17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਯੂ.ਪੀ.ਆਈ. ਲੈਣ-ਦੇਣ ’ਤੇ ਚਾਰਜ ਲਗਾਉਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ

ਨਵੀਂ ਦਿੱਲੀ,16 ਸਤੰਬਰ (ਜਗਤਾਰ ਸਿੰਘ)-ਕੇਂਦਰ ਸਰਕਾਰ ਵਲੋਂ 2,000 ਰੁਪਏ ਤੋਂ ਵੱਧ ਦੇ ਵਪਾਰਕ ਯੂ.ਪੀ.ਆਈ. ਲੈਣ-ਦੇਣ ’ਤੇ ਚਾਰਜ ਲਗਾਉਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਵਿਚ ਕੇਂਦਰ ਸਰਕਾਰ, ਭਾਰਤੀ ਰਿਜ਼ਰਵ ਬੈਂਕ, ...

ਅਜੀਤ ਡੈਸਕ 17-09-2026

ਨਵੀਂ ਦਿੱਲੀ,16 ਸਤੰਬਰ (ਜਗਤਾਰ ਸਿੰਘ)-ਕੇਂਦਰ ਸਰਕਾਰ ਵਲੋਂ 2,000 ਰੁਪਏ ਤੋਂ ਵੱਧ ਦੇ ਵਪਾਰਕ ਯੂ.ਪੀ.ਆਈ. ਲੈਣ-ਦੇਣ ’ਤੇ ਚਾਰਜ ਲਗਾਉਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਵਿਚ ਕੇਂਦਰ ਸਰਕਾਰ, ਭਾਰਤੀ ਰਿਜ਼ਰਵ ਬੈਂਕ, ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ ਅਤੇ ਯੂ.ਪੀ.ਆਈ. ਨੂੰ ਧਿਰ ਬਣਾਇਆ ਗਿਆ ਹੈ। ਐਡਵੋਕੇਟ ਅੰਜਨ ਦੱਤਾ ਵਲੋਂ ਦਾਇਰ ਜਨਹਿਤ ਪਟੀਸ਼ਨ ’ਚ ਵਿੱਤ ਮੰਤਰਾਲੇ ਵਲੋਂ 14 ਤੇ 15 ਸਤੰਬਰ 2026 ਨੂੰ ਜਾਰੀ ਕੀਤੇ ਦੋ ਗਜ਼ਟ ਨੋਟੀਫਿਕੇਸ਼ਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਪਟੀਸ਼ਨਕਰਤਾ ਨੇ ਸੰਵਿਧਾਨ ਦੀ ਧਾਰਾ 32 ਤਹਿਤ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਨਵੇਂ ਨਿਯਮਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਇਨ੍ਹਾਂ ਦੇ ਲਾਗੂ ਹੋਣ ’ਤੇ ਸਟੇਅ (ਰੋਕ) ਲਗਾਈ ਜਾਵੇ। ਪਟੀਸ਼ਨ ’ਚ ਦਲੀਲ ਦਿੱਤੀ ਗਈ ਹੈ ਕਿ ਭਾਵੇਂ ਇਹ ਚਾਰਜ ਵਪਾਰੀਆਂ ’ਤੇ ਲਗਾਉਣ ਦੀ ਗੱਲ ਕਹੀ ਜਾ ਰਹੀ ਹੈ, ਪਰ ਆਖ਼ਰਕਾਰ ਵਪਾਰੀ ਇਸ ਦਾ ਬੋਝ ਆਮ ਨਾਗਰਿਕਾਂ ’ਤੇ ਹੀ ਪਾਉਣਗੇ, ਜਿਸ ਨਾਲ ਆਮ ਲੋਕ ਪ੍ਰਭਾਵਿਤ ਹੋਣਗੇ।

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬੇਅਦਬੀ ਕਾਨੂੰਨ ਸੰਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਅਗਲੀ ਖ਼ਬਰ ਪਾਕਿ ਨੇ ਭਾਰਤੀ ਜਹਾਜ਼ਾਂ ’ਤੇ ਪਾਬੰਦੀ ਹੋਰ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।