25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਹਿਲਾ ਪ੍ਰਦਰਸ਼ਨਕਾਰੀਆਂ ਦੇ ਦੋਸ਼ਾਂ ਦੀ ਪਹਿਲ ਦੇ ਆਧਾਰ ’ਤੇ ਜਾਂਚ ਕਰੇਗੀ ਉੱਚ-ਤਾਕਤੀ ਕਮੇਟੀ

ਮਹਿਲਾ ਪ੍ਰਦਰਸ਼ਨਕਾਰੀਆਂ ਦੇ ਦੋਸ਼ਾਂ ਦੀ ਪਹਿਲ ਦੇ ਆਧਾਰ ’ਤੇ ਜਾਂਚ ਕਰੇਗੀ ਉੱਚ-ਤਾਕਤੀ ਕਮੇਟੀ

ਅਜੀਤ ਡੈਸਕ 25-08-2026

ਸੁਪਰੀਮ ਕੋਰਟ ਨੇ ਕੀਤਾ ਸਪੱਸ਼ਟ

ਨਵੀਂ ਦਿੱਲੀ, 24 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰਿਆਕਾਂਤ ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਜੰਤਰ ਮੰਤਰ ’ਤੇ ਵਿਦਿਆਰਥੀ ਪ੍ਰਦਰਸ਼ਨਾਂ ਦੇ ਦੌਰਾਨ ਪੁਲਿਸ ਹਿੰਸਾ ਦੇ ਦੋਸ਼ਾਂ ਦੀ ਜਾਂਚ ਦੇ ਲਈ ਗਠਿਤ ‘ਹਾਈ ਪਾਵਰ ਕਮੇਟੀ’, ਮਹਿਲਾ ਪ੍ਰਦਰਸ਼ਨਕਾਰੀਆਂ ਦੁਆਰਾ ਗਏ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦੇ ਦੋਸ਼ਾਂ ਦੀ ਪਹਿਲ ਦੇ ਆਧਾਰ ’ਤੇ ਜਾਂਚ ਕਰੇਗੀ । ਚੀਫ਼ ਜਸਟਿਸ ਨੇ ਕਿਹਾ ਕਿ 18 ਅਗਸਤ ਦੇ ਆਦੇਸ਼ ਦੇ ਮੁਤਾਬਿਕ ਕਮੇਟੀ ਨੂੰ ਮਹਿਲਾ ਪ੍ਰਦਰਸ਼ਨਕਾਰੀਆਂ ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ, ਛੇੜਛਾੜ ਅਤੇ ਹੋਰ ਪ੍ਰਕਾਰ ਦੀ ਹਿੰਸਾ ਨਾਲ ਜੁੜੀਆਂ ਸ਼ਿਕਾਇਤਾਂ ’ਤੇ ਪ੍ਰਾਥਮਿਕਤਾ ਨਾਲ ਵਿਚਾਰ ਕਰਦੇ ਹੋਏ ਛੇਤੀ ਤੋਂ ਛੇਤੀ ਅੰਤਰਿਮ ਰਿਪੋਰਟ ਦਾਖਲ ਕਰਨੀ ਹੈ । ਦੱਸਣਯੋਗ ਹੈ ਕਿ ਇਹ ਮਾਮਲਾ ਤਦ ਸਾਹਮਣੇ ਆਇਆ ਜਦ ਸੀਨੀਅਰ ਐਡਵੋਕੇਟ ਸ਼ੋਭਾ ਗੁਪਤਾ ਨੇ 20 ਜੁਲਾਈ ਨੂੰ ਜੰਤਰ ਮੰਤਰ ’ਤੇ ਹੋਏ ਵਿਦਿਆਰਥੀ ਪ੍ਰਦਰਸ਼ਨ ਦੇ ਦੌਰਾਨ ਮਹਿਲਾ ਪ੍ਰਦਰਸ਼ਨਕਾਰੀਆਂ ਦੇ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲਿਆਂ ’ਚ ਖ਼ੁਦ ਨੋਟਿਸ ਲੈਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਦੁਆਰਾ ਕਥਿਤ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਦੀ ਸ਼ਿਕਾਇਤਾਂ ਕੀਤੀਆਂ ਹਨ । ਜਸਟਿਸ ਜਾਇਮਾਲਿਆ ਬਾਗਚੀ ਨੇ ਦੱਸਿਆ ਕਿ ਇਸੇ ਮੁੱਦੇ ਨੂੰ ਲੈ ਕੇ ਇੱਕ ਅਲੱਗ ਰਿੱਟ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ ਅਤੇ ਹਾਈ ਪਾਵਰ ਕਮੇਟੀ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ । ਚੀਫ਼ ਜਸਟਿਸ ਨੇ ਕਿਹਾ ਕਿ ਕਮੇਟੀ ਦੇ ਮੁਖੀ ਨੂੰ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਦਾ ਅਧਿਕਾਰ ਦਿੱਤਾ ਗਿਆ ਹੈ । ਨੋਡਲ ਅਧਿਕਾਰੀਆਂ ਦੀ ਨਿਯੁਕਤੀ ਦੇ ਬਾਅਦ ਸ਼ਿਕਾਇਤ ਦਰਜ ਕਰਾਉਣ ਦੀ ਪ੍ਰਕਿਰਿਆ ਜਨਤਕ ਕੀਤੀ ਜਾਵੇਗੀ ।

 

ਪਿਛਲੀ ਖ਼ਬਰ ਪੰਜਾਬ ’ਚ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਾਂਗੇ-ਬੀ.ਐਲ. ਸੰਤੋਸ਼ ਅਗਲੀ ਖ਼ਬਰ ਕੇਂਦਰ ਨੇ ਕਣਕ ਅਤੇ ਇਸ ਤੋਂ ਬਣੇ ਉਤਪਾਦਾਂ ਦੇ ਨਿਰਯਾਤ ’ਤੇ ਪਾਬੰਦੀ ਹਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।