07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅੱਜ ਭਾਰਤ ’ਚ ਵਿਰੋਧੀ ਧਿਰ ‘ਨਾਰਾਜ਼ ਫੁੱਫੜ’ ਵਾਂਗ ਹੈ-ਨਿਤਿਨ ਨਬੀਨ

ਨਵੀਂ ਦਿੱਲੀ, 6 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਾਅਦ ਐਤਵਾਰ ਨੂੰ ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਵਿਰੋਧੀ ਪਾਰਟੀਆਂ ’ਤੇ ‘ਨਾਰਾਜ਼ ਫੁੱਫੜ’ ਵਾਲਾ ਤੰਜ਼ ਕੱਸਿਆ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਤਰੱਕੀ ਦਾ ਚਾਹੇ ਕਿੰਨਾ ਵੀ ਵਿਰੋਧ ਕਰ ਲੈਣ, ਲੋਕਾਂ ਦੇ ...

ਅਜੀਤ ਡੈਸਕ 07-09-2026

ਨਵੀਂ ਦਿੱਲੀ, 6 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਾਅਦ ਐਤਵਾਰ ਨੂੰ ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਵਿਰੋਧੀ ਪਾਰਟੀਆਂ ’ਤੇ ‘ਨਾਰਾਜ਼ ਫੁੱਫੜ’ ਵਾਲਾ ਤੰਜ਼ ਕੱਸਿਆ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਤਰੱਕੀ ਦਾ ਚਾਹੇ ਕਿੰਨਾ ਵੀ ਵਿਰੋਧ ਕਰ ਲੈਣ, ਲੋਕਾਂ ਦੇ ਸਮਰਥਨ ਨਾਲ ‘2047 ਤੱਕ ਵਿਕਸਿਤ ਭਾਰਤ’ ਦਾ ਸੰਕਲਪ ਪੂਰਾ ਹੋ ਕੇ ਰਹੇਗਾ। ਇਹ ਟਿੱਪਣੀ ਪ੍ਰਧਾਨ ਮੰਤਰੀ ਦੇ ਉਸ ਬਿਆਨ ਦੇ ਇਕ ਦਿਨ ਬਾਅਦ ਆਈ ਹੈ, ਜਿਸ ’ਚ ਉਨ੍ਹਾਂ ਕਿਹਾ ਸੀ ਭਾਰਤ ਨਾ ਕੇਵਲ 7.8 ਫੀਸਦੀ ਦੀ ਵਿਕਾਸ ਦਰ ਨਾਲ ਅੱਗੇ ਵਧ ਰਿਹਾ ਹੈ, ਬਲਕਿ ਜੰਗ ਤੇ ਰੁਕਾਵਟਾਂ ਦੇ ਬਾਵਜੂਦ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਣ ਲਈ ‘ਨਾਰਾਜ਼ ਫੁੱਫੜ’ ਦੀ ਉਦਾਹਰਨ ਦਿੱਤੀ ਸੀ।

ਕਾਂਗਰਸ ਨੇ ਸਾਧਿਆ ਨਿਸ਼ਾਨਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਨਾਰਾਜ਼ ਫੁੱਫੜ’ ਵਾਲੀ ਟਿੱਪਣੀ ’ਤੇ ਕਾਂਗਰਸ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਦੀ ਵਰਤੋਂ ਵਿਰੋਧੀ ਧਿਰ ਨੂੰ ਹਰ ਸਾਲ ਇਕ ਨਵਾਂ ਨਾਂਅ ਦੇਣ ਦੀ ਉਨ੍ਹਾਂ (ਮੋਦੀ) ਦੀ ਉਸ ਰਣਨੀਤੀ ਦਾ ਹਿੱਸਾ ਹੈ, ਜਿਸ ਨਾਲ ਉਹ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾ ਸਕਣ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਨਰਿੰਦਰ ਮੋਦੀ ਕੱਲ੍ਹ ਸ੍ਰੀ ਰਾਮ ਕਾਲਜ ਗਏ ਸਨ, ਜਿਥੇ ਦੇਸ਼ ਦੇ ਨੌਜਵਾਨਾਂ, ਸਿੱਖਿਆ ਤੇ ਉਨ੍ਹਾਂ ਦੇ ਭਵਿੱਖ ’ਤੇ ਗੱਲਬਾਤ ਕਰਨ ਦਾ ਮੌਕਾ ਸੀ, ਪਰ ਅਫ਼ਸੋਸ ਨੌਜਵਾਨਾਂ ਦੇ ਸਵਾਲਾਂ ਦਾ ਸਾਹਮਣਾ ਕਰਨ ਦੀ ਬਜਾਏ ਭਾਸ਼ਣ ਇਕ ਰਾਜਨੀਤਕ ਮੁਹਿੰਮ ’ਚ ਬਦਲ ਗਿਆ। 
ਪਿਛਲੀ ਖ਼ਬਰ ਲਹਿੰਦੇ ਪੰਜਾਬ ਨੂੰ ਭਾਰਤ ਨਾਲੋਂ ਆਪਣੇ ਗੁਆਂਢੀ ਸੂਬਿਆਂ ਤੋਂ ਵੱਧ ਖ਼ਤਰਾ-ਮਰੀਅਮ ਨਵਾਜ਼ ਪਾਕਿ ’ਚ ਸਿਆਸੀ ਤੂਫ਼ਾਨ, ਵਿਰੋਧੀ... ਅਗਲੀ ਖ਼ਬਰ ਲੰਡਨ ਜਾ ਰਹੇ ਜਹਾਜ਼ ਨੂੰ ਤਕਨੀਕੀ ਖਰਾਬੀ ਤੋਂ ਬਾਅਦ ਬੈਂਗਲੁਰੂ ਹਵਾਈ ਅੱਡੇ ’ਤੇ ਉਤਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।