ਅੰਮ੍ਰਿਤਸਰ, 26 ਅਗਸਤ (ਸੁਰਿੰਦਰ ਕੋਛੜ)-ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਹਿਰ ਕੋਇਟਾ ’ਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨਵੀਂ ਦਿੱਲੀ ਸਥਿਤ ਪਾਕਿ ਦੇ ਹਾਈ ਕਮਿਸ਼ਨਰ ਨੂੰ ਪੱਤਰ ਲਿਖ ਕੇ ਇਸ ਮਾਮਲੇ ’ਚ ਦਖ਼ਲ ਦੇਣ ਤੇ ਪਾਕਿ ਦੀ ਸਥਾਨਕ ਸਿੱਖ ਸੰਗਤ ਨੂੰ ਪੂਜਾ ਅਸਥਾਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਉਕਤ ਪੱਤਰ ’ਚ ਤਰਲੋਚਨ ਸਿੰਘ ਨੇ ਦੱਸਿਆ ਕਿ ਹਾਲ ਹੀ ’ਚ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ ਹੈ ਤੇ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਥਾਂ ’ਤੇ ਇਕ ਵਪਾਰਕ ਸ਼ਾਪਿੰਗ ਪਲਾਜ਼ਾ ਬਣਾਇਆ ਜਾ ਰਿਹਾ ਹੈ। ਤਰਲੋਚਨ ਸਿੰਘ ਨੇ ਪੱਤਰ ’ਚ ਜ਼ਿਕਰ ਕੀਤਾ ਹੈ ਕਿ ਕੋਇਟਾ ’ਚ ਵੱਡੀ ਗਿਣਤੀ ’ਚ ਸਿੱਖ ਤੇ ਖ਼ਾਸ ਕਰਕੇ ਨਾਨਕਪੰਥੀ ਭਾਈਚਾਰਾ ਰਹਿੰਦਾ ਹੈ। ਉਨ੍ਹਾਂ ਕੋਲ ਇਬਾਦਤ ਕਰਨ ਲਈ ਕੋਈ ਢੁਕਵਾਂ ਸਥਾਨ ਨਹੀਂ ਹੈ। ਉਨ੍ਹਾਂ ਜਿੱਥੇ ਪਾਕਿ ਸਰਕਾਰ ਵਲੋਂ ਵੰਡ ਤੋਂ ਬਾਅਦ ਬੰਦ ਪਏ ਕੁਝ ਇਤਿਹਾਸਕ ਗੁਰਦੁਆਰਿਆਂ ਦੇ ਨਵੀਨੀਕਰਨ ਦੀ ਸ਼ਲਾਘਾ ਕੀਤੀ, ਉੱਥੇ ਹੀ ਹਾਈ ਕਮਿਸ਼ਨਰ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਰਸੂਖ਼ ਦੀ ਵਰਤੋਂ ਕਰਦਿਆਂ ਬਲੋਚਿਸਤਾਨ ਦੀ ਸੂਬਾਈ ਸਰਕਾਰ ਨਾਲ ਰਾਬਤਾ ਕਾਇਮ ਕਰਨ, ਤਾਂ ਜੋ ਸਥਾਨਕ ਸਿੱਖ ਭਾਈਚਾਰੇ ਦੀ ਇਸ ਮੰਗ ਨੂੰ ਪੂਰਾ ਕੀਤਾ ਜਾ ਸਕੇ।
ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਤਰਲੋਚਨ ਸਿੰਘ ਵਲੋਂ ਚਿੰਤਾ ਦਾ ਪ੍ਰਗਟਾਵਾ
ਅੰਮ੍ਰਿਤਸਰ, 26 ਅਗਸਤ (ਸੁਰਿੰਦਰ ਕੋਛੜ)-ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਹਿਰ ਕੋਇਟਾ ’ਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ’ਤੇ ਡੂੰਘੀ ਚਿੰਤਾ ...
ਅਜੀਤ ਡੈਸਕ
27-08-2026