ਨਵੀਂ ਦਿੱਲੀ, 7 ਅਗਸਤ (ਏਜੰਸੀ)-ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਲੋਕ ਸਭਾ ’ਚ ਸਪੱਸ਼ਟ ਕੀਤਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਬੰਧ ਸਿਰਫ਼ ਉਸੇ ਵੇਲੇ ਅੱਗੇ ਵਧ ਸਕਦੇ ਹਨ, ਜਦੋਂ ਅੱਤਵਾਦ, ਦੁਸ਼ਮਣੀ ਅਤੇ ਹਿੰਸਾ ਤੋਂ ਮੁਕਤ ਮਾਹੌਲ ਹੋਵੇ। ਸਰਕਾਰ ਨੇ ਕਿਹਾ ਕਿ ਪਾਕਿਸਤਾਨ ਅਜੇ ਵੀ ਭਾਰਤ ਖ਼ਿਲਾਫ਼ ਅੱਤਵਾਦ ਨੂੰ ਆਪਣੀ ਰਾਜ ਨੀਤੀ ਦੇ ਸਾਧਨ ਵਜੋਂ ਵਰਤ ਰਿਹਾ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਲੋਕ ਸਭਾ ’ਚ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਧਰਮੇਂਦਰ ਯਾਦਵ ਦੇ ਸਵਾਲ ਦੇ ਲਿਖਤੀ ਜਵਾਬ ’ਚ ਇਹ ਜਾਣਕਾਰੀ ਦਿੱਤੀ। ਸੰਸਦ ਮੈਂਬਰ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸੰਬੰਧਾਂ ਦੀ ਮੌਜੂਦਾ ਸਥਿਤੀ ਅਤੇ ਦੋਵੇਂ ਦੇਸ਼ਾਂ ਵਿਚਾਲੇ ਸਿਆਸੀ, ਕੂਟਨੀਤਕ ਅਤੇ ਵਪਾਰਕ ਪੱਧਰ ’ਤੇ ਆਏ ਬਦਲਾਵਾਂ ਬਾਰੇ ਪੁੱਛਿਆ ਸੀ। ਜੈਸ਼ੰਕਰ ਨੇ ਕਿਹਾ ਕਿ ਸਰਕਾਰ ਦਾ ਇਹ ਪੱਕਾ ਫ਼ੈਸਲਾ ਹੈ ਕਿ ਭਾਰਤ ਦੇ ਪਾਕਿਸਤਾਨ ਨਾਲ ਸੰਬੰਧ ਅੱਤਵਾਦ, ਦੁਸ਼ਮਣੀ ਅਤੇ ਹਿੰਸਾ ਤੋਂ ਮੁਕਤ ਮਾਹੌਲ ’ਚ ਹੀ ਅੱਗੇ ਵਧ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪਾਕਿਸਤਾਨ ਨੇ ਸਰਹੱਦ ਪਾਰੋਂ ਅੱਤਵਾਦ ਦੀ ਨੀਤੀ ਅਪਣਾਈ ਹੋਈ ਹੈ ਤੇ ਭਾਰਤ ਖ਼ਿਲਾਫ਼ ਅੱਤਵਾਦ ਨੂੰ ਵਰਤ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਲ 2019 ’ਚ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਤੋਂ ‘ਮੋਸਟ ਫੇਵਰਡ ਨੇਸ਼ਨ’ ਦਾ ਦਰਜਾ ਵਾਪਸ ਲੈ ਲਿਆ ਸੀ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਜਾਂ ਉੱਥੋਂ ਨਿਰਯਾਤ ਕੀਤੀਆਂ ਸਾਰੀਆਂ ਵਸਤਾਂ ’ਤੇ ਕਸਟਮ ਡਿਊਟੀ 200 ਫ਼ੀਸਦੀ ਕਰ ਦਿੱਤੀ ਸੀ। ਜੈਸ਼ੰਕਰ ਨੇ ਕਿਹਾ ਕਿ ਇਸ ਤੋਂ ਬਾਅਦ ਪਾਕਿਸਤਾਨ ਨੇ ਇਕਪਾਸੜ ਕਦਮ ਚੁੱਕਦਿਆਂ ਭਾਰਤ ਨਾਲ ਕੂਟਨੀਤਕ ਸੰਬੰਧਾਂ ਦਾ ਪੱਧਰ ਘਟਾ ਦਿੱਤਾ ਤੇ ਦੋਵਾਂ ਦੇਸ਼ਾਂ ਵਿਚਾਲੇ ਦੋਪੱਖੀ ਵਪਾਰ ਨੂੰ ਮੁਅੱਤਲ ਕਰ ਦਿੱਤਾ।
ਪਾਕਿਸਤਾਨ ਨਾਲ ਸੰਬੰਧ ਅੱਤਵਾਦ ਤੋਂ ਮੁਕਤ ਮਾਹੌਲ ’ਚ ਹੀ ਅੱਗੇ ਵਧ ਸਕਦੇ ਹਨ-ਕੇਂਦਰ
ਨਵੀਂ ਦਿੱਲੀ, 7 ਅਗਸਤ (ਏਜੰਸੀ)-ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਲੋਕ ਸਭਾ ’ਚ ਸਪੱਸ਼ਟ ਕੀਤਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਬੰਧ ਸਿਰਫ਼ ਉਸੇ ਵੇਲੇ ਅੱਗੇ ਵਧ ਸਕਦੇ ਹਨ, ਜਦੋਂ ਅੱਤਵਾਦ, ਦੁਸ਼ਮਣੀ ਅਤੇ ਹਿੰਸਾ ਤੋਂ ਮੁਕਤ ਮਾਹੌਲ ਹੋਵੇ। ਸਰਕਾਰ ਨੇ ਕਿਹਾ ਕਿ
ਅਜੀਤ ਡੈਸਕ
08-08-2026