18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਅੱਜ

ਚੰਡੀਗੜ੍ਹ, 17 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਜੁਆਇੰਟ ਐਕਸ਼ਨ ਕਮੇਟੀ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਲਕੇ (18 ਸਤੰਬਰ) ਨੂੰ ਅਹਿਮ ਮੀਟਿੰਗ ਸੱਦੀ ਗਈ ਹੈ। ...

ਅਜੀਤ ਡੈਸਕ 18-09-2026

ਚੰਡੀਗੜ੍ਹ, 17 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਜੁਆਇੰਟ ਐਕਸ਼ਨ ਕਮੇਟੀ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਲਕੇ (18 ਸਤੰਬਰ) ਨੂੰ ਅਹਿਮ ਮੀਟਿੰਗ ਸੱਦੀ ਗਈ ਹੈ। ਪੰਜਾਬ ਸਰਕਾਰ ਦੇ ਜਨਰਲ ਐਡਮਿਨਿਸਟ੍ਰੇਸ਼ਨ ਵਿਭਾਗ ਦੀ ਕੋਆਰਡੀਨੇਸ਼ਨ ਬ੍ਰਾਂਚ ਦੇ ਡਿਪਟੀ ਸਕੱਤਰ ਵਲੋਂ 17 ਸਤੰਬਰ ਨੂੰ ਜਾਰੀ ਪੱਤਰ ’ਚ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਵਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਜੁਆਇੰਟ ਮੁਲਾਜ਼ਮ ਮੰਚ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪੱਤਰ ਅਨੁਸਾਰ ਮੀਟਿੰਗ ਲਈ ਗੁਰਨਾਮ ਸਿੰਘ ਵਿਰਕ, ਭਜਨ ਸਿੰਘ ਗਿੱਲ, ਸੁਖਚੈਨ ਸਿੰਘ ਖੇੜਾ, ਰਣਜੀਤ ਸਿੰਘ ਰੰਵਾ, ਤਰਸੇਮ ਸਿੰਘ ਭੱਠਲ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਧਨਵੰਤ ਭੱਠਲ, ਸਾਹਿਲ ਸ਼ਰਮਾ ਅਤੇ ਕੁਲਵਿੰਦਰ ਸਿੰਘ ਢਿੱਲੋਂ ਸਮੇਤ 12 ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ। ਸਾਰੇ ਨਾਮਜ਼ਦ ਨੁਮਾਇੰਦਿਆਂ ਨੂੰ 18 ਸਤੰਬਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ, ਸੈਕਟਰ-2, ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਵਿਚ ਹਾਜ਼ਰ ਹੋਣ ਦੀ ਬੇਨਤੀ ਕੀਤੀ ਗਈ ਹੈ। ਇਸ ਸਬੰਧੀ ਪੱਤਰ ਦੀਆਂ ਕਾਪੀਆਂ ਸਬੰਧਿਤ ਮੰਤਰੀਆਂ, ਅਧਿਕਾਰੀਆਂ ਅਤੇ ਨੁਮਾਇੰਦਿਆਂ ਨੂੰ ਵੀ ਭੇਜੀਆਂ ਗਈਆਂ ਹਨ।

ਪਿਛਲੀ ਖ਼ਬਰ ਨਸ਼ਿਆਂ ਦੇ ਅਤਿ-ਸੰਵੇਦਨਸ਼ੀਲ ਜ਼ਿਲ੍ਹਿਆਂ ਦੀ ਸੂਚੀ ’ਚ ਪੰਜਾਬ ਦੇ 6 ਜ਼ਿਲ੍ਹੇ ਵੀ ਸ਼ਾਮਿਲ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਾ ਸਪਲ... ਅਗਲੀ ਖ਼ਬਰ ਭਾਜਪਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਵੇ-ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।