ਰਾਜ ਸਭਾ ’ਚ ਹੰਗਾਮੇ ਦਰਮਿਆਨ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ (ਸੋਧ) ਬਿੱਲ 2026 ਪਾਸ ਕਰ ਦਿੱਤਾ ਗਿਆ। ਇਹ ਬਿੱਲ ਲੋਕ ਸਭਾ ’ਚ 31 ਜੁਲਾਈ ਨੂੰ ਪਾਸ ਕੀਤਾ ਜਾ ਚੁੱਕਾ ਹੈ। ਉਪਰਲੇ ਸਦਨ ’ਚ ਬਿੱਲ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਪੇਸ਼ ਕੀਤਾ। ਵਿਰੋਧੀ ਧਿਰਾਂ ਨੇ ਹੰਗਾਮੇ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਦਨ ’ਚ ਹਾਜ਼ਰ ਹੋਣਾ ਚਾਹੀਦਾ ਹੈ, ਕਿਉਂਕਿ ਇਹ ਬਿੱਲ ਉਨ੍ਹਾਂ ਦੇ ਵਿਭਾਗ ਨਾਲ ਸੰਬੰਧਿਤ ਹੈ। ਬਿੱਲ ’ਤੇ ਚਰਚਾ ਦੇ ਬਾਅਦ ਉਪਰਲੇ ਸਦਨ ’ਚ ਇਸ ਨੂੰ ਪਾਸ ਕਰ ਦਿੱਤਾ ਗਿਆ। ਕੇਂਦਰੀ ਮੰਤਰੀ ਨਿਤਿਆਨੰਦ ਰਾਏ ਨੇ ਸਦਨ ’ਚ ਦੱਸਿਆ ਕਿ ਇਸ ਕਾਨੂੰਨ ਦਾ ਉਦੇਸ਼ ਦੇਸ਼ ਭਰ ’ਚ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣਾ ਹੈ। ਸਰਕਾਰ ਵਲੋਂ ਸਪਸ਼ਟ ਕੀਤਾ ਗਿਆ ਕਿ ਇਕ ਸਾਲ ਤੱਕ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਦੀ ਮੌਜੂਦਾ ਵਿਵਸਥਾ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸ ਸਾਲ ਤੋਂ ਦੋ ਸਾਲ ਦੇ ਅੰਦਰ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ, ਐਸ.ਡੀ.ਐਮ. ਜਾਂ ਉਸ ਵਲੋਂ ਨਿਯੁਕਤ ਕਿਸੇ ਅਧਿਕਾਰੀ ਦੀ ਪ੍ਰਵਾਨਗੀ ਜ਼ਰੂਰੀ ਹੋਵੇਗੀ। ਦੋ ਸਾਲ ਤੋਂ ਵੱਧ ਸਮੇਂ ਦੀ ਦੇਰੀ ਹੋਣ ’ਤੇ ਹੁਣ ਫਸਟ ਕਲਾਸ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਪ੍ਰਵਾਨਗੀ ਤੋਂ ਬਾਅਦ ਹੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।
ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਸੰਬੰਧੀ ਬਿੱਲ ਰਾਜ ਸਭਾ ’ਚ ਪਾਸ
ਰਾਜ ਸਭਾ ’ਚ ਹੰਗਾਮੇ ਦਰਮਿਆਨ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ (ਸੋਧ) ਬਿੱਲ 2026 ਪਾਸ ਕਰ ਦਿੱਤਾ ਗਿਆ। ਇਹ ਬਿੱਲ ਲੋਕ ਸਭਾ ’ਚ 31 ਜੁਲਾਈ ਨੂੰ ਪਾਸ ਕੀਤਾ ਜਾ ਚੁੱਕਾ ਹੈ। ਉਪਰਲੇ ਸਦਨ ’ਚ ਬਿੱਲ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਪੇਸ਼ ਕੀਤਾ। ਵਿਰੋਧੀ ਧਿਰਾਂ ਨੇ ਹੰਗਾਮੇ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਦਨ ’ਚ ਹਾਜ਼ਰ ਹੋਣਾ ਚਾਹੀਦਾ ਹੈ, ਕਿਉਂਕਿ ਇਹ ਬਿੱਲ ਉਨ੍ਹਾਂ ਦੇ ਵਿਭਾਗ ਨਾਲ ਸੰਬੰਧਿਤ ਹੈ। ਬਿੱਲ ’ਤੇ ਚਰਚਾ ਦੇ ਬਾਅਦ ਉਪਰਲੇ ਸਦਨ ’ਚ ਇਸ ਨੂੰ ਪਾਸ ਕਰ ਦਿੱਤਾ ਗਿਆ। ਕੇਂਦਰੀ ਮੰਤਰੀ ਨਿਤਿਆਨੰਦ ਰਾਏ ਨੇ ਸਦਨ ’ਚ ਦੱਸਿਆ ਕਿ ਇਸ ਕਾਨੂੰਨ ਦਾ ਉਦੇਸ਼ ਦੇਸ਼
ਅਜੀਤ ਡੈਸਕ
05-08-2026