਹਸਪਤਾਲ ਜਾ ਕੇ ਮੁਲਾਕਾਤ

ਅਜੀਤ ਡੈਸਕ 22-07-2026


ਬੀਤੇ ਕੱਲ੍ਹ ਸੰਸਦ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਕਾਰ ਕਈ ਝੜਪਾਂ ਹੋਈਆਂ ਸੀ, ਜਿਸ ਵਿਚ ਪ੍ਰਦਰਸ਼ਨਕਾਰੀ ਤੇ ਪੁਲਿਸ ਮੁਲਾਜ਼ਮਾਂ ਨੂੰ ਵੀ ਸੱਟਾਂ ਵੱਜੀਆਂ ਸਨ । ਕੇਂਦਰੀ ਮੰਤਰੀ ਜੇ.ਪੀ. ਨੱਢਾ ਮੰਗਲਵਾਰ ਨੂੰ ਜ਼ਖ਼ਮੀਆਂ ਨਾਲ ਮਿਲਣ ਦਿੱਲੀ ਦੇ ਰਾਮ ਮਨੋਹਰ ਲੋਹੀਆ ਤੇ ਲੇਡੀ ਹਾਰਡਿੰਗ ਹਸਪਤਾਲ ਪੁੱਜੇ । ਉੱਥੇ ਹੀ ਲੋਕ-ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ਹਸਪਤਾਲ ਪੁੱਜ ਕੇ ਜ਼ਖ਼ਮੀ ਵਿਦਿਆਰਥੀਆਂ ਦਾ ਹਾਲ ਜਾਣਿਆ । ਜੇ.ਪੀ. ਨੱਢਾ ਨੇ ਡਾਕਟਰਾਂ ਦੀ ਉਸ ਟੀਮ ਨਾਲ ਗੱਲਬਾਤ ਕੀਤੀ, ਜਿਹੜੀ ਜ਼ਖ਼ਮੀਆਂ ਦਾ ਇਲਾਜ ਕਰ ਰਹੀ ਹੈ । ਡਾਕਟਰਾਂ ਨਾਲ ਮੁਲਾਕਾਤ ਕਰਕੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨਕਾਰੀਆਂ ਦੀ ਸਿਹਤ ਸਥਿਤੀ ਦੇ ਬਾਰੇ ਜਾਣਕਾਰੀ ਲਈ, ਉਪਰੰਤ ਰਾਹੁਲ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ । ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਠੀਕ ਨਹੀਂ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸ਼ਿਕਾਇਤ ਸਿਰਫ਼ ਸਿੱਖਿਆ ਵਿਵਸਥਾ ਨਾਲ ਨਹੀਂ, ਬਲਕਿ ਆਪਣੇ ਭਵਿੱਖ ਨੂੰ ਲੈ ਕੇ ਵੀ ਹੈ ।

ਪਿਛਲੀ ਖ਼ਬਰ ਸਰਕਾਰੀ ਸਕੂਲ 'ਚ ਹੈੱਡਮਾਸਟਰ 'ਤੇ ਲੱਗੇ ਗੰਭੀਰ ਦੋਸ਼ ਅਗਲੀ ਖ਼ਬਰ ਦਿਲਜੀਤ ਦੋਸਾਂਝ ਵਲੋਂ ਪੁਲਿਸ ਕਾਰਵਾਈ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।