23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜਥੇਦਾਰ ਗੜਗੱਜ ਵਲੋਂ ਹਮਲੇ ਦੀ ਨਿੰਦਾ

ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਵਿਚ ਇਕ ਵਿਅਕਤੀ ਵਲੋਂ ਦਾਖ਼ਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜ਼ਖ਼ਮੀ ਕਰਨ ਦੀ ਘਟਨਾ ’ਤੇ ਚਿੰਤਾ ...

ਅਜੀਤ ਡੈਸਕ 23-08-2026

 ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਵਿਚ ਇਕ ਵਿਅਕਤੀ ਵਲੋਂ ਦਾਖ਼ਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜ਼ਖ਼ਮੀ ਕਰਨ ਦੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਵਿਅਕਤੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਵੀ ਵਧਿਆ ਸੀ, ਪਰੰਤੂ ਮੌਕੇ ਉੱਤੇ ਮੌਜੂਦ ਸੰਗਤ ਤੇ ਸੇਵਾਦਾਰਾਂ ਨੇ ਉਸ ਨੂੰ ਰੋਕ ਲਿਆ, ਜਿਸ ਕਰਕੇ ਕੋਈ ਨੁਕਸਾਨ ਨਹੀਂ ਹੋਇਆ ਜੋ ਕਿ ਰਾਹਤ ਦੀ ਗੱਲ ਹੈ। ਉਨ੍ਹਾਂ ਇਸ ਘਟਨਾ ਵਿਚ ਫੱਟੜ ਹੋਏ ਦੋ ਸੇਵਾਦਾਰ ਸਿੱਖਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਵਿਅਕਤੀ ਨੂੰ ਐਡਮਿੰਟਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਪਰੰਤੂ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਇਸ ਮਾਮਲੇ ਵਿਚ ਡੂੰਘਾਈ ਤੱਕ ਜਾਂਚ ਯਕੀਨੀ ਬਣਾਉਣ ਕਿ ਕਿਸੇ ਸਿੱਖ-ਵਿਰੋਧੀ ਸਮੂਹ ਜਾਂ ਸੰਸਥਾ ਨੇ ਇਸ ਨੂੰ ਵਰਗਲਾ ਕੇ ਗੁਰੂ ਘਰ ਨੂੰ ਨਿਸ਼ਾਨਾ ਬਣਾਉਣ ਲਈ ਪ੍ਰੇਰਿਤ ਤਾਂ ਨਹੀਂ ਸੀ ਕੀਤਾ। 

ਪਿਛਲੀ ਖ਼ਬਰ ਇੰਗਲੈਂਡ ’ਚ ਸੜਕ ਹਾਦਸੇ ’ਚ 2 ਪੁਲਿਸ ਅਧਿਕਾਰੀਆਂ ਸਮੇਤ 7 ਮੌਤਾਂ ਅਗਲੀ ਖ਼ਬਰ ਔਰਤਾਂ ਖੁਦ ਦੀਆਂ ਮਾਲਿਕ -ਰਾਹੁਲ ਗਾਂਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।