19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕੇਵਲ ਸਿੰਘ ਢਿੱਲੋਂ ਵਲੋਂ ਡਾ. ਪੂਨੀਆ ਦੀ ਨਿਯੁਕਤੀ ’ਤੇ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ

ਚੰਡੀਗੜ੍ਹ, 18 ਅਗਸਤ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਨਵੀਂ ਕੌਮੀ ਟੀਮ ਦੇ ਐਲਾਨ ਦਾ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕਰਦਿਆਂ ਸਮੂਹ ਨਵ-ਨਿਯੁਕਤ ....

ਅਜੀਤ ਡੈਸਕ 19-08-2026

ਚੰਡੀਗੜ੍ਹ, 18 ਅਗਸਤ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਨਵੀਂ ਕੌਮੀ ਟੀਮ ਦੇ ਐਲਾਨ ਦਾ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕਰਦਿਆਂ ਸਮੂਹ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨੂੰ ਕੌਮੀ ਜਨਰਲ ਸਕੱਤਰ ਦੇ ਨਾਲ ਪੰਜਾਬ ਭਾਜਪਾ ਦਾ ਇੰਚਾਰਜ ਬਣਾਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਤਜਰਬਾ ਅਤੇ ਰਣਨੀਤਕ ਸੂਝ ਪਾਰਟੀ ਨੂੰ ਸੂਬੇ ’ਚ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਏਗੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਡਾ. ਸਤੀਸ਼ ਪੂਨੀਆ ਇਕ ਤਜਰਬੇਕਾਰ ਸੰਗਠਨਾਤਮਿਕ ਆਗੂ ਹਨ ਤੇ ਉਨ੍ਹਾਂ ਨੂੰ ਪੰਜਾਬ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਸੰਗਠਨ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ’ਚ ਡਾ. ਪੂਨੀਆ ਦਾ ਤਜਰਬਾ ਲਾਹੇਵੰਦ ਸਾਬਤ ਹੋਵੇਗਾ। ਨਵੀਂ ਕੌਮੀ ਟੀਮ ਵਿਚ ਪੰਜਾਬ ਨਾਲ ਸੰਬੰਧਿਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣਾ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਕੌਮੀ ਦਫ਼ਤਰ ਦੇ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸੇ ਤਰ੍ਹਾਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਬਣਾਏ ਜਾਣ ਦਾ ਵੀ ਉਨ੍ਹਾਂ ਸਵਾਗਤ ਕੀਤਾ। ਬੀ.ਐਲ. ਸੰਤੋਸ਼ ਨੂੰ ਮੁੜ ਕੌਮੀ ਜਨਰਲ ਸਕੱਤਰ (ਸੰਗਠਨ) ਦੀ ਜ਼ਿੰਮੇਵਾਰੀ ਦਿੱਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਲੰਮਾ ਸੰਗਠਨਾਤਮਿਕ ਤਜਰਬਾ ਪਾਰਟੀ ਲਈ ਬੇਹੱਦ ਕੀਮਤੀ ਹੈ। 

 

ਪਿਛਲੀ ਖ਼ਬਰ ਪੱਛਮੀ ਬੰਗਾਲ ’ਚ ਰਿਤਾਬ੍ਰਤ ਬੈਨਰਜੀ ਹੀ ਰਹਿਣਗੇ ਵਿਰੋਧੀ ਧਿਰ ਦੇ ਨੇਤਾ- ਹਾਈ ਕੋਰਟ ਅਗਲੀ ਖ਼ਬਰ ਐਨ.ਟੀ.ਏ. ਵਿਚ ਵੱਡੇ ਬਦਲਾਅ : ਚਾਰ-ਪੱਧਰੀ ਪੇਪਰ ਜਾਂਚ ਪ੍ਰਣਾਲੀ, ਨਵੇਂ ਮਾਹਿਰ ਤੇ ਸੀ.ਆਈ.ਐਸ.ਐਫ.-ਸੁਰੱਖਿਅਤ ਦਫ਼ਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।