10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਰਤ ਨਾਗਰਿਕਾਂ ਦੀ ਸੁਰੱਖਿਆ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ-ਰਾਜਨਾਥ

ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਕਿਹਾ ਕਿ ‘ਆਪ੍ਰੇਸ਼ਨ ਸੰਧੂਰ’ ਨੇ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ਬੇਮਿਸਾਲ ਹਿੰਮਤ ਨੂੰ ਦਰਸਾਇਆ ਅਤੇ ਦੁਨੀਆ ਨੂੰ ਸੁਨੇਹਾ ਦਿੱਤਾ ...

ਅਜੀਤ ਡੈਸਕ 10-08-2026

ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਕਿਹਾ ਕਿ ‘ਆਪ੍ਰੇਸ਼ਨ ਸੰਧੂਰ’ ਨੇ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ਬੇਮਿਸਾਲ ਹਿੰਮਤ ਨੂੰ ਦਰਸਾਇਆ ਅਤੇ ਦੁਨੀਆ ਨੂੰ ਸੁਨੇਹਾ ਦਿੱਤਾ ਕਿ ਭਾਰਤ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਉਹ ਦਿੱਲੀ ਛਾਉਣੀ ਦੇ ਬੇਸ ਹਸਪਤਾਲ ’ਚ ‘ਸੰਧੂਰ ਮਹਾ ਰਕਤਦਾਨ ਯਾਤਰਾ’ ਦੇ ਉਦਘਾਟਨ ਮੌਕੇ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਸਿੰਘ ਨੇ ਪਾਕਿਸਤਾਨ ਵਿਚ ਸਥਿਤ ਅੱਤਵਾਦੀਆਂ ਅਤੇ ਉਨ੍ਹਾਂ ਦੇ ਹੈਂਡਲਰਾਂ ਨੂੰ ਖਤਮ ਕਰਨ ਅਤੇ ਭਾਰਤ ਵੱਲ ਦੁਸ਼ਟ ਇਰਾਦੇ ਨਾਲ ਦੇਖਣ ਵਾਲਿਆਂ ਨੂੰ ਸਖ਼ਤ ਸਬਕ ਸਿਖਾਉਣ ਲਈ ਰੱਖਿਆ ਬਲਾਂ ਦੀ ਸ਼ਲਾਘਾ ਕੀਤੀ। ਬੇਸ ਹਸਪਤਾਲ ਵਿਖੇ ਕਰਵਾਏ ‘ਸੰਧੂਰ ਮਹਾਰਕਤਦਾਨ ਯਾਤਰਾ’ ਸਿਰਲੇਖ ਵਾਲੇ ਖੂਨਦਾਨ ਕੈਂਪ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ‘ਆਪ੍ਰੇਸ਼ਨ ਸੰਧੂਰ’ ਨੇ ਸਾਡੇ ਰੱਖਿਆ ਬਲਾਂ ਦੀ ਬੇਮਿਸਾਲ ਹਿੰਮਤ ਦਾ ਪ੍ਰਦਰਸ਼ਨ ਕੀਤਾ ਅਤੇ ਦੁਨੀਆ ਨੂੰ ਇੱਕ ਸੰਦੇਸ਼ ਦਿੱਤਾ ਕਿ ਭਾਰਤ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ, ਜਿਵੇਂ ਕਿ ਇਹ ਆਪਣੀਆਂ ਔਰਤਾਂ ਦੁਆਰਾ ਪਾਏ ਜਾਣ ਵਾਲੇ ਸੰਧੂਰ ਦੀ ਰੱਖਿਆ ਕਰਦਾ ਹੈ।

ਪਿਛਲੀ ਖ਼ਬਰ ਈਰਾਨ ਦੇ ਸੁਪਰੀਮ ਲੀਡਰ ਮੋਜ਼ਤਬਾ ਖਾਮੇਨੇਈ ਦੀ ਹੈਰਾਨੀਜਨਕ ਵੀਡੀਓ ਆਈ ਸਾਹਮਣੇ ਅਗਲੀ ਖ਼ਬਰ ਬਾਲਾਕੋਟ ਅਤੇ ਮਕਬੂਜ਼ਾ ਕਸ਼ਮੀਰ ’ਚ ਮੁੜ ਸਰਗਰਮ ਹੋਣ ਲੱਗੇ ਅੱਤਵਾਦੀ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।