09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੁਲਜਾਰ ਸਿੰਘ ਦੀ ਮੌਤ ਮਾਮਲੇ ’ਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਕਮਿਸ਼ਨ ਚੇਅਰਮੈਨ 10 ਸਤੰਬਰ ਨੂੰ ਕਰਨਗੇ ਸੰਗਰੂਰ ਦਾ ਦੌਰਾ

ਨਵੀਂ ਦਿੱਲੀ, 8 ਸਤੰਬਰ (ਉਪਮਾ ਡਾਗਾ ਪਾਰਥ) ਅਨੁਸੂਚਿਤ ਜਾਤੀਆਂ ਬਾਰੇ ਰਾਸ਼ਟਰੀ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦੇ ਨਿਵਾਸੀ ਗੁਲਜਾਰ ਸਿੰਘ ਦੀ ਮੌਤ ਨਾਲ ਜੁੜੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਮਾਮਲੇ ’ਚ ਸਖਤ ਰੁੱਖ ਅਪਣਾਉਂਦੇ ...

ਅਜੀਤ ਡੈਸਕ 09-09-2026

ਨਵੀਂ ਦਿੱਲੀ, 8 ਸਤੰਬਰ (ਉਪਮਾ ਡਾਗਾ ਪਾਰਥ) ਅਨੁਸੂਚਿਤ ਜਾਤੀਆਂ ਬਾਰੇ ਰਾਸ਼ਟਰੀ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦੇ ਨਿਵਾਸੀ ਗੁਲਜਾਰ ਸਿੰਘ ਦੀ ਮੌਤ ਨਾਲ ਜੁੜੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਮਾਮਲੇ ’ਚ ਸਖਤ ਰੁੱਖ ਅਪਣਾਉਂਦੇ ਹੋਏ ਨਾ ਸਿਰਫ ਪੰਜਾਬ ਸਰਕਾਰ ਤੋਂ ਤਵਸੀਲੀ ਰਿਪੋਰਟ ਮੰਗੀ ਹੈ ਸਗੋਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਕਿਹਾ ਕਿ ਉਹ ਖੁਦ 10 ਸਤੰਬਰ, 2026 ਨੂੰ ਸੰਗਰੂਰ ਦਾ ਦੌਰਾਨ ਕਰਨਗੇ ਤਾਂ ਜੋ ਮਾਮਲੇ ਦੀ ਜਾਂਚ ਯਕੀਨੀ ਬਣਾਈ ਜਾ ਸਕੇ ਅਤੇ ਇਲਾਜ਼ਮਾਂ ਦੀ ਸਚਾਈ ਦਾ ਪਤਾ ਲਗਾਇਆ ਜਾ ਸਕੇ।

ਕਮਿਸ਼ਨ ਨੇ ਸੰਵਿਧਾਨ ਦੀ ਧਾਰਾ 338 ਤਹਿਤ ਮਾਮਲਾ ਆਪਣੇ ਹੱਥ ’ਚ ਲੈਂਦਿਆਂ ਇਸ ਸੰਬੰਧ ’ਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਡੀ ਜੀ ਪੀ ਨੂੰ ਨੋਟਿਸ ਜਾਰੀ ਕੀਤਾ। ਜਿਸ ’ਚ ਮਾਮਲੇ ਦੇ ਤੱਥਾਂ, ਇਲਜਾਮਾਂ ’ਤੇ ਕੀਤੀ ਗਈ ਕਾਰਵਾਈ ਬਾਰੇ ਨੋਟਿਸ ਮਿਲਣ ’ਤੇ ਪੰਜ ਦਿਨਾਂ ਅੰਦਰ ਕਮਿਸ਼ਨ ਸਾਹਮਣੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਕਮਿਸ਼ਨ ਨੇ ਇਹ ਕਾਰਵਾਈ ਭਾਜਪਾ ਐਸ ਸੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਸ਼ੀਤਲ ਅਗੁੰਰਾਲ ਵਲੋਂ ਦਾਖਲ ਸ਼ਿਕਾਇਤ ’ਤੇ ਕੀਤੀ।

ਪਿਛਲੀ ਖ਼ਬਰ ਜਿਨਸੀ ਸ਼ੋਸ਼ਣ ਮਾਮਲੇ ’ਚ ਪੀੜਤਾ ਦੀ ਪਛਾਣ ਜ਼ਾਹਰ ਕਰਨ ’ਤੇ ਹਾਈ ਕੋਰਟ ਨੇ ਕੇਂਦਰ ਨੂੰ ਲਾਈ ਫਟਕਾਰ ਅਗਲੀ ਖ਼ਬਰ ਪੰਜਾਬ ’ਚ ਬਿਜਲੀ ਦੀ ਮੰਗ ਪਿਛਲੇ 5 ਸਾਲਾਂ ’ਚ ਵੱਡੇ ਪੱਧਰ ’ਤੇ ਵਧੀ ਬਿਜਲੀ ਵਿਭਾਗ ਦੀ ਬਾਹਰੀ ਸਰੋਤਾਂ ’ਤੇ ਨਿਰਭਰਤਾ ਖ਼ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।