12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਮਰੀਕੀ ਅਦਾਲਤ ਵਲੋਂ ਗੌਤਮ ਅਡਾਨੀ ਵਿਰੁੱਧ ਅਪਰਾਧਿਕ ਮਾਮਲਾ ਖ਼ਾਰਜ

ਨਿਊਯਾਰਕ/ਨਵੀਂ ਦਿੱਲੀ, 11 ਅਗਸਤ (ਪੀ.ਟੀ.ਆਈ)–ਇਕ ਅਮਰੀਕੀ ਅਦਾਲਤ ਨੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ, ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਅਤੇ ਅਡਾਨੀ ਗ੍ਰੀਨ ਦੇ ਸਾਬਕਾ ਸੀ.ਈ.ਓ. ਵਿਨੀਤ ਜੈਨ ਵਿਰੁੱਧ ਚੱਲ ਰਹੇ ਕਥਿਤ ਧੋਖਾਧੜੀ ਅਤੇ

ਅਜੀਤ ਡੈਸਕ 12-08-2026

ਨਿਊਯਾਰਕ/ਨਵੀਂ ਦਿੱਲੀ, 11 ਅਗਸਤ (ਪੀ.ਟੀ.ਆਈ)–ਇਕ ਅਮਰੀਕੀ ਅਦਾਲਤ ਨੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ, ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਅਤੇ ਅਡਾਨੀ ਗ੍ਰੀਨ ਦੇ ਸਾਬਕਾ ਸੀ.ਈ.ਓ. ਵਿਨੀਤ ਜੈਨ ਵਿਰੁੱਧ ਚੱਲ ਰਹੇ ਕਥਿਤ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਅਪਰਾਧਿਕ ਮਾਮਲੇ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਪਿਛਲੇ ਲਗਭਗ ਦੋ ਸਾਲਾਂ ਤੋਂ ਚੱਲ ਰਹੀ ਕਾਨੂੰਨੀ ਕਾਰਵਾਈ ਪੂਰੀ ਤਰ੍ਹਾਂ ਸਮਾਪਤ ਹੋ ਗਈ ਹੈ। ਈਸਟਰਨ ਡਿਸਟ੍ਰਿਕਟ ਆਫ਼ ਨਿਊਯਾਰਕ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਜੱਜ ਨਿਕੋਲਸ ਗਾਰੌਫਿਸ ਨੇ ਅਮਰੀਕੀ ਨਿਆਂ ਵਿਭਾਗ ਦੀ ਗ੍ਰਿਫ਼ਤਾਰੀ ਪੱਤਰ/ਦੋਸ਼ਾਂ ਨੂੰ ਵਾਪਸ ਲੈਣ ਦੀ ਪਟੀਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ। ਅਦਾਲਤ ਨੇ ਇਹ ਮਾਮਲਾ ਖਾਰਜ ਕਰ ਦਿੱਤਾ ਹੈ, ਜਿਸ ਦਾ ਮਤਲਬ ਹੈ ਕਿ ਇਹ ਅਪਰਾਧਿਕ ਕਾਰਵਾਈਆਂ ਪੱਕੇ ਤੌਰ ’ਤੇ ਬੰਦ ਹੋ ਗਈਆਂ ਹਨ ਅਤੇ ਇਨ੍ਹਾਂ ਦੋਸ਼ਾਂ ਨੂੰ ਦੁਬਾਰਾ ਦਰਜ ਨਹੀਂ ਕੀਤਾ ਜਾ ਸਕਦਾ।
ਕੀ ਸੀ ਪੂਰਾ ਮਾਮਲਾ?
