04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਇਜਲਾਸ ਦੇ ਪਹਿਲੇ ਦਿਨ ਸਦਨ ’ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ

ਚੰਡੀਗੜ੍ਹ, 3 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਸ਼ੁਰੂਆਤ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਵਲੋਂ ਸਦਨ ਵਿਚ ਪਿਛਲੇ ਇਜਲਾਸ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਸਦਨ ਨੇ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸੇਵਾ ਸਿੰਘ, ਉਲੰਪੀਅਨ ਰਣਧੀਰ ਸਿੰਘ, ਚੰਨ ਗੁਰਾਇਆ ਵਜੋਂ ਜਾਣੇ ਜਾਂਦੇ ਗੀਤਕਾਰ ਅਤੇ ਲੇਖਕ ਭੁੱਲਾ ਰਾਮ, ਮਨਜੀਤ ਸਿੰਘ ਢੋਸ (ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ) ਅਤੇ ਭੁਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ) ਦੀ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

ਅਜੀਤ ਡੈਸਕ 04-08-2026
ਚੰਡੀਗੜ੍ਹ, 3 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਸ਼ੁਰੂਆਤ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਵਲੋਂ ਸਦਨ ਵਿਚ ਪਿਛਲੇ ਇਜਲਾਸ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਸਦਨ ਨੇ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸੇਵਾ ਸਿੰਘ, ਉਲੰਪੀਅਨ ਰਣਧੀਰ ਸਿੰਘ, ਚੰਨ ਗੁਰਾਇਆ ਵਜੋਂ ਜਾਣੇ ਜਾਂਦੇ ਗੀਤਕਾਰ ਅਤੇ ਲੇਖਕ ਭੁੱਲਾ ਰਾਮ, ਮਨਜੀਤ ਸਿੰਘ ਢੋਸ (ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ) ਅਤੇ ਭੁਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ) ਦੀ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਸਿਫ਼ਾਰਸ਼ ’ਤੇ ਸਦਨ ਨੇ ਫ਼ੌਜੀ ਸ਼ਹੀਦ ਸਿਕੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ । ਸਦਨ ਵਿਚ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਨੇ ‘ਨੀਟ’ ਪ੍ਰੀਖਿਆ ਪੇਪਰ ਲੀਕ ਹੋਣ ਤੋਂ ਬਾਅਦ ਦੇਸ਼ ਭਰ ਵਿਚ ਪੈਦਾ ਹੋਏ ਅਨਿਸ਼ਚਿਤਤਾ ਦੇ ਮਾਹੌਲ ਦਾ ਸਾਹਮਣਾ ਕਰਦੇ ਹੋਏ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ।
ਪਿਛਲੀ ਖ਼ਬਰ ਈਰਾਨ ਕੋਲ ਸਮਝੌਤਾ ਕਰਨ ਤੇ ਅਮਰੀਕੀ ਹਮਲਿਆਂ ਦੇ ਵਾਧੇ ਨੂੰ ਰੋਕਣ ਲਈ ਆਖਰੀ ਮੌਕਾ-ਟਰੰਪ ਅਗਲੀ ਖ਼ਬਰ ਪ੍ਰਦਰਸ਼ਨ ਦੌਰਾਨ ਵਧੀਕੀਆਂ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ-ਸੁਪਰੀਮ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।