02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਪਾਰਕ ਗੈਸ ਸਿਲੰਡਰ 9.50 ਰੁਪਏ ਮਹਿੰਗਾ

ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.)-ਕੌਮਾਂਤਰੀ ਬਾਜ਼ਾਰ ’ਚ ਕੀਮਤਾਂ ਵਧਣ ਦੇ ਮੱਦੇਨਜ਼ਰ ਮੰਗਲਵਾਰ ਨੂੰ ਹੋਟਲਾਂ ਤੇ ਰੈਸਟੋਰੈਂਟਾਂ ਵਰਗੀਆਂ ਵਪਾਰਕ ਸੰਸਥਾਵਾਂ ’ਚ ਵਰਤੇ ਜਾਣ ਵਾਲੇ ਕਮਰਸ਼ੀਅਲ ਵਪਾਰਕ ਗੈਸ ਸਿਲੰਡਰ (ਐਲ.ਪੀ.ਜੀ.) ਦੀ ਕੀਮਤ 19 ਕਿੱਲੋ ਦੇ ...

ਅਜੀਤ ਡੈਸਕ 02-09-2026

ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.)-ਕੌਮਾਂਤਰੀ ਬਾਜ਼ਾਰ ’ਚ ਕੀਮਤਾਂ ਵਧਣ ਦੇ ਮੱਦੇਨਜ਼ਰ ਮੰਗਲਵਾਰ ਨੂੰ ਹੋਟਲਾਂ ਤੇ ਰੈਸਟੋਰੈਂਟਾਂ ਵਰਗੀਆਂ ਵਪਾਰਕ ਸੰਸਥਾਵਾਂ ’ਚ ਵਰਤੇ ਜਾਣ ਵਾਲੇ ਕਮਰਸ਼ੀਅਲ ਵਪਾਰਕ ਗੈਸ ਸਿਲੰਡਰ (ਐਲ.ਪੀ.ਜੀ.) ਦੀ ਕੀਮਤ 19 ਕਿੱਲੋ ਦੇ ਸਿਲੰਡਰ ਪਿੱਛੇ 9.50 ਰੁਪਏ ਵਧਾ ਦਿੱਤੀ ਗਈ ਹੈ। ਹਵਾਈ ਜਹਾਜ਼ਾਂ ’ਚ ਵਰਤੇ ਜਾਣ ਵਾਲੇ ਈਂਧਨ ਏਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) ਦੀ ਕੀਮਤ ’ਚ 5.46 ਫੀਸਦੀ ਵਾਧਾ ਕੀਤਾ ਗਿਆ। ਸਰਕਾਰੀ ਤੇਲ ਕੰਪਨੀਆਂ ਮੁਤਾਬਿਕ ਜੈੱਟ ਫਿਊਲ ਜਾਂ ਏ.ਟੀ.ਐੱਫ. ਦੀ ਕੀਮਤ 6.28 ਰੁਪਏ ਪ੍ਰਤੀ ਲੀਟਰ ਵਧਾ ਕੇ 121.28 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਹ ਕੀਮਤ ਘਰੇਲੂ ਏਅਰਲਾਈਨਾਂ ਲਈ ਲਾਗੂ ਹੋਵੇਗੀ। ਵਪਾਰਕ ਐਲ.ਪੀ.ਜੀ. ਦੀ ਕੀਮਤ 2,738 ਰੁਪਏ ਤੋਂ ਵਧਾ ਕੇ 2,747.50 ਰੁਪਏ ਪ੍ਰਤੀ 19 ਕਿਲੋ ਸਿਲੰਡਰ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਬਾਜ਼ਾਰ ਕੀਮਤ ਵਾਲੇ 5 ਕਿਲੋ ਦੇ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵੀ 762 ਰੁਪਏ ਤੋਂ ਵਧਾ ਕੇ 764 ਰੁਪਏ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਪੰਜਾਬ ਸਰਕਾਰ ਦੇ ਯਤਨਾਂ ਸਦਕਾ... ਅਗਲੀ ਖ਼ਬਰ ਡੀ.ਏ. ਦੇ ਮੁੱਦੇ ’ਤੇ ਸੁਪਰੀਮ ਕੋਰਟ ਪੁੱਜੀ ਪੰਜਾਬ ਸਰਕਾਰ ਕੇਂਦਰੀ ਕਰਮਚਾਰੀਆਂ ਦੇ ਬਰਾਬਰ ਤਨਖ਼ਾਹ ਦੇਣ ਦੀ ਕੀਤੀ ਪੇਸ਼ਕਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।