02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਦਿੱਲੀ ਹਾਈ ਕੋਰਟ ਵਲੋਂ ਕੇਂਦਰ ਤੇ ਦਿੱਲੀ ਪੁਲਿਸ ਨੂੰ ਨੋਟਿਸ ,4 ਹਫ਼ਤਿਆਂ ’ਚ ਮੰਗਿਆ ਜਵਾਬ

ਅਜੀਤ ਡੈਸਕ 23-07-2026
ਨਵੀਂ ਦਿੱਲੀ, 22 ਜੁਲਾਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ 20 ਜੁਲਾਈ ਨੂੰ ਰਾਜਧਾਨੀ ’ਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਵਿਰੋਧ ਪ੍ਰਦਰਸ਼ਨ ਦੌਰਾਨ ਜ਼ਰੂਰਤ ਤੋਂ ਜ਼ਿਆਦਾ ਤਾਕਤ ਵਰਤਣ ਦੇ ਦੋਸ਼ਾਂ ਵਾਲੀਆ ਜਨਹਿਤ ਪਟੀਸ਼ਨਾਂ ’ਤੇ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਦਿੱਲੀ ਹਾਈ ਕੋਰਟ ਨੇ ਘਟਨਾ ਨਾਲ ਜੁੜੇ ਸੀ.ਸੀ.ਟੀ.ਵੀ. ਫੁਟੇਜ਼, ਬਾਡੀ ਕੈਮਰਾ ਫੁਟੇਜ਼ ਤੇ ਹੋਰ ਡਿਜੀਟਲ ਰਿਕਾਰਡ ਨੂੰ ਤੈਅ ਨਿਯਮਾਂ ਮੁਤਾਬਿਕ ਸੁਰੱਖਿਅਤ ਰੱਖਣ ਦਾ ਨਿਰਦੇਸ਼ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਸਤੰਬਰ ਨੂੰ ਹੋਏਗੀ। ਚੀਫ਼ ਜਸਟਿਸ ਦੇਵੇਂਦਰ ਉਪਾਧਿਆਇ ਤੇ ਜਸਟਿਸ ਤੇਜਸ ਕਾਰਿਆ ਦੇ ਬੈਂਚ ਨੇ ਦਿੱਲੀ ਪੁਲਿਸ ਕੋਲੋਂ 4 ਹਫ਼ਤਿਆਂ ’ਚ ਜਵਾਬ ਮੰਗਿਆ ਹੈ । ਅਗਲੇ ਚਾਰ ਹਫ਼ਤਿਆਂ ’ਚ ਪੁਲਿਸ ਦੇ ਜਵਾਬ ’ਤੇ ਪਟੀਸ਼ਨਕਰਤਾ ਆਪਣਾ ਜਵਾਬ ਦਾਖ਼ਲ ਕਰਨਗੇ। ਪਟੀਸ਼ਨਕਰਤਾ ਦੇ ਵਕੀਲ ਐਨ. ਹਰਿਹਰਨ ਨੇ ਘਟਨਾ ਬਾਰੇ ਕੋਰਟ ਨੂੰ ਜਾਣੂ ਕਰਾਇਆ ਤੇ ਦੱਸਿਆ ਕਿ ਪ੍ਰਦਰਸ਼ਨ ਸ਼ਾਂਤੀਪੂਰਨ ਚੱਲ ਰਿਹਾ ਸੀ, ਕੋਈ ਚਿਤਾਵਨੀ ਨਹੀਂ ਦਿੱਤੀ ਗਈ ਤੇ ਲਾਠੀਚਾਰਜ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਸਰਕਾਰ ਭਰੋਸਾ ਦੇਵੇ ਤਾਂ ਭੁੱਖ ਹੜਤਾਲ ਖ਼ਤਮ ਕਰ ਦੇਵਾਂਗਾ-ਸੋਨਮ ਵਾਂਗਚੁਕ ਅਗਲੀ ਖ਼ਬਰ ਅੰਨਾ ਹਜ਼ਾਰੇ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।