03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜਨਮ ਅਤੇ ਮੌਤ ਦੀ ਦੇਰੀ ਨਾਲ ਰਜਿਸਟ੍ਰੇਸ਼ਨ ਹੋਵੇਗੀ ਸਖ਼ਤ-ਬਿੱਲ ਪੇਸ਼

ਅਜੀਤ ਡੈਸਕ 30-07-2026
ਨਵੀਂ ਦਿੱਲੀ, 29 ਜੁਲਾਈ (ਏਜੰਸੀ)-ਕੇਂਦਰ ਸਰਕਾਰ ਨੇ ਜਨਮ ਅਤੇ ਮੌਤ ਦੀ ਦੇਰੀ ਨਾਲ ਰਜਿਸਟ੍ਰੇੇਸ਼ਨ ਦੇ ਨਿਯਮਾਂ ਨੂੰ ਹੋਰ ਸਖ਼ਤ ਬਣਾਉਣ ਸੰਬੰਧੀ ਬਿੱਲ ਲੋਕ ਸਭਾ ’ਚ ਪੇਸ਼ ਕੀਤਾ। ਜਿਸ ਦੇ ਤਹਿਤ ਦੋ ਸਾਲ ਤੋਂ ਬਾਅਦ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ) ਦੀ ਮਨਜ਼ੂਰੀ ਜ਼ਰੂਰੀ ਹੋਵੇਗੀ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ‘ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਬਿੱਲ,2026 ਲੋਕ ਸਭਾ ’ਚ ਪੇਸ਼ ਕੀਤਾ। ਇਸ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ 20 ਜੁਲਾਈ ਨੂੰ ਪੇਸ਼ ਕਰਨ ਦੀ ਮਨਜ਼ੂਰੀ ਦਿੱਤੀ ਸੀ। ਇਸ ਬਿੱਲ ਦਾ ਮਕਸਦ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਐਕਟ 1969 (2023 ’ਚ ਸੋਧਿਆ) ਦੀ ਧਾਰਾ 13 (3) ’ਚ ਸੋਧ ਕਰਨਾ ਹੈ, ਤਾਂ ਜੋ ਦੇਰੀ ਨਾਲ ਰਜਿਸਟ੍ਰੇਸ਼ਨ ਦੀਆਂ ਵਿਵਸਥਾਵਾਂ ਨੂੰ ਹੋਰ ਸਖ਼ਤ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਰਾਜ ਸਭਾ ’ਚ ਪਾਸ ਹੋਇਆ ਵੰਦੇ ਮਾਤਰਮ ਨਾਲ ਜੁੜਿਆ ਸੋਧ ਬਿੱਲ ਅਗਲੀ ਖ਼ਬਰ ਰਾਹੁਲ ਦੇ ‘ਇਡੀਅਟ’ ਵਾਲੇ ਬਿਆਨ ’ਤੇ ਹੰਗਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।