ਇਹ ਮਾਮਲਾ ਨਵੰਬਰ 2024 ਵਿਚ ਸ਼ੁਰੂ ਹੋਇਆ ਸੀ, ਜਦੋਂ ਅਮਰੀਕੀ ਸਰਕਾਰੀ ਵਕੀਲਾਂ ਨੇ ਦੋਸ਼ ਲਗਾਇਆ ਸੀ ਕਿ ਅਡਾਨੀ ਗਰੁੱਪ ਦੇ ਅਧਿਕਾਰੀਆਂ ਨੇ ਭਾਰਤ ਵਿਚ ਸੂਰਜੀ ਊਰਜਾ ਦੇ ਠੇਕੇ ਪ੍ਰਾਪਤ ਕਰਨ ਲਈ ਭਾਰਤੀ ਸਰਕਾਰੀ ਅਧਿਕਾਰੀਆਂ ਨੂੰ 25 ਕਰੋੜ ਅਮਰੀਕੀ ਡਾਲਰ ਦੀ ਰਿਸ਼ਵਤ ਦੇਣ ਦੀ ਸਾਜਿਸ਼ ਰਚੀ ਸੀ। ਅਡਾਨੀ ਗਰੁੱਪ ਨੇ ਸ਼ੁਰੂ ਤੋਂ ਹੀ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕੀਤਾ ਸੀ। ਅਦਾਲਤ ਵਿਚ ਆਪਣੀ ਪਟੀਸ਼ਨ ਦੌਰਾਨ ਟਰੰਪ ਪ੍ਰਸ਼ਾਸਨ ਦੇ ਨਿਆਂ ਵਿਭਾਗ ਨੇ ਕਿਹਾ ਕਿ ਇਸ ਕੇਸ ਨੂੰ ਅੱਗੇ ਵਧਾਉਣਾ ਹੁਣ ਨਿਆਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਖੇਤਰ-ਅਧਿਕਾਰ, ਸਬੂਤਾਂ ਦੀਆਂ ਚੁਣੌਤੀਆਂ ਅਤੇ ਇਹ ਦਲੀਲ ਦਿੱਤੀ ਕਿ ਇਹ ਮਾਮਲਾ ਮੁੱਖ ਤੌਰ ’ਤੇ ਭਾਰਤ ਨਾਲ ਸੰਬੰਧਿਤ ਸੀ, ਜਿੱਥੇ ਭਾਰਤੀ ਅਧਿਕਾਰੀ ਪਹਿਲਾਂ ਹੀ ਇਸ ਦੀ ਸਮੀਖਿਆ ਕਰ ਚੁੱਕੇ ਹਨ।ਅਦਾਲਤੀ ਫ਼ੈਸਲੇ ਤੋਂ ਬਾਅਦ ਗੌਤਮ ਅਡਾਨੀ ਨੇ ਐਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਂ ਨਿਆਇਕ ਪ੍ਰਕਿਰਿਆ ਪ੍ਰਤੀ ਨਿਮਰਤਾ ਅਤੇ ਡੂੰਘੇ ਸਤਿਕਾਰ ਨਾਲ ਅਮਰੀਕੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ। ਇਸ ਚੁਣੌਤੀ ਪੂਰਨ ਸਮੇਂ ਦੌਰਾਨ ਸੱਚ, ਨਿਰਪੱਖਤਾ ਅਤੇ ਕਾਨੂੰਨ ਦੇ ਰਾਜ ਵਿਚ ਸਾਡਾ ਵਿਸ਼ਵਾਸ ਅਟੱਲ ਰਿਹਾ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਸਾਡੇ ’ਤੇ ਅਤੇ ਭਾਰਤ ਦੀ ਨਿਆਂ ਪ੍ਰਣਾਲੀ ’ਤੇ ਵਿਸ਼ਵਾਸ ਬਣਾਈ ਰੱਖਿਆ

ਪਿਛਲੀ ਖ਼ਬਰ ਬੰਗਾਲ ਐਸ.ਆਈ.ਆਰ. ਮਾਮਲੇ ’ਚ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਆਜ਼ਾਦੀ ਦਿਹਾੜਾ ਸਨਮਾਨ ਅਤੇ ਮਾਣ ਨਾਲ ਮਨਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।