ਨਵੀਂ ਦਿੱਲੀ, 5 ਅਗਸਤ (ਜਗਤਾਰ ਸਿੰਘ)-ਮੇਟਾ ਦੇ ਸੀ.ਈ.ਓ. ਮਾਰਕ ਜ਼ੁਕਰਬਰਗ ਨੇ ਬਾਲ ਜਿਨਸੀ ਸ਼ੋਸ਼ਣ ਸਮੱਗਰੀ, ਡੀਪਫੇਕ ਸਮੱਗਰੀ ਅਤੇ ਪਲੇਟਫਾਰਮ ਦੇ ਸੰਚਾਲਨ ਵਿਚ ਗਲਤੀਆਂ ਲਈ ਭਾਰਤ ਸਰਕਾਰ ਤੋਂ ਮੁਆਫ਼ੀ ਮੰਗੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਮੇਟਾ ਦੇ ਸੀ.ਈ.ਓ. ਮਾਰਕ ਜ਼ੁਕਰਬਰਗ ਨੇ ਬੱਚਿਆਂ ਦੇ ਸ਼ੋਸ਼ਣ ਵਾਲੀ ਸਮੱਗਰੀ, ਡੀਪਫੇਕ ਅਤੇ ਪਲੇਟਫਾਰਮ ਦੇ ਸੰਚਾਲਨ ਵਿਚ ਹੋਈਆਂ ਗਲਤੀਆਂ ਲਈ ਮੁਆਫੀ ਮੰਗੀ ਹੈ। ਇਹ ਕਦਮ ਕੰਪਨੀ ਦੀ ਗਲੋਬਲ ਟੀਮ ਵਲੋਂ ਆਈ.ਟੀ. ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ। ਇਹ ਮੁਲਾਕਾਤ ਫੇਸਬੁੱਕ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੋਸਟ ਹਟਾਏ ਜਾਣ ਦੇ ਮਾਮਲੇ ਵਿਚ ਸਰਕਾਰ ਵਲੋਂ ਹਾਲ ਹੀ ਵਿਚ ਜਾਰੀ ਕੀਤੇ ਗਏ ਸੰਮਨਾਂ ਤੋਂ ਬਾਅਦ ਹੋਈ ਸੀ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਮੇਟਾ ਦੀ ਟੀਮ ਨੂੰ ਇਹ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ ਉਹ ‘ਵਿਚੋਲੇ’ ਦੀ ਪਰਿਭਾਸ਼ਾ ਦੇ ਦਾਇਰੇ ਵਿਚ ਨਹੀਂ ਆਉਂਦੇ। ਸੂਤਰਾਂ ਅਨੁਸਾਰ, ਸੋਸ਼ਲ ਮੀਡੀਆ ਪਲੇਟਫਾਰਮ ਇਹ ਨਿਰਧਾਰਤ ਕਰਦਾ ਹੈ ਕਿ ਸਮੱਗਰੀ ਕਿਸਨੂੰ ਪ੍ਰਾਪਤ ਹੁੰਦੀ ਹੈ ਅਤੇ ਆਈ.ਟੀ. ਐਕਟ ਦੇ ਤਹਿਤ ‘ਸੇਫ ਹਾਰਬਰ’ ਨਿਯਮ ਇੱਥੇ ਲਾਗੂ ਨਹੀਂ ਹੁੰਦਾ। ਮੇਟਾ ਦੀ ਟੀਮ ਨੇ ਮੰਨਿਆ ਕਿ ਇਕ ਖਾਸ ਕਿਸਮ ਦੀ ਸਮੱਗਰੀ (ਕੰਟੈਂਟ) ਨੂੰ ਬੂਸਟ ਕਰਨ ਲਈ ਕਾਫ਼ੀ ਪੈਸਾ ਖਰਚਿਆ ਗਿਆ ਸੀ, ਉਨ੍ਹਾਂ ਨੇ ਇਸ ਗਲਤੀ ਲਈ ਮੁਆਫ਼ੀ ਮੰਗੀ ਅਤੇ ਅਫਸੋਸ ਪ੍ਰਗਟਾਇਆ। ਬੁੱਧਵਾਰ ਨੂੰ ਗਲੋਬਲ ਅਫੇਅਰਜ਼ ਅਧਿਕਾਰੀ ਜੋਏਲ ਕੈਪਲਨ ਸਮੇਤ ਮੇਟਾ ਦੀ ਟੀਮ ਨੇ ਆਈ.ਟੀ. ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਅਤੇ ਆਈ.ਟੀ. ਸਕੱਤਰ ਐਸ. ਕ੍ਰਿਸ਼ਨਨ ਨਾਲ ਵੀ ਇਕ ਵੱਖਰੀ ਮੀਟਿੰਗ ਕੀਤੀ। ਇਹ ਮੀਟਿੰਗ ਇਸ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ, ਕਿਉਂਕਿ ਸਰਕਾਰ ਨੇ ਮੇਟਾ ਦੇ ਚੋਟੀ ਦੇ ਗਲੋਬਲ ਕਾਰਜਕਾਰੀਆਂ ਨੂੰ ਤਲਬ ਕੀਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿਚ ਭਾਰਤੀ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਇਕ ਫੇਸਬੁੱਕ ਪੋਸਟ ਕੀਤੀ ਸੀ ਅਤੇ ਪੇਪਰ ਲੀਕ ਵਿਰੁੱਧ ਸਖ਼ਤ ਕਾਰਵਾਈ ਦਾ ਵਾਅਦਾ ਕੀਤਾ ਸੀ ਪਰ ਪੋਸਟ ਨੂੰ ਪਲੇਟਫਾਰਮ ’ਤੇ ਅਸਥਾਈ ਤੌਰ ’ਤੇ ਬਲਾਕ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਕ ਵੀਡੀਓ ਫੇਸਬੁੱਕ ਤੋਂ ਹਟਾਉਣ ਦੇ ਮਾਮਲੇ ’ਚ ਸੰਸਦੀ ਕਮੇਟੀ ਨੇ ‘ਮੇਟਾ’ ਪ੍ਰਮੁੱਖ ਮਾਰਕ ਜੁਕਰਬਰਗ ਤੋਂ 3 ਦਿਨਾਂ ਦੇ ਅੰਦਰ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਚਿਤਾਵਨੀ ਦਿੱਤੀ ਸੀ।
ਮਾਰਕ ਜ਼ੁਕਰਬਰਗ ਨੇ ਸਰਕਾਰ ਤੋਂ ਮੰਗੀ ਮੁਆਫ਼ੀ
ਨਵੀਂ ਦਿੱਲੀ, 5 ਅਗਸਤ (ਜਗਤਾਰ ਸਿੰਘ)-ਮੇਟਾ ਦੇ ਸੀ.ਈ.ਓ. ਮਾਰਕ ਜ਼ੁਕਰਬਰਗ ਨੇ ਬਾਲ ਜਿਨਸੀ ਸ਼ੋਸ਼ਣ ਸਮੱਗਰੀ, ਡੀਪਫੇਕ ਸਮੱਗਰੀ ਅਤੇ ਪਲੇਟਫਾਰਮ ਦੇ ਸੰਚਾਲਨ ਵਿਚ ਗਲਤੀਆਂ ਲਈ ਭਾਰਤ ਸਰਕਾਰ ਤੋਂ ਮੁਆਫ਼ੀ ਮੰਗੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਮੇਟਾ ਦੇ ਸੀ.ਈ.ਓ. ਮਾਰਕ ਜ਼ੁਕਰਬਰਗ ਨੇ ਬੱਚਿਆਂ ਦੇ ਸ਼ੋਸ਼ਣ ਵਾਲੀ ਸਮੱਗਰੀ, ਡੀਪਫੇਕ ਅਤੇ ਪਲੇਟਫਾਰਮ ਦੇ ਸੰਚਾਲਨ ਵਿਚ ਹੋਈਆਂ ਗਲਤੀਆਂ ਲਈ ਮੁਆਫੀ ਮੰਗੀ ਹੈ। ਇਹ ਕਦਮ ਕੰਪਨੀ ਦੀ ਗਲੋਬਲ ਟੀਮ ਵਲੋਂ ਆਈ.ਟੀ. ਮੰਤਰੀ ਅਸ਼ਵਨੀ
ਅਜੀਤ ਡੈਸਕ
06-08-2026