ਚੰਡੀਗੜ੍ਹ, 11 ਸਤੰਬਰ (ਪ੍ਰੋ. ਅਵਤਾਰ ਸਿੰਘ)-ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੁੱਛਗਿੱਛ ਲਈ ਤਲਬ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਐਸ.ਆਈ.ਟੀ. ਅੱਗੇ ਪੇਸ਼ ਨਹੀਂ ਹੋਏ। ਜਾਂਚ ਟੀਮ ਵਲੋਂ ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸੇੈਕਟਰ 32 ਸਥਿਤ ਪੰਜਾਬ ਪੁਲਿਸ ਆਫਿਸਰ ਇੰਸਟੀਚਿਊਟ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਹੋਣ ਲਈ ਕਿਹਾ ਗਿਆ ਸੀ। ਸੁਖਬੀਰ ਸਿੰਘ ਬਾਦਲ ਵਲੋਂ ਸਿਹਤ ਸਬੰਧੀ ਕਾਰਨਾਂ ਤੇ ਪਹਿਲਾਂ ਤੋਂ ਤੈਅ ਰੁਝੇਵਿਆਂ ਦਾ ਹਵਾਲਾ ਦਿੰਦਿਆਂ 30 ਸਤੰਬਰ ਤੋਂ ਬਾਅਦ ਪੇਸ਼ ਹੋਣ ਦੀ ਜਾਣਕਾਰੀ ਦਿੱਤੀ ਗਈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸੁਖਬੀਰ ਦੀਆਂ 30 ਸਤੰਬਰ ਤੱਕ ਕਈ ਰੈਲੀਆਂ ਤੇ ਪਹਿਲਾਂ ਤੋਂ ਨਿਰਧਾਰਤ ਹੋਰ ਪ੍ਰੋਗਰਾਮ ਹਨ। ਉਨ੍ਹਾਂ ਕਿਹਾ ਕਿ ਜੇਕਰ ਐਸ.ਆਈ.ਟੀ. ਵਲੋਂ ਸੁਖਬੀਰ ਸਿੰਘ ਬਾਦਲ ਤੋਂ ਕੋਈ ਸਵਾਲ ਪੁੱਛਣੇ ਹਨ ਤਾਂ ਉਹ ਲਿਖਤੀ ਰੂਪ ’ਚ ਸੌਂਪੇ ਜਾ ਸਕਦੇ ਹਨ। ਆਗੂਆਂ ਅਨੁਸਾਰ ਸੁਖਬੀਰ ਸਿੰਘ ਬਾਦਲ 30 ਸਤੰਬਰ ਤੋਂ ਬਾਅਦ ਜਾਂਚ ਟੀਮ ਅੱਗੇ ਪੇਸ਼ ਹੋ ਸਕਦੇ ਹਨ।
ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ‘ਸਿਟ’ ਅੱਗੇ ਪੇਸ਼ ਨਹੀਂ ਹੋਏ ਸੁਖਬੀਰ
ਚੰਡੀਗੜ੍ਹ, 11 ਸਤੰਬਰ (ਪ੍ਰੋ. ਅਵਤਾਰ ਸਿੰਘ)-ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੁੱਛਗਿੱਛ ਲਈ ਤਲਬ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਐਸ.ਆਈ.ਟੀ. ਅੱਗੇ ਪੇਸ਼ ਨਹੀਂ ਹੋਏ। ਜਾਂਚ ਟੀਮ ਵਲੋਂ ...
ਅਜੀਤ ਡੈਸਕ
12-09-2026