19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਨਿੱਜੀ ਹਸਪਤਾਲ ’ਚ ਕਰਵਾਈ ਜਾਵੇ ਇਮਰਾਨ ਖਾਨ ਦੀ ਜਾਂਚ-ਪਾਕਿ ਸੁਪਰੀਮ ਕੋਰਟ

ਅੰਮ੍ਰਿਤਸਰ, 18 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਸੰਸਥਾਪਕ ਇਮਰਾਨ ਖਾਨ ਨੂੰ ਇਲਾਜ ਅਤੇ ਸਿਹਤ .....

ਅਜੀਤ ਡੈਸਕ 19-08-2026

ਅੰਮ੍ਰਿਤਸਰ, 18 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਸੰਸਥਾਪਕ ਇਮਰਾਨ ਖਾਨ ਨੂੰ ਇਲਾਜ ਅਤੇ ਸਿਹਤ ਜਾਂਚ ਲਈ ਇਕ ਨਿੱਜੀ ਹਸਪਤਾਲ ’ਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ । ਅਦਾਲਤ ਨੇ ਅੱਜ ਇਮਰਾਨ ਖਾਨ ਦੀਆਂ ਅੱਖਾਂ ਦੀ ਬਿਮਾਰੀ ਨਾਲ ਸੰਬੰਧਿਤ ਕਈ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ । ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਮੈਂਬਰੀ ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸ਼ਾਹਿਦ ਵਹੀਦ ਨੇ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਦੇ ਅੰਦਰ ਇਮਰਾਨ ਖਾਨ ਨੂੰ ਇਸਲਾਮਾਬਾਦ ਦੇ ਸ਼ਿਫਾ ਇੰਟਰਨੈਸ਼ਨਲ ਹਸਪਤਾਲ ’ਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ । ਅਦਾਲਤ ਨੇ ਕਿਹਾ ਕਿ ਇਹ ਹੁਕਮ ਕੈਦੀ ਦੇ ਮੌਲਿਕ ਅਧਿਕਾਰਾਂ ਅਤੇ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਜਾਰੀ ਕੀਤਾ ਗਿਆ ਹੈ । ਇਮਰਾਨ ਖਾਨ ਦੀਆਂ ਅੱਖਾਂ ਦੀ ਬਿਮਾਰੀ ਸੰਬੰਧੀ ਦਾਇਰ ਪਟੀਸ਼ਨਾਂ ’ਚ ਉਨ੍ਹਾਂ ਦੇ ਹਸਪਤਾਲ ਵਿਚ ਦਾਖਲ ਹੋਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨਕਰਤਾਵਾਂ ਨੇ ਕਿਹਾ ਕਿ ਉਹ ਸਰਕਾਰੀ ਹਸਪਤਾਲਾਂ ’ਚ ਉਨ੍ਹਾਂ ਦੇ ਇਲਾਜ ਤੋਂ ਅਸੰਤੁਸ਼ਟ ਸਨ ਅਤੇ ਇਮਰਾਨ ਖਾਨ ਨੂੰ ਬਿਹਤਰ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ ।

ਪਿਛਲੀ ਖ਼ਬਰ ਤੀਸਤਾ ਮੁੱਦੇ ’ਤੇ ਭਾਰਤ ਨਾਲ ਰਿਸ਼ਤੇ ਖਰਾਬ ਨਹੀਂ ਕਰਨਾ ਚਾਹੁੰਦਾ ਬੰਗਲਾਦੇਸ਼ ਅਗਲੀ ਖ਼ਬਰ ਪੇਪਰ ਲੀਕ ਕਰਨ ਵਾਲਿਆਂ ਦੀ ਜਾਇਦਾਦ ਜ਼ਬਤ ਕਰਨ ਦੀ ਪਟੀਸ਼ਨ ’ਤੇ ਕੇਂਦਰ ਤੇ ਰਾਜਾਂ ਨੂੰ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।