05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੇਪਰ ਲੀਕ ਮਾਮਲੇ ’ਚ ਐਨ.ਟੀ.ਏ. ਵਲੋਂ 47 ਅਧਿਕਾਰੀ ਬਰਖਾਸਤ

ਅਜੀਤ ਡੈਸਕ 25-07-2026
ਨਵੀਂ ਦਿੱਲੀ, 24 ਜੁਲਾਈ (ਪੀ.ਟੀ.ਆਈ.) -ਨੀਟ ਪੇਪਰ ਲੀਕ ਵਿਵਾਦ ’ਚ ਇਕ ਵੱਡੀ ਕਾਰਵਾਈ ਕਰਦਿਆਂ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨੇ 47 ਅਧਿਕਾਰੀਆਂ ਨੂੰ ਬਰਖਾਸਤ ਕੀਤਾ ਹੈ ਤੇ ਕੁਝ ਵਿਰੁੱਧ ਕਾਨੂੰਨੀ ਤੇ ਅਪਰਾਧਿਕ ਕਾਰਵਾਈ ਕਰਨ ਲਈ ਤਿਆਰ ਹੈ। ਇਸ ਸੰਬੰਧੀ ਅਧਿਕਾਰੀਆਂ ਨੇ ਕਿਹਾ ਹੈ ਕਿ ਇਹ ਕਦਮ ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਨੂੰ ਪੰਚਾਇਤੀ ਰਾਜ ਮੰਤਰਾਲੇ ’ਚ ਭੇਜੇ ਜਾਣ ਤੋਂ ਇਕ ਦਿਨ ਬਾਅਦ ਆਇਆ ਹੈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਐਨ.ਟੀ.ਏ. ’ਚ ਇਕ ਸੁਧਾਰਾਤਮਕ ਕਾਰਵਾਈ ਕੀਤੀ ਜਾਵੇਗੀ ਤੇ ਇਸ ਤੋਂ ਬਾਅਦ ਹੋਰ ਸੁਧਾਰਵਾਦੀ ਕਾਰਵਾਈਆਂ ਕੀਤੀਆਂ ਜਾਣਗੀਆਂ। ਘੱਟ-ਘੱਟ 47 ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ’ਚੋਂ ਕੁਝ ਵਿਰੁੱਧ ਕਾਨੂੰਨੀ ਤੇ ਅਪਰਾਧਿਕ ਕਾਰਵਾਈ ਸ਼ੁਰੂ ਕੀਤੀ ਜਾਵੇਗੀ ।
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ, ਕੌਮੀ ਏਕਤਾ ਤੇ ਪੰਥਕ ਚੇਤਨਾ ਦੇ ਸੰਦੇਸ਼ ਨਾਲ ਮੀਰੀ ਪੀਰੀ ਖ਼ਾਲਸਾ ਮਾਰਚ ਆਰੰਭ ਅਗਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਅਤੇ ਸਰਕਾਰ ਵਿਚਕਾਰ ਗੱਲਬਾਤ-ਪ੍ਰਧਾਨ ਦੇ ਅਸਤੀਫ਼ੇ ’ਤੇ ਫਸਿਆ ਪੇਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।