ਨਵੀਂ ਦਿੱਲੀ, 11 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਗਰਿਕਾਂ ਨੂੰ ਆਜ਼ਾਦੀ ਦਿਹਾੜਾ ਸਨਮਾਨ ਅਤੇ ਮਾਣ ਨਾਲ ਮਨਾਉਣ ਅਤੇ ਵਿਕਸਿਤ ਭਾਰਤ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਇੰਸਟਾਗ੍ਰਾਮ ’ਤੇ ਇਕ ਪੋਸਟ ’ਚ ਇਹ ਅਪੀਲ ਕੀਤੀ ਅਤੇ ਇਕ ਵੀਡੀਓ ਵੀ ਸਾਂਝੀ ਕੀਤੀ, ਜਿਸ ’ਚ ਐਨ.ਡੀ.ਏ. ਦੇ ਸੰਸਦ ਮੈਂਬਰਾਂ ਅਤੇ ਕਈ ਕੇਂਦਰੀ ਮੰਤਰੀ ਤਿਰੰਗਾ ਲਹਿਰਾ ਕੇ ਅਤੇ ‘ਵੰਦੇ ਮਾਤਰਮ’ ਅਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਗਾ ਕੇ ਪ੍ਰਧਾਨ ਮੰਤਰੀ ਦਾ ਸਵਾਗਤ ਕਰਦੇ ਦਿਖਾਈ ਦੇ ਰਹੇ ਹਨ। ਪ੍ਰਧਾਨ ਮੰਤਰੀ ਨੇ ਵੀਡੀਓ ’ਚ ਕਿਹਾ ਕਿ ‘ਆਓ ਆਪਣੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਦੇਈਏ। ਆਓ ਇੱਕ ਵਿਕਸਿਤ ਭਾਰਤ ਲਈ ਪ੍ਰਣ ਕਰੀਏ। ਹਰ ਘਰ ਤਿਰੰਗਾ, ਘਰ-ਘਰ ਤਿਰੰਗਾ, ਹਰ ਮਨ ਤਿਰੰਗਾ। ਆਓ, ਅਸੀਂ ਹਰ ਘਰ ਵਿੱਚ ਤਿਰੰਗਾ ਲਹਿਰਾਈਏ। ਭਾਰਤ ਮਾਤਾ ਕੀ ਜੈ, ਵੰਦੇ ਮਾਤਰਮ, ਵੰਦੇ ਮਾਤਰਮ, ਵੰਦੇ ਮਾਤਰਮ’। ਇਸ ਤੋਂ ਪਹਿਲਾਂ ਜਿਵੇਂ ਹੀ ਪ੍ਰਧਾਨ ਮੰਤਰੀ ਐਨ.ਡੀ.ਏ. ਸੰਸਦੀ ਦਲ ਦੀ ਮੀਟਿੰਗ ’ਚ ਪੁੱਜੇ ਤਾਂ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਅਤੇ ‘ਵੰਦੇ ਮਾਤਰਮ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਤਿਰੰਗਾ ਲਹਿਰਾਇਆ।
ਪ੍ਰਧਾਨ ਮੰਤਰੀ ਵਲੋਂ ਆਜ਼ਾਦੀ ਦਿਹਾੜਾ ਸਨਮਾਨ ਅਤੇ ਮਾਣ ਨਾਲ ਮਨਾਉਣ ਦੀ ਅਪੀਲ
ਨਵੀਂ ਦਿੱਲੀ, 11 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਗਰਿਕਾਂ ਨੂੰ ਆਜ਼ਾਦੀ ਦਿਹਾੜਾ ਸਨਮਾਨ ਅਤੇ ਮਾਣ ਨਾਲ ਮਨਾਉਣ ਅਤੇ ਵਿਕਸਿਤ ਭਾਰਤ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਇੰਸਟਾਗ੍ਰਾਮ ’ਤੇ ਇਕ ਪੋਸਟ ’ਚ ਇਹ ਅਪੀਲ
ਅਜੀਤ ਡੈਸਕ
12-08-2026