02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨੌਜਵਾਨਾਂ ਦਾ ਉੱਜਵਲ ਭਵਿੱਖ ਯਕੀਨੀ ਬਣਾਉਣਾ ਸਰਕਾਰ ਦਾ ਸੰਕਲਪ-ਅਮਿਤ ਸ਼ਾਹ

ਅਜੀਤ ਡੈਸਕ 24-07-2026


ਨਵੀਂ ਦਿੱਲੀ, 23 ਜੁਲਾਈ (ਜਗਤਾਰ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੇਪਰ ਲੀਕ ਮਾਮਲੇ ਦੀ ਜਾਂਚ ਲਈ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਅਮਿਤ ਸ਼ਾਹ ਨੇ ਐਕਸ ‘ਤੇ ਲਿਖਿਆ ਕਿ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਦਾ ਉੱਜਵਲ ਭਵਿੱਖ ਦੋਵੇਂ ਮੋਦੀ ਸਰਕਾਰ ਦੀ ਪਹਿਲੀ ਤਰਜੀਹ ਅਤੇ ਸੰਕਲਪ ਹਨ। ਫਾਸਟ-ਟਰੈਕ ਅਦਾਲਤਾਂ ਦੇ ਗਠਨ ਰਾਹੀਂ ਪੇਪਰ ਲੀਕ ਮਾਮਲਿਆਂ ਵਿਚ ਦੋਸ਼ੀਆਂ ਵਿਰੁੱਧ ਤੇਜ਼ ਸੁਣਵਾਈ ਅਤੇ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਦਾ ਪ੍ਰਧਾਨ ਮੰਤਰੀ ਦਾ ਫ਼ੈਸਲਾ ਇਸ ਦਾ ਪ੍ਰਤੀਬਿੰਬ ਹੈ। ਪ੍ਰਧਾਨ ਮੰਤਰੀ ਦਾ ਇਹ ਮਹੱਤਵਪੂਰਨ ਕਦਮ ਉਨ੍ਹਾਂ ਲੋਕਾਂ ਵਿਰੁੱਧ ਕਾਰਵਾਈ ਕਰਨ ਵਿਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਜਿਨ੍ਹਾਂ ਨੇ ਪੇਪਰ ਲੀਕ ਕਾਰਨ ਨੌਜਵਾਨਾਂ ਦੇ ਭਵਿੱਖ ਨੂੰ ਖ਼ਤਰੇ ਵਿਚ ਪਾਇਆ ਹੈ।

ਪਿਛਲੀ ਖ਼ਬਰ ਵਿਦਿਆਰਥੀਆਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ, ਸੁਪਰੀਮ ਕੋਰਟ ਦੇ ਵਕੀਲਾਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਅਗਲੀ ਖ਼ਬਰ ਪ੍ਰੀਮੀਅਮ ਪੈਟਰੋਲ ’ਚ ਈਥਾਨੌਲ ਨਹੀਂ-ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।