20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਾਕਿ ਵਲੋਂ ਭਾਰਤੀ ਜਹਾਜ਼ਾਂ ’ਤੇ ਪਾਬੰਦੀ 24 ਸਤੰਬਰ ਤੱਕ ਵਧਾਉਣ ਲਈ ਨੋਟਮ ਜਾਰੀ

ਅੰਮ੍ਰਿਤਸਰ, 19 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ’ਚ ਬਣੀ ਤਣਾਅ ਵਾਲੀ ਸਥਿਤੀ ’ਚ ਕੋਈ ਸੁਧਾਰ ਨਾ ਹੋਣ ਕਰਕੇ ਪਾਕਿਸਤਾਨ ਏਅਰਪੋਰਟ ਅਥਾਰਿਟੀ (ਪੀ. ਏ. ਏ.) ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ 24 ਸਤੰਬਰ ਸਵੇਰੇ 4:59 ...

ਅਜੀਤ ਡੈਸਕ 20-08-2026

ਅੰਮ੍ਰਿਤਸਰ, 19 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ’ਚ ਬਣੀ ਤਣਾਅ ਵਾਲੀ ਸਥਿਤੀ ’ਚ ਕੋਈ ਸੁਧਾਰ ਨਾ ਹੋਣ ਕਰਕੇ ਪਾਕਿਸਤਾਨ ਏਅਰਪੋਰਟ ਅਥਾਰਿਟੀ (ਪੀ. ਏ. ਏ.) ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ 24 ਸਤੰਬਰ ਸਵੇਰੇ 4:59 (ਪਾਕਿਸਤਾਨੀ ਸਮੇਂ ਮੁਤਾਬਿਕ) ਵਜੇ ਤੱਕ ਵਧਾਉਣ ਬਾਰੇ ਹਵਾਈ ਕਰਮਚਾਰੀਆਂ ਨੂੰ ਨੋਟਿਸ (ਨੋਟਮ) ਜਾਰੀ ਕੀਤਾ ਹੈ। ਭਾਰਤੀ ਜਹਾਜ਼ਾਂ ਲਈ ਪਿਛਲੀ ਪਾਬੰਦੀ ਬੀਤੇ ਦਿਨ 18 ਅਗਸਤ ਨੂੰ ਸ਼ਾਮ 5:50 ਵਜੇ ਖ਼ਤਮ ਹੋਈ। ਦੱਸਣਯੋਗ ਹੈ ਕਿ ਪਾਕਿ ਨੇ ਪਹਿਲਾਂ 23 ਅਪ੍ਰੈਲ 2025 ਤੋਂ ਇਕ ਮਹੀਨੇ ਲਈ ਆਪਣਾ ਹਵਾਈ ਖੇਤਰ ਬੰਦ ਕਰਨ ਦਾ ਐਲਾਨ ਕੀਤਾ ਸੀ ਤੇ ਉਸ ਤੋਂ ਬਾਅਦ ਇਹ ਸਮਾਂ-ਹੱਦ ਹਰ ਮਹੀਨੇ ਵਧਾਈ ਜਾ ਰਹੀ ਹੈ। ਪਾਕਿ ਏਵੀਏਸ਼ਨ ਡਿਵੀਜ਼ਨ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਿਕ ਇਸ ਪਾਬੰਦੀ ਦਾ ਉਦੇਸ਼ ਪਾਕਿ ਦੇ ਹਵਾਈ ਖੇਤਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਾਬੰਦੀ ਸਿਰਫ਼ ਭਾਰਤੀ ਜਹਾਜ਼ਾਂ ’ਤੇ ਲਾਗੂ ਹੋਵੇਗੀ। ਜਦੋਂਕਿ ਪਾਕਿ ਦਾ ਹਵਾਈ ਖੇਤਰ ਹੋਰ ਸਾਰੀਆਂ ਕੌਮਾਂਤਰੀ ਉਡਾਣਾਂ ਲਈ ਖੁੱਲ੍ਹਾ ਰਹੇਗਾ।

ਪਿਛਲੀ ਖ਼ਬਰ ਪੰਜਾਬ ਸਮੇਤ ਛੇ ਸਰਹੱਦੀ ਸੂਬਿਆਂ ਦੇ ਜ਼ਿਲ੍ਹਾ ਕੁਲੈਕਟਰਾਂ ਨੂੰ ਨਾਗਰਿਕਤਾ ਦੇਣ ਦੇ ਅਧਿਕਾਰ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਕੱਲ੍ਹ ਪੰਜਾਬ ਬੰਦ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।