17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਪੁਲਿਸ ਟੁਕੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਿੱਤੀ ਸਲਾਮੀ

ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ ਸੁਲਤਾਨਪੁਰ ਲੋਧੀ (ਕਪੂਰਥਲਾ), 16 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ...

ਅਜੀਤ ਡੈਸਕ 17-09-2026

ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ
ਸੁਲਤਾਨਪੁਰ ਲੋਧੀ (ਕਪੂਰਥਲਾ), 16 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਜੈਕਾਰਿਆਂ ਦੀ ਗੂੰਜ ’ਚ ਸਵੇਰੇ 9 ਵਜੇ ਵਿਸ਼ਾਲ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਮੁੱਖ ਗ੍ਰੰਥੀ ਭਾਈ ਹਰਜਿੰਦਰ ਸਿੰਘ ਨੇ ਨਗਰ ਕੀਰਤਨ ਦੀ ਆਰੰਭਤਾ ਲਈ ਅਰਦਾਸ ਕੀਤੀ, ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸੁਸ਼ੋਭਿਤ ਕੀਤੇ।

ਧਾਮੀ ਨੇ ਹਾਜ਼ਰ ਸੰਗਤਾਂ ਨੂੰ  ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਸੁਲਤਾਨਪੁਰ ਲੋਧੀ ਜਸਜੀਤ ਸਿੰਘ ਰੁਮਾਲਾ ਸਾਹਿਬ ਭੇਟ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਏ। ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ, ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ, ਗੁਰਿੰਦਰ ਸਿੰਘ ਗੋਰਾ ਬਟਾਲਾ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ ਨੇ ਵੀ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ। ਸ਼ਹਿਰ ਦੇ ਰੋਟਰੀ ਚੌਕ ਨੇੜੇ ਪੁਲਿਸ ਦੀ ਟੁਕੜੀ ਨੇ ਨਗਰ ਕੀਰਤਨ ਨੂੰ ਸਲਾਮੀ ਦਿੱਤੀ । ‘ਆਪ’ ਦੇ ਹਲਕਾ ਇੰਚਾਰਜ ਤੇ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਗੁਰਦੁਆਰਾ ਬੇਰ ਸਾਹਿਬ ਨੇੜੇ ਤੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਅਤੇ ਮੈਂਬਰ ਰਾਜ ਸਭਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਸੰਤ ਸੁਖਜੀਤ ਸਿੰਘ ਸੀਚੇਵਾਲ ਤਲਵੰਡੀ ਚੌਧਰੀਆਂ ਚੌਕ ਵਿਚ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਨਤਮਸਤਕ ਹੋਏ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ।

ਨਗਰ ਕੀਰਤਨ ਵਿਚ ਭਾਈ ਅਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ,  ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਐਡਵੋਕੇਟ ਰਜਿੰਦਰ ਸਿੰਘ ਪਦਮ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ ਬਟਾਲਾ, ਅਮਰੀਕ ਸਿੰਘ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ, ਬਾਬਾ ਜਸਪਾਲ ਸਿੰਘ ਨੀਲਾ, ਅਕਾਲੀ ਆਗੂ ਇੰਜ. ਸਵਰਨ ਸਿੰਘ, ਅਕਾਲੀ ਆਗੂ ਦਿਲਬਾਗ ਸਿੰਘ ਗਿੱਲ ਐਮ.ਡੀ., ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਰਾਜਾ, ਅਕਾਲੀ ਆਗੂ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਨੰਬਰਦਾਰ ਸਤਨਾਮ ਸਿੰਘ ਗਿੱਲ, ਕੌਂਸਲ ਦੇ ਸਾਬਕਾ ਪ੍ਰਧਾਨ ਦਿਨੇਸ਼ ਕੁਮਾਰ ਧੀਰ, ਅਕਾਲੀ ਆਗੂ ਹਰਜਿੰਦਰ ਸਿੰਘ ਲਾਡੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਵਧੀਕ ਮੈਨੇਜਰ ਚੈਂਚਲ ਸਿੰਘ ਤੇ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਕੌਂਸਲਰ ਕਸ਼ਮੀਰ ਸਿੰਘ ਨੰਬਰਦਾਰ, ਅਕਾਉਂਟੈਂਟ ਜਰਨੈਲ ਸਿੰਘ, ਮੀਡੀਆ ਇੰਚਾਰਜ ਸੁਖਜਿੰਦਰ ਸਿੰਘ ਭਗਤਪੁਰ, ਸਰਵਣ ਸਿੰਘ ਚੱਕਾਂ, ਰਣਜੀਤ ਸਿੰਘ ਠੱਟਾ, ਅਮਨਪ੍ਰੀਤ ਸਿੰਘ ਬੂਲੇ, ਭਾਜਪਾ ਆਗੂ ਰਕੇਸ਼ ਕੁਮਾਰ ਨੀਟੂ, ਸਮੁੰਦਰ ਸਿੰਘ ਢਿੱਲੋਂ, ਕੌਂਸਲਰ ਜਤਿੰਦਰ ਸੇਠੀ, ਰਕੇਸ਼ ਮੋਹਨ ਪੁਰੀ ਆਦਿ ਹਾਜ਼ਰ ਸਨ।

