03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕੇਰਲ ’ਚ ਮੀਂਹ ਕਾਰਨ ਅੱਠ ਲੋਕਾਂ ਦੀ ਮੌਤ

ਤਿਰੂਵਨੰਤਪੁਰਮ, 2 ਅਗਸਤ (ਪੀ.ਟੀ.ਆਈ.)-ਕੇਰਲ ਦੇ ਮੁੱਖ ਮੰਤਰੀ ਵੀ.ਡੀ. ਸਤੀਸਨ ਨੇ ਐਤਵਾਰ ਨੂੰ ਕਿਹਾ ਕਿ ਪਿਛਲੇ ਦਿਨ ਹੋਈ ਭਾਰੀ ਮੀਂਹ ’ਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ, 8 ਲੋਕ ਲਾਪਤਾ ਹਨ ਤੇ 13 ਜ਼ਖਮੀ ਹੋਏ ਹਨ। ਭਾਰੀ ਮੀਂਹ ਕਾਰਨ ਰਾਜ ਦੇ ਕਈ ਹਿੱਸਿਆਂ

ਅਜੀਤ ਡੈਸਕ 03-08-2026

ਤਿਰੂਵਨੰਤਪੁਰਮ, 2 ਅਗਸਤ (ਪੀ.ਟੀ.ਆਈ.)-ਕੇਰਲ ਦੇ ਮੁੱਖ ਮੰਤਰੀ ਵੀ.ਡੀ. ਸਤੀਸਨ ਨੇ ਐਤਵਾਰ ਨੂੰ ਕਿਹਾ ਕਿ ਪਿਛਲੇ ਦਿਨ ਹੋਈ ਭਾਰੀ ਮੀਂਹ ’ਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ, 8 ਲੋਕ ਲਾਪਤਾ ਹਨ ਤੇ 13 ਜ਼ਖਮੀ ਹੋਏ ਹਨ। ਭਾਰੀ ਮੀਂਹ ਕਾਰਨ ਰਾਜ ਦੇ ਕਈ ਹਿੱਸਿਆਂ ’ਚ ਜ਼ਮੀਨ ਖਿਸਕ ਗਈ, ਪਾਣੀ ਭਰ ਗਿਆ ਤੇ ਜਾਇਦਾਦ ਨੂੰ ਨੁਕਸਾਨ ਪਹੁੰਚਿਆ। ਆਪਣੇ ਦਫ਼ਤਰ ਵਲੋਂ ਜਾਰੀ ਬਿਆਨ ’ਚ ਸਤੀਸਨ ਨੇ ਇਹ ਵੀ ਕਿਹਾ ਕਿ 27 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ, 196 ਘਰ ਅੰਸ਼ਿਕ ਤੌਰ ’ਤੇ ਨੁਕਸਾਨੇ ਗਏ ਅਤੇ 5,792 ਲੋਕਾਂ ਨੂੰ ਰਾਜ ਭਰ ਵਿੱਚ ਸਥਾਪਤ 209 ਰਾਹਤ ਕੈਂਪਾਂ ’ਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਲੋਕਾਂ ਦੀ ਸਹਾਇਤਾ ਯਕੀਨੀ ਬਣਾਏਗੀ ਜਿਨ੍ਹਾਂ ਨੇ ਆਪਣੇ ਘਰ ਅਤੇ ਰੋਜ਼ੀ-ਰੋਟੀ ਗੁਆ ਦਿੱਤੀ ਹੈ।

ਪਿਛਲੀ ਖ਼ਬਰ ਮੋਦੀ, ਸ਼ਾਹ ਤੇ ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਐੱਫ.ਆਈ.ਆਰ. ਦਰਜ ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੀ ਖ਼ੁਦਮੁਖ਼ਤਿਆਰੀ ’ਤੇ ਸਿਆਸੀ ਪ੍ਰਭਾਵ ਬਰਦਾਸ਼ਤ ਨਹੀਂ-ਗੁਰਜੀਤ ਸਿੰਘ ਤਲਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।