04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕੇਂਦਰ ਦੀ ਲੋਕਾਂ ਨੂੰ ਗ੍ਰਿਫ਼ਤਾਰ ਕਰਨ ’ਚ ਹੀ ਦਿਲਚਸਪੀ, ਦੇਸ਼ ਚਲਾਉਣ ਵਿਚ ਨਹੀਂ- ਕੇਜਰੀਵਾਲ

ਨਵੀਂ ਦਿੱਲੀ, 3 ਸਤੰਬਰ (ਪੀ.ਟੀ.ਆਈ)-ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ...

ਅਜੀਤ ਡੈਸਕ 04-09-2026

ਨਵੀਂ ਦਿੱਲੀ, 3 ਸਤੰਬਰ (ਪੀ.ਟੀ.ਆਈ)-ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆ ਦੋਸ਼ ਲਾਇਆ ਕਿ ਕੇਂਦਰ ਨੂੰ ਸਿਰਫ਼ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਹੀ ਦਿਲਚਸਪੀ ਹੈ, ਦੇਸ਼ ਚਲਾਉਣ ਵਿਚ ਨਹੀਂ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਚਲਾਉਣ ਦੀ ਬਜਾਏ ‘ਥਾਣੇਦਾਰ’ ਵਾਂਗ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਹੀ ਦਿਲਚਸਪੀ ਹੈ। ਕੇਜਰੀਵਾਲ ਨੇ ਹਿੰਦੀ ਵਿੱਚ ਐਕਸ ’ਤੇ ਇੱਕ ਪੋਸਟ ਵਿਚ ਕਿਹਾ ਕਿ ਮੋਦੀ ਜੀ, ਇਸ ਤੋਂ ਤੁਹਾਨੂੰ ਕੀ ਹਾਸਲ ਹੋਇਆ? 24 ਘੰਟੇ ਤੁਸੀਂ ਸਿਰਫ਼ ਇਹੀ ਸੋਚਦੇ ਰਹਿੰਦੇ ਹੋ ਕਿ ਲੋਕਾਂ ਨੂੰ ਜੇਲ੍ਹ ਕਿਵੇਂ ਭੇਜਣਾ ਹੈ। ਤੁਹਾਨੂੰ ਦੇਸ਼ ਚਲਾਉਣ ਵਿਚ ਕੋਈ ਦਿਲਚਸਪੀ ਨਹੀਂ ਹੈ। ਨਾ ਹੀ ਤੁਹਾਨੂੰ ਇਹ ਪਤਾ ਹੈ ਕਿ ਦੇਸ਼ ਕਿਵੇਂ ਚਲਾਉਣਾ ਹੈ। 

ਪਿਛਲੀ ਖ਼ਬਰ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ ਅਗਲੀ ਖ਼ਬਰ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣਾ ਸੱਚਾਈ ਤੇ ਨਿਆਂ ਦੀ ਵੱਡੀ ਜਿੱਤ-ਭਗਵੰਤ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।