20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਨਫ਼ਰਤ ਭਰੇ ਭਾਸ਼ਨ ਮਾਮਲੇ ’ਚ ਮਹੂਆ ਮੋਇਤਰਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਕਲਿਆਣੀ (ਪੱਛਮੀ ਬੰਗਾਲ), 19 ਅਗਸਤ (ਪੀ.ਟੀ.ਆਈ.)-ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ...

ਅਜੀਤ ਡੈਸਕ 20-08-2026

ਕਲਿਆਣੀ (ਪੱਛਮੀ ਬੰਗਾਲ), 19 ਅਗਸਤ (ਪੀ.ਟੀ.ਆਈ.)-ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਨਫ਼ਰਤ ਭਰੇ ਭਾਸ਼ਨ (ਹੇਟ ਸਪੀਚ) ਦੇ ਇਕ ਮਾਮਲੇ ਵਿਚ ਅਦਾਲਤ ’ਚ ਪੇਸ਼ ਹੋਣ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਕੀਤੀ ਗਈ ਹੈ। ਕ੍ਰਿਸ਼ਨਾਗਰ ਅਦਾਲਤ ਨੇ ਇਹ ਵੀ ਹੁਕਮ ਦਿੱਤਾ ਕਿ ਮੋਇਤਰਾ ਵਿਰੁੱਧ ਜਾਰੀ ਗ੍ਰਿਫ਼ਤਾਰੀ ਵਾਰੰਟ ਦੀ ਤਾਮੀਲ ਸੰਬੰਧੀ ਰਿਪੋਰਟ 28 ਅਗਸਤ ਨੂੰ ਅਦਾਲਤ ’ਚ ਪੇਸ਼ ਕੀਤੀ ਜਾਵੇ। ਵਰਨਣਯੋਗ ਹੈ ਕਿ ਮੋਇਤਰਾ ਵਿਰੁੱਧ ਇਕ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਉਸ ਨੇ ਔਰਤਾਂ ਦਾ ਅਪਮਾਨ ਕੀਤਾ ਅਤੇ ਨਫ਼ਰਤ ਭਰਿਆ ਭਾਸ਼ਨ ਦਿੱਤਾ, ਜਿਸ ਲਈ ਅਦਾਲਤ ਦੁਆਰਾ ਉਸ ਨੂੰ ਸੰਮਨ ਜਾਰੀ ਕੀਤੇ ਗਏ ਸਨ। ਅਦਾਲਤ ਵਲੋਂ  ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਮਹੂਆ ਮੋਇਤਰਾ ਪੇਸ਼ ਨਹੀਂ ਹੋਈ। ਕ੍ਰਿਸ਼ਨ ਨਗਰ ਅਦਾਲਤ ਦੇ ਤੀਜੇ ਨਿਆਇਕ ਮੈਜਿਸਟ੍ਰੇਟ ਨੇ ਮੋਇਤਰਾ ਵਿਰੁੱਧ ਤੁਰੰਤ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ।

ਪਿਛਲੀ ਖ਼ਬਰ ਆਪਣੇ ਜੀਵਨ ਸੰਬੰਧੀ ਲਿਖਣਾ ਸੌਖਾ ਨਹੀਂ ਸੀ- ਸੋਨੀਆ ਗਾਂਧੀ ਅਗਲੀ ਖ਼ਬਰ ਕੈਬਨਿਟ ਨੇ 13 ਹਜ਼ਾਰ ਕਰੋੜ ਤੋਂ ਵੱਧ ਦੇ ਰੇਲ ਤੇ ਸੜਕੀ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।