10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮਕਬੂਜ਼ਾ ਕਸ਼ਮੀਰ ’ਚ ਅੱਜ ਹੋਣ ਵਾਲੀ ਵੋਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ

ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ‘ਚ ਸੋਮਵਾਰ 10 ਅਗਸਤ ਨੂੰ ਹੋਣ ਵਾਲੀ ਵੋਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੀ. ਓ. ਕੇ. ਵਿਚ ਚੱਲ ਰਹੇ...

ਅਜੀਤ ਡੈਸਕ 10-08-2026

ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ‘ਚ ਸੋਮਵਾਰ 10 ਅਗਸਤ ਨੂੰ ਹੋਣ ਵਾਲੀ ਵੋਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੀ. ਓ. ਕੇ. ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਚੋਣਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ -ਐਨ.) ਨੇ ਦੋ ਪੜਾਵਾਂ ’ਚ ਕੁੱਲ 24 ਸੀਟਾਂ ਜਿੱਤੀਆਂ ਸਨ, ਜਿਸ ਦੇ ਚਲਦਿਆਂ ਪੀ. ਐਮ. ਐਲ -ਐਨ.-ਐਨ ਦਾ ਪੀ. ਓ. ਕੇ. ਵਿਚ ਸਰਕਾਰ ਬਣਾਉਣਾ ਤੈਅ ਸੀ ਅਤੇ ਸਾਬਕਾ ਬਰਖ਼ਾਸਤ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਮਕਬੂਜ਼ਾ ਕਸ਼ਮੀਰ ਦਾ ਪ੍ਰਧਾਨ ਮੰਤਰੀ ਬਣਨ ਦੀ ਇੱਛਾ ਵੀ ਜ਼ਾਹਿਰ ਕੀਤੀ ਸੀ। ਦੂਜੇ ਪਾਸੇ, ਭਾਰਤ ਨੇ ਪੀ. ਓ. ਕੇ. ਵਿਚ ਹੋ ਰਹੀਆਂ ਚੋਣਾਂ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਪਾਕਿਸਤਾਨ ਇਨ੍ਹਾਂ ਚੋਣਾਂ ਦੀ ਵਰਤੋਂ ਮਕਬੂਜ਼ਾ ਕਸ਼ਮੀਰ ’ਤੇ ਆਪਣੇ ਗੈਰ-ਕਾਨੂੰਨੀ ਕਬਜ਼ੇ ਨੂੰ ਛੁਪਾਉਣ ਅਤੇ ਉੱਥੇ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਉਲੰਘਣ ਤੋਂ ਦੁਨੀਆ ਦਾ ਧਿਆਨ ਹਟਾਉਣ ਲਈ ਕਰ ਰਿਹਾ ਹੈ।

ਪਿਛਲੀ ਖ਼ਬਰ ਸੁਵੇਂਦੂ ਵਲੋਂ ਆਰ.ਜੀ. ਕਰ ਜਬਰ ਜਨਾਹ-ਕਤਲ ਮਾਮਲੇ ਦੀ ਨਵੀਂ ਜਾਂਚ ਦੇ ਹੁਕਮ ਅਗਲੀ ਖ਼ਬਰ ਦਲਿਤ ਸਮਾਜ ਲਈ ਅੱਜ ਦਾ ਦਿਨ ਇਤਿਹਾਸਕ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।