09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ਸਰਕਾਰ ਨੇ ‘ਸਫ਼ਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ-ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ (ਪ੍ਰੋ. ਅਵਤਾਰ ਸਿੰਘ)-ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫ਼ੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ...

ਅਜੀਤ ਡੈਸਕ 09-09-2026

ਚੰਡੀਗੜ੍ਹ, 8 ਸਤੰਬਰ (ਪ੍ਰੋ. ਅਵਤਾਰ ਸਿੰਘ)-ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫ਼ੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿਚ ਨਾਗਰਿਕ ਭਾਗੀਦਾਰੀ ਨੂੰ ਸੰਸਥਾਗਤ ਬਣਾਉਣ ਲਈ ਚਾਰ ‘ਮੈਗਾ ਸਨਿਚਰਵਾਰ ਸਫਾਈ ਮੁਹਿੰਮਾ’ ਦਾ ਵੀ ਐਲਾਨ ਕੀਤਾ। ਇਹ ਵਿਸ਼ੇਸ਼ ਮੁਹਿੰਮ 29 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੌਰਾਨ 14 ਨਗਰ ਨਿਗਮਾਂ ਅਤੇ 152 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਨੂੰ ਕਵਰ ਕੀਤਾ ਗਿਆ। ਇਥੇ ਐਮ.ਸੀ. ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ  ‘ਐਮ-ਸੇਵਾ’ ਐਪ ਰਾਹੀਂ ਹੁਣ ਤੱਕ 6459 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ,

ਜਿਨ੍ਹਾਂ ’ਚੋਂ 5407 (83 ਫ਼ੀਸਦੀ ਤੋਂ ਵੱਧ) ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਖਰੀ ਦਿਨ ਤੱਕ ਨਾਗਰਿਕਾਂ ਦੀ ਭਰਵੀਂ ਭਾਗੀਦਾਰੀ ਅਤੇ ਐਮ-ਸੇਵਾ ਐਪ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਮੁਹਿੰਮ ਨੂੰ 12 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨ੍ਹਾਂ ਸਵੱਛਤਾ ਅਤੇ ਸਫ਼ਾਈ ਅਸੰਭਵ ਹੈ। ਅਸੀਂ ਸਿਰਫ਼ ਕੂੜੇ ਦਾ ਨਿਪਟਾਰਾ ਹੀ ਨਹੀਂ ਕਰ ਰਹੇ ਬਲਕਿ ਸ਼ਹਿਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਆਕਾਰ ਦੇ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਇਸ ਉਦੇਸ਼ ਲਈ 12 ਸਤੰਬਰ ਤੋਂ ਅਗਲੇ ਚਾਰ ਸਨਿਚਰਵਾਰ ਗੈਰ-ਸਰਕਾਰੀ ਸੰਗਠਨਾਂ, ਮਾਰਕੀਟ ਐਸੋਸੀਏਸ਼ਨਾਂ, ਯੂਥ ਕਲੱਬਾਂ, ਧਾਰਮਿਕ ਸੰਗਠਨਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਚਾਰ ‘ਮੈਗਾ ਸਫਾਈ ਮੁਹਿੰਮਾਂ’ ਚਲਾਈਆ ਜਾਣਗੀਆ।  ਉਨ੍ਹਾਂ ਮੁਹਿੰਮ ਦੌਰਾਨ ਅਣਥੱਕ ਯਤਨਾਂ ਲਈ ਵਿਧਾਇਕਾਂ, ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਕੌਂਸਲਰਾਂ ਅਤੇ ਸੈਨੀਟੇਸ਼ਨ ਸਟਾਫ਼ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਹਿੰਮ ਦੇ ਸਮਾਪਤ ਹੋਣ ਉਪਰੰਤ ਸਥਾਈ ਤੌਰ ’ਤੇ ਖ਼ਤਮ ਕੀਤੇ ਗਏ ਕੂੜੇ ਦੇ ਵੱਡੇ ਢੇਰਾਂ (ਜੀ.ਵੀ.ਪੀ.) ਦੀਆਂ ਤਸਵੀਰਾਂ ਸਬੂਤਾਂ ਵਜੋਂ ਇੱਕ ਵਿਸਤ੍ਰਿਤ ਡੇਟਾ ਵਿਸ਼ਲੇਸ਼ਣ ਦੇ ਨਾਲ ਪੇਸ਼ ਕੀਤੀਆਂ ਜਾਣਗੀਆਂ।

ਪਿਛਲੀ ਖ਼ਬਰ ਕਾਲੇ ਸਾਗਰ ਦੀ ਜੰਗ ਨਾਲ ਵਿਸ਼ਵ ’ਚ ਕਣਕ ਦੇ ਭਾਅ ’ਚ ਤੇਜ਼ੀ ਦੇ ਆਸਾਰ ਭਾਰਤ ਕੋਲ ਲਗਭਗ ਦੁੱਗਣਾ ਭੰਡਾਰ, ਭਾਅ ’ਚ ਅਗਲੀ ਚਾਲ... ਅਗਲੀ ਖ਼ਬਰ ਬ੍ਰਿਕਸ ਸੰਮੇਲਨ ਤੋਂ ਪਹਿਲਾਂ ਮੋਦੀ ਤੇ ਪੁਤਿਨ ਦਰਮਿਆਨ ਹੋਵੇਗੀ ਦੁਵੱਲੀ ਗੱਲਬਾਤ ਐਸ.ਯੂ. ਲੜਾਕੂ ਜਹਾਜ਼ ’ਤੇ ਲੱਗ ਸਕਦੀ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।