17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਟਰੰਪ ਵਲੋਂ ਅਫੀਮ ਦੀ ਖੇਤੀ ਵਿਰੁੱਧ ਭਾਰਤ ਦੀ ਸਖ਼ਤ ਕਾਰਵਾਈ ਦੀ ਸ਼ਲਾਘਾ

ਵਾਸ਼ਿੰਗਟਨ, 16 ਸਤੰਬਰ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੈਰ-ਕਾਨੂੰਨੀ ਅਫੀਮ ਦੀ ਖੇਤੀ ਨੂੰ ਰੋਕਣ ਲਈ ਕੀਤੇ ਗਏ ਯਤਨਾਂ ਦਾ ਸਵਾਗਤ ਕੀਤਾ। ਨਾਲ ਹੀ, ਉਨ੍ਹਾਂ ਭਾਰਤ, ਚੀਨ ਅਤੇ ...

ਅਜੀਤ ਡੈਸਕ 17-09-2026

ਵਾਸ਼ਿੰਗਟਨ, 16 ਸਤੰਬਰ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੈਰ-ਕਾਨੂੰਨੀ ਅਫੀਮ ਦੀ ਖੇਤੀ ਨੂੰ ਰੋਕਣ ਲਈ ਕੀਤੇ ਗਏ ਯਤਨਾਂ ਦਾ ਸਵਾਗਤ ਕੀਤਾ। ਨਾਲ ਹੀ, ਉਨ੍ਹਾਂ ਭਾਰਤ, ਚੀਨ ਅਤੇ ਪਾਕਿਸਤਾਨ ਨੂੰ ਨਸ਼ੀਲੇ ਪਦਾਰਥਾਂ ਦੀ ਆਵਾਜਾਈ ਅਤੇ ਗੈਰ-ਕਾਨੂੰਨੀ ਉਤਪਾਦਨ ਵਾਲੇ 23 ਪ੍ਰਮੁੱਖ ਦੇਸ਼ਾਂ ਦੀ ਸੂਚੀ ’ਚ ਸ਼ਾਮਿਲ ਕੀਤਾ ਅਤੇ ਇਨ੍ਹਾਂ ਦੇਸ਼ਾਂ ਦੇ ਨੇਤਾਵਾਂ ਨੂੰ ਇਸ ਮੁੱਦੇ ’ਤੇ ਧਿਆਨ ਦੇਣ ਦੀ ਅਪੀਲ ਕੀਤੀ।  ਅਮਰੀਕੀ ਕਾਂਗਰਸ ਨੂੰ ਭੇਜੇ ਗਏ ਰਾਸ਼ਟਰਪਤੀ ਦੇ ਫੈਸਲੇ ’ਚ, ਟਰੰਪ ਨੇ ਕਿਹਾ ਕਿ ਉਹ ‘ਅਮਰੀਕਾ-ਭਾਰਤ ਡਰੱਗ ਪਾਲਿਸੀ ਫਰੇਮਵਰਕ’ ਰਾਹੀਂ ਨਿਰੰਤਰ ਸਹਿਯੋਗ ਦੀ ਉਮੀਦ ਕਰਦੇ ਹਨ। ਨਸ਼ੀਲੇ ਪਦਾਰਥਾਂ ਦੀ ਆਵਾਜਾਈ ਜਾਂ ਗੈਰ-ਕਾਨੂੰਨੀ ਉਤਪਾਦਨ ਵਾਲੇ ਹੋਰ ਪ੍ਰਮੁੱਖ ਦੇਸ਼ਾਂ ’ਚ ਅਫਗਾਨਿਸਤਾਨ, ਬਹਾਮਾਸ, ਬੇਲੀਜ਼, ਬੋਲੀਵੀਆ, ਬਰਮਾ, ਕੋਲੰਬੀਆ, ਕੋਸਟਾ ਰੀਕਾ, ਡੋਮਿਨਿਕਨ ਰਿਪਬਲਿਕ, ਇਕਵਾਡੋਰ, ਅਲ ਸੈਲਵਾਡੋਰ, ਗੁਆਟੇਮਾਲਾ, ਹੈਤੀ, ਹੌਂਡੁਰਾਸ, ਜਮਾਇਕਾ, ਲਾਓਸ, ਮੈਕਸੀਕੋ, ਨਿਕਾਰਾਗੁਆ, ਪਨਾਮਾ, ਪੇਰੂ ਅਤੇ ਵੈਨੇਜ਼ੁਏਲਾ ਸ਼ਾਮਿਲ ਹਨ।

ਪਿਛਲੀ ਖ਼ਬਰ ਆਲਮੀ ‘ਜੈਂਡਰ ਗੈਪ’ ਸੂਚਕ ਅੰਕ ’ਚ ਭਾਰਤ 131ਵੇਂ ਸਥਾਨ ’ਤੇ ਬਰਕਰਾਰ ਪਾਕਿਸਤਾਨ, ਈਰਾਨ ਹੇਠਲੇ 3 ਦੇਸ਼ਾਂ ਦੀ ਸੂਚੀ ’ਚ ਸ਼ਾਮ... ਅਗਲੀ ਖ਼ਬਰ ‘ ਆਪ’ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ’ਚ ਹੋਈ ਬੁਰੀ ਤਰ੍ਹਾਂ ਫ਼ੇਲ੍ਹ- ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।