06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਸ਼ਰਤਾਂ ’ਚ ਹੋਰ ਢਿੱਲ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 6 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀਆਂ ਜ਼ਮਾਨਤ ਸ਼ਰਤਾਂ ਵਿਚ ਹੋਰ ਜ਼ਿਆਦਾ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਚੀਫ਼ ਜਸਟਿਸ (ਸੀ.ਜੇ.ਆਈ.) ਸੂਰਿਆ ਕਾਂਤ, ਜਸਟਿਸ

ਅਜੀਤ ਡੈਸਕ 07-08-2026

ਲਖੀਮਪੁਰ ਖੀਰੀ ਹਿੰਸਾ ਮਾਮਲਾ
ਨਵੀਂ ਦਿੱਲੀ, 6 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀਆਂ ਜ਼ਮਾਨਤ ਸ਼ਰਤਾਂ ਵਿਚ ਹੋਰ ਜ਼ਿਆਦਾ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਚੀਫ਼ ਜਸਟਿਸ (ਸੀ.ਜੇ.ਆਈ.) ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਮਿਸ਼ਰਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਜ਼ਮਾਨਤ ਸ਼ਰਤਾਂ ਵਿਚ ਹੋਰ ਢਿੱਲ ਦੇਣ ਦੀ ਮੰਗ ਕੀਤੀ ਗਈ ਸੀ । ਆਸ਼ੀਸ਼ ਮਿਸ਼ਰਾ ਵਲੋਂ ਪੇਸ਼ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੌਜੂਦਾ ਜ਼ਮਾਨਤ ਸ਼ਰਤਾਂ ਕਾਰਨ, ਉਹ ਪਰਿਵਾਰਕ ਸਮਾਗਮਾਂ ਵਿਚ ਸ਼ਾਮਿਲ ਹੋਣ ਤੋਂ ਅਸਮਰਥ ਹੈ । ਉਨ੍ਹਾਂ ਕਿਹਾ ਕਿ ਉਹ ਆਪਣੀਆਂ ਧੀਆਂ ਦੇ ਜਨਮਦਿਨ ਵਰਗੇ ਪਰਿਵਾਰਕ ਸਮਾਗਮਾਂ ਵਿਚ ਸ਼ਾਮਿਲ ਹੋਣ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਆਧਾਰ ’ਤੇ, ਜ਼ਮਾਨਤ ਸ਼ਰਤਾਂ ਵਿਚ ਹੋਰ ਢਿੱਲ ਦੇਣ ਦੀ ਮੰਗ ਕੀਤੀ ਗਈ ਸੀ । ਸੁਣਵਾਈ ਦੌਰਾਨ, ਚੀਫ਼ ਜਸਟਿਸ ਸੂਰਿਆ ਕਾਂਤ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਫ਼ਿਲਹਾਲ ਇਸ ਅਪੀਲ ’ਤੇ ਵਿਚਾਰ ਕਰਨ ਦਾ ਕੋਈ ਆਧਾਰ ਨਹੀਂ ਹੈ । ਇਹ ਆਖਦੇ ਹੋਏ ਉਨ੍ਹਾਂ ਮਿਸ਼ਰਾ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ।

ਪਿਛਲੀ ਖ਼ਬਰ ਸਰਕਾਰ ਮੈਨੂੰ ਵਿਦਿਆਰਥੀਆਂ ਦੀ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕਦੀ - ਰਾਹੁਲ ਗਾਂਧੀ ਅਗਲੀ ਖ਼ਬਰ ਇੰਸਟਾਗ੍ਰਾਮ ਖਾਤਾ ਬੰਦ ਹੋਣ ਦਾ ਦਾਅਵਾ, ਕੇਜਰੀਵਾਲ ਨੇ ‘ਮੇਟਾ’ ’ਤੇ ਚੁੱਕੇ ਗੰਭੀਰ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।