20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੰਜਾਬ ਸਮੇਤ ਛੇ ਸਰਹੱਦੀ ਸੂਬਿਆਂ ਦੇ ਜ਼ਿਲ੍ਹਾ ਕੁਲੈਕਟਰਾਂ ਨੂੰ ਨਾਗਰਿਕਤਾ ਦੇਣ ਦੇ ਅਧਿਕਾਰ

ਨਵੀਂ ਦਿੱਲੀ, 19 ਅਗਸਤ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਗੁਜਰਾਤ, ਰਾਜਸਥਾਨ, ਪੱਛਮੀ ਬੰਗਾਲ, ਅਸਾਮ ਤੇ ਤ੍ਰਿਪੁਰਾ ਦੇ ਜ਼ਿਲ੍ਹਾ ਕੁਲੈਕਟਰਾਂ ਨੂੰ ਭਾਰਤੀ ਨਾਗਰਿਕਤਾ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਤੇ ਲੱਦਾਖ ਦੇ ਜ਼ਿਲ੍ਹਾ ...

ਅਜੀਤ ਡੈਸਕ 20-08-2026

ਨਵੀਂ ਦਿੱਲੀ, 19 ਅਗਸਤ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਗੁਜਰਾਤ, ਰਾਜਸਥਾਨ, ਪੱਛਮੀ ਬੰਗਾਲ, ਅਸਾਮ ਤੇ ਤ੍ਰਿਪੁਰਾ ਦੇ ਜ਼ਿਲ੍ਹਾ ਕੁਲੈਕਟਰਾਂ ਨੂੰ ਭਾਰਤੀ ਨਾਗਰਿਕਤਾ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਤੇ ਲੱਦਾਖ ਦੇ ਜ਼ਿਲ੍ਹਾ ਕੁਲੈਕਟਰ ਵੀ ਇਹ ਅਧਿਕਾਰ ਵਰਤ ਸਕਣਗੇ। ਅਸਾਮ ਅਤੇ ਤ੍ਰਿਪੁਰਾ ਦੇ ਕਬਾਇਲੀ ਇਲਾਕਿਆਂ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ। ਸਰਕਾਰ ਨੇ ਬੁੱਧਵਾਰ ਨੂੰ ਨਾਗਰਿਕਤਾ (ਤੀਜੀ ਸੋਧ) ਨਿਯਮ, 2026 ਦੀ ਨੋਟੀਫਿਕੇਸ਼ਨ ਜਾਰੀ ਕੀਤੀ। ਇਸ ਤਹਿਤ ਇਨ੍ਹਾਂ ਖੇਤਰਾਂ ਵਿਚ ਆਮ ਤੌਰ ’ਤੇ ਰਹਿ ਰਹੇ ਯੋਗ ਵਿਅਕਤੀਆਂ ਦੀ ਨਾਗਰਿਕਤਾ ਲਈ ਰਜਿਸਟ੍ਰੇਸ਼ਨ ਜਾਂ ਨੈਚੁਰਲਾਈਜ਼ੇਸ਼ਨ (ਕੁਦਰਤੀ ਤੌਰ ’ਤੇ ਨਾਗਰਿਕਤਾ ਪ੍ਰਾਪਤ ਕਰਨ) ਨਾਲ ਸੰਬੰਧਿਤ ਅਰਜ਼ੀਆਂ ਦਾ ਨਿਪਟਾਰਾ ਜ਼ਿਲ੍ਹਾ ਕੁਲੈਕਟਰ ਕਰ ਸਕਣਗੇ। ਨਵੇਂ ਨਿਯਮਾਂ ਮੁਤਾਬਕ ਜੇਕਰ ਕੁਲੈਕਟਰ ਜਾਂਚ ਤੋਂ ਬਾਅਦ ਇਹ ਸੰਤੁਸ਼ਟ ਹੁੰਦਾ ਹੈ ਕਿ ਬਿਨੈਕਾਰ ਨਾਗਰਿਕਤਾ ਲਈ ਯੋਗ ਅਤੇ ਢੁਕਵਾਂ ਵਿਅਕਤੀ ਹੈ ਤਾਂ ਉਹ ਉਸ ਨੂੰ ਭਾਰਤ ਦੀ ਨਾਗਰਿਕਤਾ ਦੇ ਸਕਦਾ ਹੈ। ਇਸ ਤੋਂ ਪਹਿਲਾਂ ਇਹ ਅਧਿਕਾਰ ‘ਐਂਪਾਵਰਡ ਕਮੇਟੀਆਂ’ ਅਤੇ ‘ਡਿਜ਼ਾਈਨੇਟਿਡ ਅਫ਼ਸਰਾਂ’ ਕੋਲ ਸਨ। ਹੁਣ ਇਨ੍ਹਾਂ ਦੀ ਥਾਂ ਜ਼ਿਲ੍ਹਾ ਕੁਲੈਕਟਰ ਇਹ ਕੰਮ ਕਰਨਗੇ।

ਪਿਛਲੀ ਖ਼ਬਰ ਕੋਲਕਾਤਾ ਦੇ ਹੋਟਲ ’ਚ ਅੱਗ ਲੱਗਣ ਨਾਲ 9 ਮੌਤਾਂ ਅਗਲੀ ਖ਼ਬਰ ਪਾਕਿ ਵਲੋਂ ਭਾਰਤੀ ਜਹਾਜ਼ਾਂ ’ਤੇ ਪਾਬੰਦੀ 24 ਸਤੰਬਰ ਤੱਕ ਵਧਾਉਣ ਲਈ ਨੋਟਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।