17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਜਾਬ ਸਰਕਾਰ ਵਲੋਂ ਬੇਅਦਬੀ ਕਾਨੂੰਨ ਸੰਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਚੰਡੀਗੜ੍ਹ, 16 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨਾਲ ਸੰਬੰਧਿਤ ਮਾਮਲਿਆਂ ਦੇ ਸੰਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰਨ ਹਿੱਤ ਇਕ 7 ਮੈਂਬਰੀ ....

ਅਜੀਤ ਡੈਸਕ 17-09-2026

ਚੰਡੀਗੜ੍ਹ, 16 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨਾਲ ਸੰਬੰਧਿਤ ਮਾਮਲਿਆਂ ਦੇ ਸੰਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰਨ ਹਿੱਤ ਇਕ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸੰਬੰਧ ’ਚ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵਲੋਂ ਜਾਰੀ ਹੁਕਮਾਂ ਮੁਤਾਬਿਕ ਇਸ 7 ਮੈਂਬਰੀ ਕਮੇਟੀ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਪੀ. ਪੀ. ਐਸ. ਸੀ. ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ (ਸਾਬਕਾ ਆਈ. ਪੀ. ਐਸ.) ਅਤੇ ਲਾਅ ਅਫ਼ਸਰ ਪ੍ਰੀਤਇੰਦਰ ਪਾਲ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ। ਜਾਰੀ ਹੁਕਮਾਂ ’ਚ ਇਹ ਵੀ ਲਿਖਿਆ ਗਿਆ ਕਿ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ, ਵਿਚਾਰ-ਵਟਾਂਦਰਾ ਅਤੇ ਰਾਬਤਾ ਕਾਇਮ ਰੱਖੇਗੀ ਅਤੇ ਅਹਿਮ ਮੁੱਦਿਆਂ ’ਤੇ ਸੁਝਾਵਾਂ ਦੀ ਰਿਪੋਰਟ ਅਗਲੇਰੀ ਲੋੜੀਂਦੀ ਕਾਰਵਾਈ ਹਿੱਤ ਪੰਜਾਬ ਸਰਕਾਰ ਨੂੰ ਪੇਸ਼ ਕਰੇਗੀ।

ਪਿਛਲੀ ਖ਼ਬਰ ਈ.ਪੀ.ਐਫ.ਓ. ਲਈ ਤਨਖ਼ਾਹ ਹੱਦ 15 ਹਜ਼ਾਰ ਰੁਪਏ ਤੋਂ ਵਧ ਕੇ 25 ਹਜ਼ਾਰ ਰੁਪਏ ਹੋਈ ਅਗਲੀ ਖ਼ਬਰ ਯੂ.ਪੀ.ਆਈ. ਲੈਣ-ਦੇਣ ’ਤੇ ਚਾਰਜ ਲਗਾਉਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।