ਨਗਰ ਕੀਰਤਨ ’ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ ਤੇ ਵੱਖ-ਵੱਖ ਸੰਸਥਾਵਾਂ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ। ਨਗਰ ਕੀਰਤਨ ਤਲਵੰਡੀ ਚੌਧਰੀਆਂ ਚੌਕ, ਮੇਵਾ ਸਿੰਘ ਵਾਲਾ, ਜੱਟਾਂ ਦੀ ਸਰਾਂ, ਸਵਾਲ, ਸ਼ਾਲਾਪੁਰ ਬੇਟ, ਤਲਵੰਡੀ ਚੌਧਰੀਆਂ, ਨੂਰੋਵਾਲ, ਮੰਗੂਪੁਰ, ਮੁੰਡੀ ਮੋੜ, ਫੱਤੂਢੀਂਗਾ, ਰੱਤੜਾ, ਉੱਚਾ, ਸੈਫ਼ਲਾਬਾਦ, ਘਣੀਏਕੇ, ਖੈੜਾ ਬੇਟ, ਸੁਰਖਪੁਰ, ਸੰਗੋਜਲਾ, ਜਾਤੀਕੇ ਭੰਡਾਲ, ਪੱਡਾ ਬੇਟ, ਧਾਲੀਵਾਲ ਬੇਟ, ਅੱਡਾ ਮਿਆਣੀ ਬਾਕਰਪੁਰ ਢਿਲਵਾਂ, ਬਿਆਸ ਦੇ ਰਸਤੇ ਨਗਰ ਕੀਰਤਨ ਦਾ ਰਾਤਰੀ ਵਿਸ਼ਰਾਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਵਿਖੇ ਹੋਵੇਗਾ ਅਤੇ 17 ਸਤੰਬਰ ਨੂੰ ਸਵੇਰੇ 8 ਵਜੇ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋਵੇਗਾ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫ਼ਲਾਬਾਦ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਦੀ ਅਗਵਾਈ ਵਿਚ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਜੈ ਸਿੰਘ ਮਹਿਮਦਵਾਲ ਵਾਲੇ, ਬਾਬਾ ਸੁਲੱਖਣ ਸਿੰਘ ਤੇ ਇਲਾਕੇ ਦੀਆਂ ਧਾਰਮਿਕ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਗੁਰਦੁਆਰਾ ਲੰਗਰ ਸਾਹਿਬ ਉੱਚਾ ਬੇਟ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ।

ਪਿਛਲੀ ਖ਼ਬਰ ਬਟਾਲਾ ਵਿਖੇ ਅੱਜ ਸ਼ਾਮ ਨੂੰ ਪੁੱਜੇਗਾ ਨਗਰ ਕੀਰਤਨ ਅਗਲੀ ਖ਼ਬਰ ਅਰਬ ਸਾਗਰ ’ਚ ਭਾਰਤੀ ਜੰਗੀ ਜਹਾਜ਼ ਨਾਲ ਟਕਰਾਇਆ ਪਾਕਿਸਤਾਨੀ ਜਹਾਜ਼ ਪਾਕਿਸਤਾਨੀ ਜਹਾਜ਼ ਦੇ ਗ਼ੈਰ-ਪੇਸ਼ੇਵਰ ਤਰੀਕੇ ਨਾਲ ਦਿਸ਼ਾ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।