23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਵੇਂ ਵਿਚਾਰਾਂ ਤੇ ਦ੍ਰਿਸ਼ਟੀਕੋਣਾਂ ਰਾਹੀਂ ਪਾਰਟੀ ਨੂੰ ਮਜ਼ਬੂਤ ਕਰਨ ਨਵੇਂ ਅਹੁਦੇਦਾਰ-ਮੋਦੀ

ਨਵੀਂ ਦਿੱਲੀ, 22 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਨਵੇਂ ਨਿਯੁਕਤ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਅਜਿਹੀਆਂ ਵਿਚਾਰ-ਚਰਚਾਵਾਂ ਦਾ ਮਕਸਦ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਵੇਂ ਵਿਚਾਰਾਂ ਅਤੇ ਦ੍ਰਿਸ਼ਟੀਕੋਣਾਂ ਨੂੰ ਸਾਹਮਣੇ ...

ਅਜੀਤ ਡੈਸਕ 23-08-2026

* ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਨਵੇਂ ਅਹੁਦੇਦਾਰਾਂ ਨਾਲ ਕੀਤੀ ਮੁਲਾਕਾਤ * ਨੌਜਵਾਨਾਂ ਨਾਲ ਜੁੜਨ ਦੀ ਕੀਤੀ ਅਪੀਲ
ਨਵੀਂ ਦਿੱਲੀ, 22 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਨਵੇਂ ਨਿਯੁਕਤ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਅਜਿਹੀਆਂ ਵਿਚਾਰ-ਚਰਚਾਵਾਂ ਦਾ ਮਕਸਦ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਵੇਂ ਵਿਚਾਰਾਂ ਅਤੇ ਦ੍ਰਿਸ਼ਟੀਕੋਣਾਂ ਨੂੰ ਸਾਹਮਣੇ ਲਿਆਉਣਾ ਹੈ। ਭਾਜਪਾ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਹੇਠ ਨਵੀਂ ਟੀਮ ਦਾ ਐਲਾਨ 17 ਅਗਸਤ ਨੂੰ ਕੀਤਾ ਗਿਆ ਸੀ ਅਤੇ ਇਹ ਪਹਿਲਾ ਮੌਕਾ ਸੀ ਜਦੋਂ ਇਸ ਦੇ ਸਾਰੇ ਮੈਂਬਰਾਂ ਨੇ ਪਾਰਟੀ ਮੁਖੀ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਮੀਟਿੰਗ ’ਚ ਸ਼ਾਮਿਲ ਹੋਣ ਵਾਲਿਆਂ ਵਿਚ ਸੇਵਾ-ਮੁਕਤ ਹੋ ਰਹੀ ਰਾਸ਼ਟਰੀ ਕਾਰਜਕਾਰਨੀ ਦੇ ਕੁਝ ਅਹੁਦੇਦਾਰ ਅਤੇ ਪਾਰਟੀ ਦੀਆਂ ਕੁਝ ਰਾਜ ਇਕਾਈਆਂ ਦੇ ਮੁਖੀ ਵੀ ਸ਼ਾਮਿਲ ਸਨ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ’ਤੇ ਇਕ ਪੋਸਟ ਵਿਚ ਕਿਹਾ ਕਿ ਸੰਗਠਨਾਤਮਕ ਮੀਟਿੰਗਾਂ ਦਾ ਮੁੱਖ ਉਦੇਸ਼ ਨਵੇਂ ਵਿਚਾਰਾਂ ਅਤੇ ਦ੍ਰਿਸ਼ਟੀਕੋਣਾਂ ਰਾਹੀਂ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨਾਲ ਸੰਪਰਕ ਨੂੰ ਹੋਰ ਡੂੰਘਾ ਕਰਨਾ ਹੁੰਦਾ ਹੈ। ਪਾਰਟੀ ਦੇ ਸਾਥੀਆਂ ਅਤੇ ਨਵੀਂ ਸੰਗਠਨਾਤਮਕ ਟੀਮ ਨਾਲ ਬਹੁਤ ਵਧੀਆ ਗੱਲਬਾਤ ਹੋਈ।

ਪਿਛਲੀ ਖ਼ਬਰ ਤਾਕਤ ਦਾ ਸੋਮਾ- ਭੱਖੜਾ ਅਗਲੀ ਖ਼ਬਰ ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਹਮਲਾ, ਗ੍ਰੰਥੀ ਸਮੇਤ 2 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।