19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਲੋਂ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਨਾਲ ਮੁਲਾਕਾਤ

ਜਗਤਾਰ ਸਿੰਘ ਨਵੀਂ ਦਿੱਲੀ,18 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸਾਦ ...

ਅਜੀਤ ਡੈਸਕ 19-08-2026

ਜਗਤਾਰ ਸਿੰਘ
ਨਵੀਂ ਦਿੱਲੀ,18 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਵਫ਼ਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਜਾਰੀ ਕਰਨ ਅਤੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ’ਚ ਗਏ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ,ਮੈਨੇਜਰ ਰਜਿੰਦਰ ਸਿੰਘ ਰੂਬੀ ਤੇ ਯੂਥ ਆਗੂ ਰਮਨਦੀਪ ਸਿੰਘ ਸੋਨੂੰ ਹਾਜ਼ਰ ਸਨ। ਮੁਲਾਕਾਤ ਦੌਰਾਨ ਪ੍ਰਧਾਨ ਧਾਮੀ ਨੇ ਨਵੰਬਰ 2026 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਆਮ 1,800 ਦੇ ਕੋਟੇ ਨੂੰ ਵਧਾ ਕੇ 7,500 ਤੋਂ ਵੱਧ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ। ਪਾਕਿਸਤਾਨੀ ਕੂਟਨੀਤਕ ਨੇ ਭਰੋਸਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਭੇਜੀਆਂ ਗਈਆਂ ਸਾਰੀਆਂ ਜਾਇਜ਼ ਵੀਜ਼ਾ ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵਫ਼ਦ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਮੁਤਾਬਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਪੂਰੀ ਤਰ੍ਹਾਂ ਖੋਲ੍ਹਣ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਨੂੰ ਸੁਖਾਲਾ ਬਣਾਉਣ ਲਈ ਭਾਰਤ ਸਰਕਾਰ ਕੋਲ ਵੀ ਉਠਾਏਗੀ। ਮੁਲਾਕਾਤ ਦੌਰਾਨ ਪਾਕਿਸਤਾਨ ਵਿਚ ਰਹਿ ਰਹੇ ਸਿੱਖ ਭਾਈਚਾਰੇ ਅਤੇ ਉਥੋਂ ਦੀਆਂ ਧਾਰਮਿਕ ਸੰਸਥਾਵਾਂ ਨਾਲ ਜੁੜੇ ਅਹਿਮ ਮਸਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਪ੍ਰਧਾਨ ਧਾਮੀ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ।

 

ਪਿਛਲੀ ਖ਼ਬਰ ਟਰੰਪ ਵਲੋਂ ਭਾਰਤੀ ਚੋਣ ਪ੍ਰਣਾਲੀ ਤੇ ਫੋਟੋ ਆਈ.ਡੀ. ਦੀ ਸ਼ਲਾਘਾ ਅਗਲੀ ਖ਼ਬਰ ‘ਆਪ’ ਵਿਧਾਇਕ ਕੁਲਦੀਪ ਕੁਮਾਰ ਰਿਹਾਅ ਦਿੱਲੀ ਪੁਲਿਸ ਨੇ ਹਾਈ ਕੋਰਟ ਨੂੰ ਦੱਸਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।