05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਹਰ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ-ਬਿੱਟੂ

ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਸੰਦੀਪ ਕੁਮਾਰ ਮਾਹਨਾ)-ਕੇਂਦਰੀ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਭਾਰਤੀ ਜਨਤਾ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਉਹ ਸੰਗਠਨ ਦੇ ਇਕ ਸਮਰਪਿਤ ਕਾਰਕੁੰਨ ਹਨ ਤੇ ਪਾਰਟੀ ਲੀਡਰਸ਼ਿਪ ਵਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਹੁਦੇ ਆਉਂਦੇ-ਜਾਂਦੇ ਰਹਿੰਦੇ ਹਨ, ਪਰ ਪਾਰਟੀ ਤੇ ਸੰਗਠਨ ਪ੍ਰਤੀ ਜ਼ਿੰਮੇਵਾਰੀ ਹਮੇਸ਼ਾ ਸਭ ਤੋਂ ਉੱਪਰ ਰਹਿੰਦੀ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਜਪਾ ਨੇ ਉਨ੍ਹਾਂ ਨੂੰ ਹਮੇਸ਼ਾ ਮਾਣ-ਸਨਮਾਨ ਦਿੱਤਾ ਹੈ ਤੇ ਭਵਿੱਖ ’ਚ ਵੀ ਜਿੱਥੇ ਵੀ ਪਾਰਟੀ ਉਨ੍ਹਾਂ ਦੀ ਸੇਵਾ ਲੈਣਾ ਚਾਹੇਗੀ, ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਵਾਲਾ ਬਰਨਾਲਾ ਦਾ ਡੀ.ਐਸ.ਪੀ. ਮੁਅੱਤਲ ਅਗਲੀ ਖ਼ਬਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।