02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਕੇਜਰੀਵਾਲ ਵਲੋਂ ਈ-20 ਮੁੱਦੇ ’ਤੇ ਸਰਕਾਰ ਨੂੰ ਘੇਰਨ ਦੀ ਤਿਆਰੀ

ਅਜੀਤ ਡੈਸਕ 28-07-2026
ਨਵੀਂ ਦਿੱਲੀ, 27 ਜੁਲਾਈ (ਜਗਤਾਰ ਸਿੰਘ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੇ ਬਾਅਦ ਹੁਣ ਕੇਂਦਰ ਸਰਕਾਰ ਖ਼ਿਲਾਫ਼ ਨਵਾਂ ਮੋਰਚਾ ਖੋਲ੍ਹ ਦਿੱਤਾ ਹੈ । ਦਰਅਸਲ ਆਮ ਆਦਮੀ ਪਾਰਟੀ ਈਥਾਨੌਲ ਦੇ ਮੁੱਦੇ ’ਤੇ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੀ ਹੈ। ਇਸ ਤਹਿਤ ਕੇਜਰੀਵਾਲ ਨੇ ਈ-20 ਮੁੱਦੇ ‘ਤੇ ਜਨਤਕ ਸਮਰਥਨ ਪ੍ਰਾਪਤ ਕਰਨ ਲਈ 1 ਅਗਸਤ ਨੂੰ ‘ਨੈਸ਼ਨਲ ਟਾਊਨ ਹਾਲ ਅਗੇਂਸਟ ਈ20’ ਪ੍ਰੋਗਰਾਮ ਕਰਾਉਣ ਦਾ ਐਲਾਨ ਕੀਤਾ ਹੈ । ਇਸ ਪ੍ਰੋਗਰਾਮ ਦਾ ਨਾਂਅ ਅੰਤਰਰਾਸ਼ਟਰੀ ਪੱਧਰ ’ਤੇ ਕਰਵਾਏ ਜਾਂਦੇ ‘ਰਾਸ਼ਟਰੀ ਟਾਊਨਹਾਲ’ ਦੀ ਤਰਜ਼ ’ਤੇ ਰੱਖਿਆ ਗਿਆ ਹੈ, ਜਿਸ ’ਚ ਰਾਸ਼ਟਰੀ ਅਹਿਮੀਅਤ ਦੇ ਮੁੱਦੇ ’ਤੇ ਚਰਚਾ ਕਰਕੇ ਉਸ ਸਬੰਧ ’ਚ ਨੀਤੀ ਨਿਰਧਾਰਤ ਕਰਨ ਬਾਰੇ ਸੁਝਾਅ ਦਿੱਤੇ ਜਾਂਦੇ ਹਨ। ਵਿਸ਼ੇਸ਼ ਗੱਲ ਇਹ ਵੀ ਹੈ ਕਿ ਅਜਿਹੇ ਰਾਸ਼ਟਰੀ ਟਾਊਨਹਾਲ ’ਚ ਹਿੱਸਾ ਲੈਣ ਵਾਲੇ ਜ਼ਿਆਦਾ ਨੌਜਵਾਨ ਹੁੰਦੇ ਹਨ । ਕੇਜਰੀਵਾਲ ਨੇ 1 ਅਗਸਤ ਨੂੰ ਕਰਾਏ ਜਾਣ ਵਾਲੇ “ਨੈਸ਼ਨਲ ਟਾਊਨ ਹਾਲ ਅਗੇਂਸਟ ਈ20” ਦਾ ਜ਼ਿਕਰ ਕਰਦਿਆਂ ਉਮੀਦ ਜਤਾਈ ਕਿ ਇਸ ’ਚ ਹਜ਼ਾਰਾਂ ਲੋਕ ਸ਼ਾਮਿਲ ਹੋਣਗੇ । ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੇ ਇਕਜੁੱਟ ਹੋ ਕੇ ਆਵਾਜ਼ ਚੁੱਕੀ ਤਾਂ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ। ਇਸੇ ਤਰ੍ਹਾਂ ਈ20 ਬਾਰੇ ਵੀ ਸਾਨੂੰ ਇਕਜੁੱਟ ਹੋ ਕੇ ਆਵਾਜ਼ ਚੁੱਕਣੀ ਪਏਗੀ। ਕੇਜਰੀਵਾਲ ਨੇ ਪੈਟਰੋਲ ’ਚ 20 ਫ਼ੀਸਦੀ ਈਥਾਨੌਲ ਮਿਲਾਏ ਜਾਣ ਦਾ ਵਿਰੋਧ ਕਰਦੇ ਹੋਏ ਪ੍ਰਧਾਨ ਮੰਤਰੀ ਤੋਂ ਇਸ ਦੇ ਹੱਲ ਦੀ ਮੰਗ ਵੀ ਕੀਤੀ । ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਉਹ 2 ਲੱਖ ਲੋਕਾਂ ਦੀਆਂ ਪਟੀਸ਼ਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਣਗੇ ।
ਪਿਛਲੀ ਖ਼ਬਰ ਸਰਕਾਰ ਅਮਨ-ਸ਼ਾਂਤੀ ਕਾਇਮ ਰੱਖਣ ’ਚ ਅਸਫ਼ਲ -ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।