ਚੰਡੀਗੜ੍ਹ, 17 ਸਤੰਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ’ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਸਿਆਸੀ ਨੌਟੰਕੀ ਕਰਾਰ ਦਿੱਤਾ। ਉਨ੍ਹਾਂ 2007-17 ਦੌਰਾਨ ਪੰਜਾਬ ਵਿਚ ਭਾਜਪਾ ਦੇ ਸੱਤਾ ਵਿਚ ਭਾਈਵਾਲ ਹੁੰਦਿਆਂ, ਜਦੋਂ ‘ਚਿੱਟਾ’ ਉੱਭਰਿਆ ਅਤੇ ਪੂਰੇ ਰਾਜ ਵਿਚ ਫੈਲਿਆ, ਪਾਰਟੀ ਦੀ ਚੁੱਪ ’ਤੇ ਸਵਾਲ ਚੁੱਕੇ। ਪੰਨੂ ਨੇ ਸਵਾਲ ਕੀਤਾ ਕਿ ਭਾਜਪਾ ਉਦੋਂ ਕੋਈ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਿਚ ਕਿਉਂ ਅਸਫਲ ਰਹੀ, ਜਦੋਂ ਜਾਂਚ ਵਿਚ ਨਾਂਅ ਸਾਹਮਣੇ ਆ ਰਹੇ ਸਨ ਅਤੇ ਅਧਿਕਾਰੀ ਨਿਰੰਜਨ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਤਾਂ ਈ.ਡੀ. ਦੀ ਜਾਂਚ ਕਿਉਂ ਰੋਕੀ ਗਈ ਅਤੇ ਭਾਜਪਾ ਹੁਣ ਆਪਣੇ ਗੁਆਂਢੀ ਰਾਜ ਹਰਿਆਣਾ ਸਮੇਤ ਨਸ਼ਾ ਪ੍ਰਭਾਵਿਤ ਰਾਜਾਂ ’ਤੇ ਚੁੱਪ ਰਹਿ ਕੇ ਚੋਣਵੇਂ ਤੌਰ ’ਤੇ ਪੰਜਾਬ ਨੂੰ ਹੀ ਕਿਉਂ ਨਿਸ਼ਾਨਾ ਬਣਾ ਰਹੀ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਦੇ ਸਾਰੇ ਸੰਵੇਦਨਸ਼ੀਲ ਜ਼ਿਲ੍ਹੇ ਬੀ.ਐਸ.ਐਫ. ਅਧੀਨ ਆਉਂਦੇ ਸਰਹੱਦੀ ਜ਼ਿਲ੍ਹੇ ਹਨ ਅਤੇ ਭਾਜਪਾ ਨੂੰ ਪੰਜਾਬ ਨੂੰ ਬਦਨਾਮ ਕਰਨ ਲਈ ਇਸ ਮੁੱਦੇ ਦੀ ਵਰਤੋਂ ਕਰਨ ਦੀ ਬਜਾਏ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਰਾਜ ਵਿਚ ਨਸ਼ਿਆਂ ਦੇ ਪ੍ਰਵੇਸ਼ ਨੂੰ ਰੋਕਣ ਲਈ ਕੀ ਕਰ ਰਹੀ ਹੈ। ਪੰਨੂ ਨੇ ਕਿਹਾ ਕਿ ਜ਼ਮੀਨੀ ਹਕੀਕਤ ਪੰਜਾਬ ਦੇ ਵਧ ਰਹੇ ਖੇਡ ਸੱਭਿਆਚਾਰ ਵਿਚ ਦਿਖਾਈ ਦਿੰਦੀ ਹੈ, ਜਿਥੇ ਬਠਿੰਡਾ ਦੌੜ ਵਿਚ 25,000 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ ਅਤੇ ਰਾਜ ਭਰ ਵਿਚ 3,100 ਖੇਡ ਮੈਦਾਨ ਬਣਾਏ ਗਏ ਹਨ, ਜਿਨ੍ਹਾਂ ਵਿਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਹਰ ਯਤਨ ਦਾ ਸਵਾਗਤ ਹੈ, ਪਰ ਭਾਜਪਾ ਨੂੰ ਪਹਿਲਾਂ ਆਪਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ।
ਭਾਜਪਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਵੇ-ਪੰਨੂ
ਚੰਡੀਗੜ੍ਹ, 17 ਸਤੰਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ’ਤੇ ਤਿੱਖਾ ਹਮਲਾ ...
ਅਜੀਤ ਡੈਸਕ
18-09-2026