20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੋਲਕਾਤਾ ਦੇ ਹੋਟਲ ’ਚ ਅੱਗ ਲੱਗਣ ਨਾਲ 9 ਮੌਤਾਂ

ਕੋਲਕਾਤਾ, 19 ਅਗਸਤ (ਪੀ.ਟੀ.ਆਈ)-ਕੋਲਕਾਤਾ ਦੀ ਮਿਰਜ਼ਾ ਗਾਲਿਬ ਸੜਕ ’ਤੇ ਸਥਿਤ ਇੱਕ ਪੰਜ ਮੰਜ਼ਿਲਾ ਹੋਟਲ ’ਚ ਬੁੱਧਵਾਰ ਤੜਕੇ ਕਰੀਬ 1:45 ਵਜੇ ਭਿਆਨਕ ਅੱਗ ਲੱਗਣ ਕਾਰਨ ਇੱਕ 4 ਸਾਲਾ ਮਾਸੂਮ ਬੱਚੇ ਅਤੇ ਦੋ ਔਰਤਾਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ...

ਅਜੀਤ ਡੈਸਕ 20-08-2026

ਕੋਲਕਾਤਾ, 19 ਅਗਸਤ (ਪੀ.ਟੀ.ਆਈ)-ਕੋਲਕਾਤਾ ਦੀ ਮਿਰਜ਼ਾ ਗਾਲਿਬ ਸੜਕ ’ਤੇ ਸਥਿਤ ਇੱਕ ਪੰਜ ਮੰਜ਼ਿਲਾ ਹੋਟਲ ’ਚ ਬੁੱਧਵਾਰ ਤੜਕੇ ਕਰੀਬ 1:45 ਵਜੇ ਭਿਆਨਕ ਅੱਗ ਲੱਗਣ ਕਾਰਨ ਇੱਕ 4 ਸਾਲਾ ਮਾਸੂਮ ਬੱਚੇ ਅਤੇ ਦੋ ਔਰਤਾਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਜ਼ਖਮੀ ਹੋ ਗਏ। ਬਚਾਅ ਟੀਮਾਂ ਨੇ ਮੁਸ਼ੱਕਤ ਤੋਂ ਬਾਅਦ ਇਮਾਰਤ ’ਚੋਂ 80 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਸੂਬੇ ਦੇ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਮੰਤਰੀ ਕੌਸ਼ਿਕ ਚੌਧਰੀ ਨੇ ਪੁਸ਼ਟੀ ਕੀਤੀ ਹੈ ਕਿ ਮ੍ਰਿਤਕਾਂ ਵਿਚ ਭਾਰਤੀ ਨਾਗਰਿਕਾਂ ਦੇ ਨਾਲ-ਨਾਲ ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ। ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਅਤੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਇਮਾਰਤ ਅੰਦਰ ਫੈਲੇ ਸੰਘਣੇ ਧੂੰਏਂ ਕਾਰਨ ਬਚਾਅ ਕਾਰਜਾਂ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੰਤਰੀ ਅਨੁਸਾਰ ਜ਼ਿਆਦਾਤਰ ਮੌਤਾਂ ਕਮਰਿਆਂ ’ਚ ਖਿੜਕੀਆਂ ਨਾ ਹੋਣ ਕਾਰਨ ਦਮ ਘੁੱਟਣ ਨਾਲ ਹੋਈਆਂ ਹਨ। ਸ਼ੁਰੂਆਤੀ ਜਾਂਚ ’ਚ ਅੱਗ ਲੱਗਣ ਦਾ ਕਾਰਨ ਸ਼ਾਟ ਸਰਕਟ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਹੋਟਲ ਮਾਲਕ ਹਾਦਸੇ ਤੋਂ ਬਾਅਦ ਫ਼ਰਾਰ ਹੈ, ਜਿਸ ਖ਼ਿਲਾਫ਼ ਨਿਊ ਮਾਰਕੀਟ ਥਾਣੇ ’ਚ ਮਾਮਲਾ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਮੰਤਰੀ ਨੇ ਹੋਟਲ ਪ੍ਰਬੰਧਨ ’ਤੇ ਸੁਰੱਖਿਆ ਨਿਯਮਾਂ ਦੀਆਂ ਧੱਜੀਆਂ ਉਡਾਉਣ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਲਾਪ੍ਰਵਾਹੀ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪੂਰੇ ਸੂਬੇ ਦੇ ਹੋਟਲਾਂ ਵਿਚ ਫਾਇਰ ਆਡਿਟ ਕਰਵਾਉਣ ਦਾ ਐਲਾਨ ਵੀ ਕੀਤਾ ਹੈ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕਰ ਲਏ ਹਨ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ’ਚ 6 ਪੁਰਸ਼, ਦੋ ਔਰਤਾਂ ਅਤੇ ਚਾਰ ਸਾਲ ਦਾ ਇਕ ਬੱਚਾ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪਿਛਲੀ ਖ਼ਬਰ ਯੂ.ਜੀ.ਸੀ. ਦੀ ਮੁੜ ਪ੍ਰੀਖਿਆ ਸਤੰਬਰ ’ਚ ਅਗਲੀ ਖ਼ਬਰ ਪੰਜਾਬ ਸਮੇਤ ਛੇ ਸਰਹੱਦੀ ਸੂਬਿਆਂ ਦੇ ਜ਼ਿਲ੍ਹਾ ਕੁਲੈਕਟਰਾਂ ਨੂੰ ਨਾਗਰਿਕਤਾ ਦੇਣ ਦੇ ਅਧਿਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।