03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜੇਕਰ ਅੱਤਵਾਦ ਖਤਮ ਹੋ ਗਿਆ ਹੈ ਤਾਂ ਲੋਕਾਂ ਨੂੰ ਕੌਣ ਮਾਰ ਰਿਹਾ ਹੈ?-ਫਾਰੂਕ ਅਬਦੁੱਲਾ

ਸ੍ਰੀਨਗਰ, 2 ਅਗਸਤ (ਏਜੰਸੀ)-ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਪ੍ਰਸ਼ਾਸਨ ਤੋਂ ਇਕ ਪੁਲਿਸ ਅਧਿਕਾਰੀ ਅਤੇ ਗੈਰ-ਸਥਾਨਕ ਮਜ਼ਦੂਰਾਂ ਦੀਆਂ ਹਾਲ ਹੀ ਵਿਚ ਹੋਈਆਂ ਹੱਤਿਆਵਾਂ ’ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ

ਅਜੀਤ ਡੈਸਕ 03-08-2026

ਸ੍ਰੀਨਗਰ, 2 ਅਗਸਤ (ਏਜੰਸੀ)-ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਪ੍ਰਸ਼ਾਸਨ ਤੋਂ ਇਕ ਪੁਲਿਸ ਅਧਿਕਾਰੀ ਅਤੇ ਗੈਰ-ਸਥਾਨਕ ਮਜ਼ਦੂਰਾਂ ਦੀਆਂ ਹਾਲ ਹੀ ਵਿਚ ਹੋਈਆਂ ਹੱਤਿਆਵਾਂ ’ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਜੇਕਰ ਸਰਹੱਦਾਂ ਪੂਰੀ ਤਰ੍ਹਾਂ ਕਾਬੂ ਹੇਠ ਹਨ ਤਾਂ ਇਨ੍ਹਾਂ ਹਮਲਿਆਂ ਪਿੱਛੇ ਕੌਣ ਹੈ। ਅਬਦੁੱਲਾ ਨੇ ਦੱਖਣੀ ਕਸ਼ਮੀਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਲੋਕਾਂ ਨੂੰ ਕੌਣ ਮਾਰ ਰਿਹਾ ਹੈ? ਤੁਸੀਂ ਕਹਿੰਦੇ ਹੋ ਕਿ ਅੱਤਵਾਦ ਖਤਮ ਹੋ ਗਿਆ ਹੈ, ਜੇਕਰ ਅੱਤਵਾਦ ਖਤਮ ਹੋ ਗਿਆ ਹੈ, ਤਾਂ ਕੌਣ ਮਾਰ ਰਿਹਾ ਹੈ? ਉਨ੍ਹਾਂ ਨੂੰ ਸਾਹਮਣੇ ਲਿਆਓ। ਉਹ ਕੁਲਗਾਮ ’ਚ ਹਾਲ ਹੀ ਵਿਚ ਹੋਈਆਂ ਹੱਤਿਆਵਾਂ ’ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿੱਥੇ ਦੋ ਗੈਰ-ਸਥਾਨਕ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਸਥਿਤੀ ਆਮ ਵਾਂਗ ਹੋ ਗਈ ਹੈ ਤਾਂ ਅਜਿਹੀਆਂ ਘਟਨਾਵਾਂ ਕਿਵੇਂ ਹੋ ਸਕਦੀਆਂ ਹਨ। ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕਰਨ ਦੀ ਆਪਣੀ ਮੰਗ ਨੂੰ ਵੀ ਦੁਹਰਾਇਆ।

ਪਿਛਲੀ ਖ਼ਬਰ ਸਾਰੇ ‘ਚੜ੍ਹਾਵਾ ਚੋਰ’ ਭਾਜਪਾ ’ਚ ਹਨ-ਕਾਂਗਰਸ ਅਗਲੀ ਖ਼ਬਰ ਡੀ.ਜੀ.ਪੀ. ਦਾ ਖੁਲਾਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।